ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਦਸੰਬਰ :
ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ ਨਗਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਨਵੇ ਸਾਲ ਦੇ ਜਸ਼ਨ ਦੇ ਮੱਦੇਨਜ਼ਰ ਮਿਤੀ 29, 30 ਅਤੇ 31 ਦਸੰਬਰ, 2023 ਨੂੰ ਸਪੈਸ਼ਲ ਨਾਕਾਬੰਦੀ ਕੀਤੀ ਗਈ ਹੈ ਅਤੇ ਭੀੜ-ਭੜੱਕੇ ਵਾਲੀਆ ਥਾਵਾਂ, ਮਾਰਕੀਟਾਂ ਵਿੱਚ ਪੁਲਿਸ ਗਸ਼ਤ ਪਾਰਟੀਆ ਤਾਇਨਾਤ ਕੀਤੀਆ ਗਈਆ ਹਨ। ਜਿਸ ਸਬੰਧੀ ਟਰੈਫਿਕ ਪੁਲਿਸ ਅਤੇ ਐਸ.ਐਚ.ਓਜ਼ ਵਲੋਂ ਕਾਫੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਨਾਕਾਬੰਦੀ ਦਾ ਮੁੱਖ ਮੰਤਵ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਸ਼ਾਂਤਮਈ ਮਾਹੌਲ ਕਾਇਮ ਕਰਨਾ ਹੈ ਅਤੇ ਸ਼ਰਾਰਤੀ ਅਨਸਰਾਂ/ਹੁੱਲੜਬਾਜ਼ੀ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਵਿੱਚ ਰੱਖਣਾ ਹੈ। ਨਾਕਿਆਂ ਪਰ ਵੀਡਿਓਗ੍ਰਾਫੀ, ਐਲਕੋਮੀਟਰ, ਈ-ਚਲਾਨ ਮਸ਼ੀਨਾਂ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਸ਼ਰਾਬ ਪੀ ਕਰ ਗੱਡੀਆ ਚਲਾਉਣ ਵਾਲੇ ਅਤੇ ਹੁੱਲੜਬਾਜ਼ੀ ਕਰਨ ਵਾਲੇ ਲੋਕਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ ਤਾਂ ਜੋ ਸ਼ਹਿਰ ਵਾਸੀਆਂ ਦੇ ਸ਼ਾਂਤਮਈ ਜਸ਼ਨਾਂ ਵਿੱਚ ਕੋਈ ਵਿਘਨ ਨਾ ਪਵੇ।
ਇਸ ਤੋਂ ਇਲਾਵਾ ਪੁਲਿਸ ਕਰਮਚਾਰੀਆਂ ਵਲੋਂ ਨਾਕਿਆ ਦੌਰਾਨ ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਰਿਫਲੈਕਟਰ ਜੈਕਟਾਂ ਦੀ ਵਰਤੋਂ ਕੀਤੀ ਜਾਵੇਗੀ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਇਸੇ ਤਰ੍ਹਾ ਆਮ ਪਬਲਿਕ ਨੂੰ ਵੀ ਅਪੀਲ ਕੀਤੀ ਗਈ ਹੈ, ਕਿ ਨਵੇਂ ਸਾਲ ਦੇ ਸ਼ੁਭ ਦਿਹਾੜੇ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਨਵੇਂ ਸਾਲ ਦੇ ਜਸ਼ਨਾਂ ਨੂੰ ਸ਼ਾਂਤਮਈ ਰੱਖਣ ਵਿੱਚ ਪੁਲਿਸ ਦਾ ਸਮਰਥਨ ਕਰਨ ਅਤੇ ਸਾਰੇ ਜਿਲ੍ਹਾਂ ਨਿਵਾਸੀਆ ਨੂੰ ਨਵੇ ਸਾਲ 2024 ਦੀਆਂ ਵਧਾਈਆ ਦਿੱਤੀਆ ਹਨ।