Wednesday, January 15, 2025

ਵਿਧਾਇਕ ਮੁੰਡੀਆਂ ਵੱਲੋਂ ਪਿੰਡ ਜੰਡਿਆਲੀ ‘ਚ ਛੱਪੜ ਦੇ ਨਵੀਨੀਕਰਨ ਦਾ ਉਦਘਾਟਨ

Date:

Inauguration of pond renovation

ਲੁਧਿਆਣਾ, 19 ਸਤੰਬਰ (ਸੁਖਦੀਪ ਸਿੰਘ ਗਿੱਲ )- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਪਿੰਡ ਜੰਡਿਆਲੀ ਦੇ ਛੱਪੜ ਦੇ ਨਵੀਨੀਕਰਨ ਦਾ ਉਦਘਾਟਨ ਸਥਾਨਕ ਵਸਨੀਕਾਂ ਦੇ ਸਹਿਯੋਗ ਨਾਲ ਕੀਤਾ।

ਵਿਧਾਇਕ ਮੁੰਡੀਆਂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਰਹਿਨੁਮਾਈ ਹੇਠ ਪਿੰਡ ਜੰਡਿਆਲੀ ਦੇ ਛੱਪੜ ਦਾ ਨਵੀਨੀਕਰਨ ਕਰਵਾਇਆ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪਹਿਲਾਂ ਲੋਕਾਂ ਵਲੋਂ ਇੱਥੇ ਕੂੜਾ ਕਰਕਟ ਸੁੱਟਿਆ ਜਾਂਦਾ ਸੀ ਅਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਸਨ। ਛੱਪੜ ਦਾ ਪਾਣੀ ਹੁਣ ਬਿਲਕੁਲ ਸਾਫ ਸੁੱਥਰਾ ਹੈ ਜਿਸ ਨੂੰ ਸਿੰਚਾਈ ਲਈ ਵੀ ਵਰਤਿਆ ਜਾ ਸਕਦਾ ਹੈ।

ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹਲਕਾ ਸਾਹਨੇਵਾਲ ਵਿੱਚ ਵਿਕਾਸ ਪ੍ਰੋਜੈਕਟ ਜੰਗੀ ਪੱਧਰ ‘ਤੇ ਜਾਰੀ ਹਨ।

Read Also : ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਇਸ ਮੌਕੇ ਧਰਮਜੀਤ ਸਿੰਘ ਗਿੱਲ, ਰਛਪਾਲ ਸਿੰਘ ਪੀ.ਏ., ਮਾਸਟਰ ਸਾਧੂ ਸਿੰਘ, ਧਰਮਜੀਤ ਸਿੰਘ ਸੋਨੀ ਗਿੱਲ, ਬਾਬਾ, ਰੋਮਲ ਗਿੱਲ, ਬੱਬੂ ਬਾਬਾ, ਸਿਵਦੀਪ ਸਿੰਘ, ਕੁਲਜੀਤ ਸਿੰਘ, ਕੁਲਵਿੰਦਰ ਸ਼ਾਰਧੇ, ਸੌਦਾਗਰ ਸਿੰਘ, ਜਗਨ ਸਿੰਘ ਸਾਬਕਾ ਪੰਚ, ਜੀਤਾ ਸਿੰਘ, ਸੁਰਿੰਦਰ ਚੌਧਰੀ, ਬੱਬੂ ਮੂੰਡੀਆਂ ਤੋਂ ਇਲਾਵਾ ਪਿੰਡ ਦੇ ਵਸਨੀਕ ਵੀ ਮੌਜੂਦ ਸਨ।

Inauguration of pond renovation

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...