ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਪਟਿਆਲਾ ਦੇ ਨਵੇਂ ਬੱਸ ਸਟੈਂਡ ਦਾ ਉਦਘਾਟਨ

ਪਟਿਆਲਾ ਦੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਤੋਹਫਾ ਦਿੱਤਾ ਗਿਆ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਿਆਲਾ ਦੇ ਨਵੇਂ ਬੱਸ ਅੱਡੇ ਦਾ ਉਦਘਾਟਨ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਇਹ ਨਵਾਂ ਬੱਸ ਸਟੈਂਡ ੋਟਿਆਲਾ-ਰਾਜਪੁਰਾ ਹਾਈਵੇਅ ‘ਤੇ ਬਣਾਇਆ ਗਿਆ ਹੈ । ਇਸ ਬੱਸ ਅੱਡੇ ਵਿੱਚ ਮੁਸਾਫਰਾਂ ਦੇ ਲਈ ਅਤਿ-ਆਧੁਨਿਕ ਸਹੂਲਤਾਂ ਮੁਹੱਈਆ ਕਰਵਾਰੀਆਂ ਗਈਆਂ ਹਨ । ਇਸ ਦੇ ਨਾਲ ਹੀ ਨਵੇਂ ਬੱਸ ਅੱਡੇ ਦੇ ਬਣਨ ਦੇ ਨਾਲ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ ਜਿਸ ਨਾਲ ਇਥੋਂ ਦੇ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਨਵੇਂ ਬੱਸ ਸਟੈਂਡ ਦੇ ਉਦਘਾਟਨ ਸਮੇਂ ਮੁੱਖ ਮੰਤਰੀ ਭਗਵੰਤ ਮਾਨ , ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ,ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਹੋਰ ਵੀ ਵਿਧਾਇਕ ਮੌਜੂਦ ਰਹੇ।Inauguration of new bus stand of Patiala

ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਲੰਮੇ ਸਮੇਂ ਬਾਅਦ ਵਿਕਾਸ ਕਾਰਜ ਦੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਦੇ ਪ੍ਰਚਾਰ ਦੇ ਲਈ ਬਹੁਤ ਜ਼ੋਰ ਲਗਾਇਆ ਗਿਆ। ਹੁਣ ਲੱਗ ਰਿਹਾ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਹੀ ਪ੍ਰਚਾਰ ਕੀਤਾ ਜਾ ਰਿਹਾ ਸੀ। ਮੁੱਖ ਮੰਤਰੀ ਮਾਨ  ਨੇ ਕਿਹਾ ਕਿ ਅੱਜ ਹਰ ਦਿਨ ਇੱਕ ਨਵੀਂ ਸਕੀਮ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਪੁੱਛ ਕੇ ਉਨ੍ਹਾਂ ਦਾ ਹੱਲ ਕਰ ਰਹੀ ਹੈ। ਪੰਜਾਬ ਦੇ ਲੋਕਾਂ ਦਾ ਵੀ ਕਹਿਣਾ ਹੈ ਕਿ 20 ਸਾਲ ਬਾਅਦ ਜੀਰੀ ਦੀ ਪਨੀਰੀ ਨਹਿਰੀ ਪਾਣੀ ਦੇ ਨਾਲ ਲਾਈ ਜਾ ਰਹੀ ਹੈ। ਸਾਫ ਨੀਅਤ ਦੇ ਨਾਲ ਇਹ ਸਭ ਕੁੱਝ ਕੀਤਾ ਜਾ ਰਿਹਾ ਹੈ।Inauguration of new bus stand of Patiala

also read :- ਆਮ ਆਦਮੀ ਪਾਰਟੀ ਦੁਆਰਾ ਜਲੰਧਰ ਜ਼ਿਮਨੀ ਚੋਣ ਦੀ ਜਿੱਤ ਦੀ ਖੁਸ਼ੀ ਵਿੱਚ ਪਿੰਡ ਦੀਵਾ ਗੰਢੂਆ ਵੰਡੇ ਲੱਡੂ

ਪਟਿਆਲਾ ਦੇ ਨਵੇਂ ਬੱਸ ਅੱਡੇ ਦਾ ਉਦਘਾਟਨ ਕਰਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਬੱਸ ਅੱਡੇ ਵਿੱਚ 45 ਕਾਊਂਟਰ ਹਨ ਅਤੇ ਇਥੋਂ 1500 ਬੱਸਾਂ ਰਵਾਨਾਂ ਕੀਤੀਆਂ ਜਾਣਗੀਆਂ। ਸਰੀਰਿਕ ਤੌਰ ‘ਤੇ ਅਪਾਹਜ ਲੋਕਾਂ ਲਈ 4 ਲਿਫਟਾਂ,ਰੈਂਪ ‘ਤੇ ਪੌੜੀਆਂ ਬਣਾਈਆਂ ਗਈਆਂ ਹਨ । ਨਵੇਂ ਬੱਸ ਅੱਡੇ ‘ਤੇ ਦੁਕਾਨਾਂ ਵੀ ਖੋਲ੍ਹੀਆਂ ਜਾਣਗੀਆਂ। ਇਸ ਦੇ ਨਾਲ ਹੀ ਇਸ ਵਿੱਚ ਹੋਰ ਵੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੁਰਾਣਾ ਬੱਸ ਅੱਡਾ ਵੀ ਬਣਿਆ ਰਹੇਗਾ ਅਤੇ ਹੁਣ ਨਵਾਂ ਬੱਸ ਅੱਡਾ ਸ਼ੁਰੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ 8.25 ਏਕੜ ਜ਼ਮੀਨ ‘ਤੇ ਬਣੇ ਇਸ ਨਵੇਂ ਬੱਸ ਅੱਡੇ ਦੀ ਉਸਾਰੀ ‘ਤੇ 60 ਕਰੋੜ ਰੁਪਏ ਖਰਚ ਕੀਤੇ ਗਏ ਹਨ ।ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਥੋਂ ਬੱਸਾਂ ਦੀ ਆਵਾਜਾਈ ਸ਼ੁਰੂ ਹੋਣ ਤੋਂ ਬਾਅਦ ਜੋ ਵੀ ਕਮੀਆਂ ਪੇਸ਼ੀਆਂ ਰਹਿ ਗਈਆਂ ਹਨ ਉਨ੍ਹਾਂ ਨੂੰ ਵੀ ਦੂਰ ਕੀਤਾ ਜਾਵੇਗਾ।Inauguration of new bus stand of Patiala

[wpadcenter_ad id='4448' align='none']