ਵਧੀਕ ਡਿਪਟੀ ਕਮਿਸ਼ਨਰ ਅਤੇ ਸਹਾਇਕ ਕਮਿਸ਼ਨਰ ਵੱਲੋਂ ਲੁਧਿਆਣਾ ਲਈ ਮਾਈਕਰੋ ਫੋਰੈਸਟ ਪ੍ਰੋਜੈਕਟ ਦਾ ਉਦਘਾਟਨ

ਵਧੀਕ ਡਿਪਟੀ ਕਮਿਸ਼ਨਰ ਅਤੇ ਸਹਾਇਕ ਕਮਿਸ਼ਨਰ ਵੱਲੋਂ ਲੁਧਿਆਣਾ ਲਈ ਮਾਈਕਰੋ ਫੋਰੈਸਟ ਪ੍ਰੋਜੈਕਟ ਦਾ ਉਦਘਾਟਨ

 ਲੁਧਿਆਣਾ, 5 ਜੂਨ (000) – ਹਰਿਆਵਲ ਨੂੰ ਵਧਾਉਣ, ਹਵਾ, ਪਾਣੀ ਦੀ ਸੁਰੱਖਿਆ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਅਤੇ ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਵੱਲੋਂ ਜ਼ਿਲ੍ਹੇ ਦੇ ਮਲਕਪੁਰ ਪਿੰਡ ਵਿੱਚ ਮਾਈਕਰੋ ਫਾਰੈਸਟ ਪ੍ਰੋਜੈਕਟ ਅਤੇ ਨਰਸਰੀ ਦਾ ਉਦਘਾਟਨ ਕੀਤਾ ਜਿਸ ਵਿੱਚ 5000 ਬੂਟੇ ਲਗਾਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਮੇਜਰ […]

 
ਲੁਧਿਆਣਾ, 5 ਜੂਨ (000) – ਹਰਿਆਵਲ ਨੂੰ ਵਧਾਉਣ, ਹਵਾ, ਪਾਣੀ ਦੀ ਸੁਰੱਖਿਆ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਅਤੇ ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਵੱਲੋਂ ਜ਼ਿਲ੍ਹੇ ਦੇ ਮਲਕਪੁਰ ਪਿੰਡ ਵਿੱਚ ਮਾਈਕਰੋ ਫਾਰੈਸਟ ਪ੍ਰੋਜੈਕਟ ਅਤੇ ਨਰਸਰੀ ਦਾ ਉਦਘਾਟਨ ਕੀਤਾ ਜਿਸ ਵਿੱਚ 5000 ਬੂਟੇ ਲਗਾਏ ਜਾਣਗੇ।

ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਦੱਸਿਆ ਕਿ ਇਸ ਕਦਮ ਦਾ ਉਦੇਸ਼ ਲੁਧਿਆਣਾ ਨੂੰ ਹਰਿਆ ਭਰਿਆ ਬਣਾਉਣਾ ਹੈ ਅਤੇ ਸੂਬੇ ਦੀਆਂ ਵੱਖ-ਵੱਖ ਨਸਲਾਂ ਦੇ 5000 ਰੁੱਖ ਇੱਕ ਏਕੜ ਜ਼ਮੀਨ ‘ਤੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਪੌਦਿਆਂ ਦੇ ਸੰਘਣੇ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਇਸ ਲਈ ਕਾਰਬਨ-ਡਾਈਆਕਸਾਈਡ ਨੂੰ ਬਿਹਤਰ ਢੰਗ ਨਾਲ ਸੋਖਣ ਲਈ ਵਿਸ਼ੇਸ਼ ਤਕਨੀਕ ਅਪਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਮਿੰਨੀ ਜੰਗਲ ਅਸਲ ਵਿੱਚ ਗ੍ਰੀਨ ਹਾਊਸ ਗੈਸਾਂ ਨੂੰ ਘਟਾਉਣ ਅਤੇ ਵਾਤਾਵਰਨ ਨੂੰ ਸਿਹਤਮੰਦ ਬਣਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋਣਗੇ।

ਇਸ ਦੌਰਾਨ ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਨੇ ਵੀ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਬੂਟੇ ਲਗਾ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਧੀਆ ਭਵਿੱਖ ਦੇਣ ਲਈ ਕਿਹਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਅਤੇ ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਨੇ ਵੀ ਬੂਟੇ ਲਗਾਏ।

Tags:

Latest

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ