Wednesday, January 22, 2025

ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਹਰਿਆਊ ਖੁਰਦ ਵਿਖੇ 1 ਕਰੋੜ ਰੁਪਏ ਦੀ ਲਾਗਤ ਬਣਾਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ

Date:

ਪਾਤੜਾਂ/ਸ਼ੁਤਰਾਣਾ, 2 ਦਸੰਬਰ:

Inaugurated the sports stadium ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਹਲਕਾ ਸ਼ੁਤਰਾਣਾ ਦੇ ਪਿੰਡ ਹਰਿਆਊ ਖੁਰਦ ਵਿਖੇ ਢਾਈ ਏਕੜ ਜਮੀਨ ‘ਚ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਏ ਖੇਡ ਸਟੇਡੀਅਮ ਦਾ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਕੀਤਾ। ਉਨ੍ਹਾਂ ਨੇ ਇਸ ਮੌਕੇ ਪਿੰਡ ਦੇ 163 ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਵੀ ਤਕਸੀਮ ਕੀਤੇ। ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਜਲ ਸਰੋਤ, ਖਣਨ ਤੇ ਭੂ-ਵਿਗਿਆਨ, ਭੂਮੀ ਤੇ ਜਲ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੀ ਹਨ, ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਨੇ ਸੂਬੇ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਿੱਥੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਹੈ, ਉਥੇ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡਾਂ ਵਤਨ ਪੰਜਾਬ ਦੀਆਂ ਸਮੇਤ ਖੇਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵੀ ਠੋਸ ਕਦਮ ਉਠਾਏ ਹਨ। ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਸਾਬਤ ਹੋਈ ਹੈ ਅਤੇ ਲੋੜਵੰਦ ਲੋਕਾਂ ਨੂੰ ਜਿੱਥੇ 5-5 ਮਰਲੇ ਦੇ ਪਲਾਟ ਮੁਹੱਈਆ ਕਰਵਾਏ ਜਾ ਰਹੇ ਹਨ, ਉਥੇ ਹੀ 600 ਯੂਨਿਟ ਮੁਫ਼ਤ ਬਿਜਲੀ, ਮੁਫ਼ਤ ਬੱਸ ਸਫ਼ਰ, ਮੁੱਖ ਮੰਤਰੀ ਤੀਰਥ ਯਾਤਰਾ ਸਹੂਲਤ ਦੇਣ ਸਮੇਤ ਘਰ-ਘਰ ਅਨਾਜ ਪਹੁੰਚਾਉਣ ਦੀ ਵੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਦੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਕਾਰਜ ਯੋਜਨਾ ਉਲੀਕੀ ਹੈ, ਜਿਸ ‘ਤੇ ਤੇਜੀ ਨਾਲ ਅਮਲ ਕੀਤਾ ਜਾ ਰਿਹਾ ਹੈ। ਇਸ ਮੌਕੇ ਦਲਬੀਰ ਸਿੰਘ ਗਿੱਲ ਯੂ.ਕੇ., ਬਲਕਾਰ ਸਿੰਘ ਗੱਜੂਮਾਜਰਾ, ਆਪ ਆਗੂ ਮਹਿੰਗਾ ਸਿੰਘ ਸੇਲਵਾਲ, ਮਦਨ ਲਾਲ, ਲਖਵਿੰਦਰ ਸਿੰਘ ਬਾਦਸ਼ਾਹਪੁਰ, ਹਰਦੀਪ ਸਿੰਘ ਸ਼ਾਹਪੁਰ, ਦਰਸ਼ਨ ਕਕਰਾਲਾ, ਸੁਰਜੀਤ ਸਿੰਘ ਫੌਜੀ, ਜਸਵਿੰਦਰ ਸਿੰਘ ਸ਼ੇਰਗੜ੍ਹ, ਸਰਪੰਚ ਗੁਲਾਬ ਸਿੰਘ, ਜੱਜਵੀਰ ਸਿੰਘ ਸਰਪੰਚ, ਗੁਰਨਾਮ ਸਿੰਘ ਸਰਪੰਚ ਗੁਰ ਅਰਜਨ ਨਗਰ, ਬੂਟਾ ਸਿੰਘ, ਗੁਰਬਾਜ ਸਿੰਘ, ਹਰਭਜਨ ਸਿੰਘ, ਕਸ਼ਮੀਰ ਸਿੰਘ, ਲਖਵਿੰਦਰ ਸਿੰਘ, ਭਿੰਦਾ, ਕਰਨੈਲ ਸਿੰਘ ਬਾਪੂ ਦਲੀਪ ਸਿੰਘ, ਹਰਭਜਨ ਸਿੰਘ, ਗੁਰਦੇਵ ਸਿੰਘ, ਅੰਗਰੇਜ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।

READ ALSO : ਜਲੰਧਰ ‘ਚ ਸੜਕ ਹਾਦਸਾ, ਬਾਈਕ ਸਵਾਰ ਵਿਅਕਤੀ ਦੀ ਮੌਤ, 10 ਦਿਨਾਂ ਬਾਅਦ ਹੋਣ ਵਾਲਾ ਸੀ ਮ੍ਰਿਤਕ ਦਾ ਵਿਆਹ

ਤਨ ਸਿੰਘ ਜੌੜਾਮਾਜਰਾ ਨੇ ਅਕਾਲੀ ਦਲ ਦੇ ਆਈਟੀ ਵਿੰਗ ਦਾ ਪ੍ਰਧਾਨ ਕੇਵਲ ਸਿੰਘ ਦਾ ਆਪ ‘ਚ ਕੀਤਾ ਸਵਾਗਤ -ਆਪ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਖੁਸ਼-ਜੌੜਾਮਾਜਰਾ, ਵਿਧਾਇਕ ਕੁਲਵੰਤ ਸਿੰਘ ਘੱਗਾ/ਪਾਤੜਾਂ, 2 ਦਸੰਬਰ: ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਪ੍ਰਧਾਨ ਕੇਵਲ ਸਿੰਘ ਜੌੜਾਮਾਜਰਾ ਵੱਲੋਂ ਸ੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਖੁਸ਼ ਹੋ ਕੇ ਆਪ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਖਾਸ ਕਰਕੇ ਨੌਜਵਾਨ ਉਨ੍ਹਾਂ ਦੀ ਪਾਰਟੀ ਨਾਲ ਜੁੜ ਰਹੇ ਹਨ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਥੋੜੇ ਜਿਹੇ ਕਾਰਜਕਾਲ ਵਿੱਚ ਹੀ 40 ਹਜਾਰ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮੈਰਿਟ ‘ਤੇ ਪ੍ਰਦਾਨ ਕੀਤੀਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਹੀ ਦੇਸ਼ ਤੇ ਖਾਸ ਕਰਕੇ ਪੰਜਾਬ ਵਿੱਚ ਰੋਜ਼ਗਾਰ ਤੇ ਉਚ ਵਿੱਦਿਆ ਦੇ ਮੌਕੇ ਪ੍ਰਦਾਨ ਕਰਨ ਲਈ ਵਿਸ਼ੇਸ਼ ਨੀਤੀਆਂ ਬਣਾਈਆਂ ਹਨ, ਜਿਸ ਕਰਕੇ ਹਰ ਵਰਗ ਖੁਸ਼ ਹੈ। ਜੌੜਾਮਾਜਰਾ ਨੇ ਕਿਹਾ ਕਿ ਦੂਸਰੀਆਂ ਪਾਰਟੀਆਂ ਨੂੰ ਹੁਣ ਕੋਈ ਮੁੱਦਾ ਨਹੀਂ ਮਿਲ ਰਿਹਾ ਅਤੇ ਉਨ੍ਹਾਂ ਦੇ ਆਗੂ ਹੀ ਇਨ੍ਹਾਂ ਨੂੰ ਅਲਵਿਦਾ ਆਖ ਰਹੇ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੂੰ ਲੋਕ ਹੁਣ ਮੂੰਹ ਨਹੀਂ ਲਗਾ ਰਹੇ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਪ੍ਰੇਰਣਾ ਨਾਲ ਆਪ ‘ਚ ਸ਼ਾਮ ਹੋਇਆ ਨੌਜਵਾਨ ਆਗੂ ਕੇਵਲ ਸਿੰਘ ਲੋਕਾਂ ਨਾਲ ਜੁੜਿਆ ਨੌਜਵਾਨ ਹੈ, ਇਸ ਨੂੰ ਆਮ ਆਦਮੀ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਕੇਵਲ ਸਿੰਘ ਨੇ ਚੇਤਨ ਸਿੰਘ ਜੌੜਾਮਾਜਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਚੇਤਨ ਸਿੰਘ ਜੌੜਾਮਾਜਰਾ ਤੇ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਲੋਕਾਂ ਦੀ ਸੇਵਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਐਮ.ਐਲ.ਏ. ਕੁਲਵੰਤ ਸਿੰਘ ਨੇ ਵੀ ਕੇਵਲ ਸਿੰਘ ਦਾ ਸਵਾਗਤ ਕੀਤਾ। ਇਸ ਮੌਕੇ ਦਲਬੀਰ ਸਿੰਘ ਗਿੱਲ ਯੂ.ਕੇ., ਬਲਕਾਰ ਸਿੰਘ ਗੱਜੂਮਾਜਰਾ, ਆਪ ਆਗੂ ਮਹਿੰਗਾ ਸਿੰਘ ਸੇਲਵਾਲ, ਮਦਨ ਲਾਲ, ਲਖਵਿੰਦਰ ਸਿੰਘ ਬਾਦਸ਼ਾਹਪੁਰ, ਹਰਦੀਪ ਸਿੰਘ ਸ਼ਾਹਪੁਰ, ਦਰਸ਼ਨ ਕਕਰਾਲਾ, ਸੁਰਜੀਤ ਸਿੰਘ ਫੌਜੀ, ਜਸਵਿੰਦਰ ਸਿੰਘ ਸ਼ੇਰਗੜ੍ਹ ਵੀ ਮੌਜੂਦ ਸਨ। Inaugurated the sports stadium

Share post:

Subscribe

spot_imgspot_img

Popular

More like this
Related

ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ  ਗ੍ਰਿਫਤਾਰ

ਚੰਡੀਗੜ੍ਹ 21 ਜਨਵਰੀ:  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਚੱਲ...

ਸਰਪੰਚਾਂ ਤੇ ਗ੍ਰਾਮ ਸਕੱਤਰਾਂ ਲਈ ਮੋਗਾ ਵਿਖੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ

ਮੋਗਾ 21 ਜਨਵਰੀ: ਸੂਬਾਈ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਸੰਸਥਾਨ...