Friday, December 27, 2024

ਰਾਜਸਥਾਨ ਚੋਣਾਂ ਦੇ ਮੱਦੇਨਜ਼ਰ ਪੰਜਾਬ ਨੇ ਇਨਫੋਰਸਮੈਂਟ ਗਤੀਵਿਧੀਆਂ ਅਤੇ ਬੇਈਮਾਨ ਤੱਤਾਂ ਵਿਰੁੱਧ ਚੌਕਸੀ ਵਧਾਈ

Date:

IN VIEW OF RAJASTHAN POLLS

ਚੰਡੀਗੜ੍ਹ, 16 ਅਕਤੂਬਰ

ਆਗਾਮੀ ਰਾਜਸਥਾਨ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿੱਤ ਕਮਿਸ਼ਨਰ, ਕਰ, ਪੰਜਾਬ ਸ੍ਰੀ ਵਿਕਾਸ ਪ੍ਰਤਾਪ ਨੇ ਅੱਜ ਆਬਕਾਰੀ ਕਮਿਸ਼ਨਰ, ਪੰਜਾਬ, ਸ੍ਰੀ ਵਰੁਣ ਰੂਜ਼ਮ ਅਤੇ ਆਬਕਾਰੀ ਕਮਿਸ਼ਨਰੇਟ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਇਨਫੋਰਸਮੈਂਟ ਗਤੀਵਿਧੀਆਂ ਨੂੰ ਵਧਾਉਣ ਅਤੇ ਬੇਈਮਾਨ ਤੱਤਾਂ ‘ਤੇ ਤਿੱਖੀ ਨਿਗਰਾਨੀ ਰੱਖਣ ਸਬੰਧੀ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਵਿੱਤ ਕਮਿਸ਼ਨਰ, ਕਰ ਨੇ ਕਿਹਾ ਕਿ ਆਬਕਾਰੀ ਕਮਿਸ਼ਨਰੇਟ ਰਾਜਸਥਾਨ ਰਾਜ ਵਿੱਚ ਸ਼ਾਂਤਮਈ ਅਤੇ ਨਿਰਪੱਖ ਵਿਧਾਨ ਸਭਾ ਚੋਣਾਂ ਕਰਵਾਉਣ ਲਈ ਪੂਰਾ ਸਹਿਯੋਗ ਦੇਵੇਗਾ। ਉਨ੍ਹਾਂ ਨੇ ਆਬਕਾਰੀ ਕਮਿਸ਼ਨਰ, ਪੰਜਾਬ ਨੂੰ ਸ਼ਰਾਬ ਦੀ ਤਸਕਰੀ ਵਰਗੇ ਗੰਭੀਰ ਮੁੱਦੇ ਸਬੰਧੀ ਸਾਰੇ ਲੋੜੀਂਦੇ ਕਦਮ ਜਲਦੀ ਚੁੱਕਣ ਦੇ ਨਿਰਦੇਸ਼ ਦਿੱਤੇ। ਵਿੱਤ ਕਮਿਸ਼ਨਰ, ਕਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਦੀ ਤਹਿਤ ਜਾਇੰਟ ਕਮਿਸ਼ਨਰ (ਆਬਕਾਰੀ), ਪੰਜਾਬ ਨੂੰ ਸਮੁੱਚੀ ਨਿਗਰਾਨੀ ਲਈ ਪੰਜਾਬ ਰਾਜ ਤੋਂ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ‘ਤੇ 5 ਲੱਖ ਰੁਪਏ ਦਾ ਲਗਾਇਆ ਜੁਰਮਾਨਾ

ਡੀਜੀਪੀ, ਪੰਜਾਬ ਪੁਲਿਸ, ਪੁਲਿਸ ਵਿਭਾਗ, ਪੰਜਾਬ ਦੇ ਤਾਲਮੇਲ ਨਾਲ ਫਾਜ਼ਿਲਕਾ, ਮੁਕਤਸਰ, ਮਾਨਸਾ, ਸੰਗਰੂਰ, ਬਠਿੰਡਾ, ਮੋਹਾਲੀ ਅਤੇ ਪਟਿਆਲਾ ਦੇ ਸਾਰੇ ਨਿਕਾਸ ਟਿਕਾਣਿਆਂ ‘ਤੇ ਸਥਾਈ ਚੈਕ ਪੋਸਟਾਂ ਤੈਨਾਤ ਕੀਤੀਆਂ ਗਈਆਂ ਹਨ। ਚੌਕਸੀ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਜੀ.ਐਸ.ਟੀ ਮੋਬਾਈਲ ਵਿੰਗ/ਸਿਪੂ (ਐਸ.ਆਈ.ਪੀ.ਯੂ) ਦੇ ਅਧਿਕਾਰੀ ਅਤੇ ਕਰਮਚਾਰੀਆਂ ਨੂੰ ਵੀ ਚੌਕਸੀ ਈ ਸ਼ਾਮਲ ਕੀਤਾ ਗਿਆ ਹੈ। ਸਥਾਈ ਨਾਕਿਆਂ ਅਤੇ ਮੋਬਾਈਲ ਚੈਕਿੰਗ ਲਈ ਇੰਸਪੈਕਟਰਾਂ ਦੇ 24 ਘੰਟੇ ਡਿਊਟੀ ਸਬੰਧੀ ਰੋਸਟਰ ਜਾਰੀ ਕੀਤਾ ਗਿਆ ਹੈ। IN VIEW OF RAJASTHAN POLLS

ਈ-ਅਬਕਾਰੀ ਪੋਰਟਲ ਰਾਹੀਂ ਟਰੈਕ ਅਤੇ ਟਰੇਸ ਸਟਿੱਕਰ, ਹੋਲੋਗ੍ਰਾਮ, ਕਿਊਆਰ ਕੋਡ ਅਤੇ ਪਰਮਿਟਾਂ ਅਤੇ ਪਾਸਾਂ ਨੂੰ ਲਾਜ਼ਮੀ ਬਨਾਉਣ ਬਾਰੇ ਸਾਰੇ ਨਿਯਮਾਂ ਨੂੰ ਲਾਗੂ ਕਰਨ ਅਤੇ ਉਨ੍ਹਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਰਾਜ ਭਰ ਦੀਆਂ ਸਾਰੀਆਂ ਡਿਸਟਿਲਰੀਆਂ ਅਤੇ ਬੋਟਲਿੰਗ ਪਲਾਂਟਾਂ ਦੀ ਜਾਂਚ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਾਰੀਆਂ ਸ਼ੱਕੀ ਥਾਵਾਂ, ਬੰਦ ਥਾਂਵਾਂ (ਫੈਕਟਰੀਆਂ/ਗੋਦਾਮਾਂ/ਗੁਦਾਮ), ਖੰਡਰ ਇਮਾਰਤਾਂ, ਢਾਬਿਆਂ ਅਤੇ ਐਲ-17 ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਆਬਕਾਰੀ ਦੇ ਇਨਫੋਰਸਮੈਂਟ-1 ਅਤੇ ਇਨਫੋਰਸਮੈਂਟ-2 ਦੋਵਾਂ ਵਿੰਗਾਂ ਨੂੰ ਰਾਜਸਥਾਨ ਰਾਜ ਨਾਲ ਲੱਗਦੀਆਂ ਸਰਹੱਦਾਂ ਦੇ ਨਾਲ-ਨਾਲ ਸੰਵੇਦਨਸ਼ੀਲ ਖੇਤਰਾਂ ਵਿੱਚ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇੱਥੇ ਵਰਣਨਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ  ਵੱਲੋਂ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ 25 ਨਵੰਬਰ, 2023 ਵੋਟ ਪਾਉਣ ਦੀ ਮਿਤੀ ਅਤੇ 3 ਦਸੰਬਰ, 2023 ਵੋਟਾਂ ਦੀ ਗਿਣਤੀ ਦੀ ਮਿਤੀ ਐਲਾਨੀ ਗਈ ਹੈ। IN VIEW OF RAJASTHAN POLLS

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...