Tuesday, January 14, 2025

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸਬਜ਼ੀ ਮੰਡੀ ਦਾ ਕੀਤਾ ਉਦਘਾਟਨ

Date:

ਚੰਡੀਗੜ੍ਹ/ ਸੁਨਾਮ ਊਧਮ ਸਿੰਘ ਵਾਲਾ, 21 ਅਗਸਤ:
Inauguration of retail vegetable market ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਨਿਵਾਸੀਆਂ ਨੂੰ 1.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਰਿਟੇਲ ਸਬਜ਼ੀ ਮੰਡੀ ਸਮਰਪਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਹਲਕਾ ਸੁਨਾਮ ਦੀ ਕਾਇਆ-ਕਲਪ ਲਈ ਨੇਕ ਨੀਅਤ ਤੇ ਇਮਾਨਦਾਰ ਸੋਚ ਦੇ ਆਧਾਰ ਉਤੇ ਹਰ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਵਚਨਬੱਧ ਹਨ। ਰਿਟੇਲ ਸਬਜ਼ੀ ਮੰਡੀ ਦੇ ਉਦਘਾਟਨ ਦੀ ਰਸਮ ਅਦਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਰਿਟੇਲ ਸਬਜ਼ੀ ਮੰਡੀ ਉਨ੍ਹਾਂ ਦਾ ਡਰੀਮ ਪ੍ਰੋਜੈਕਟ ਹੈ ਅਤੇ ਮਹਿਜ਼ 8 ਮਹੀਨਿਆਂ ਵਿੱਚ ਇਸ ਨੂੰ ਸਾਕਾਰ ਕਰਨ ਨਾਲ ਪਹਿਲੇ ਪੜਾਅ ਵਜੋਂ ਸੁਨਾਮ ਸ਼ਹਿਰ ਦੇ ਅਜਿਹੇ ਸੈਂਕੜੇ ਰੇਹੜੀ ਫੜੀ ਵਾਲਿਆਂ ਨੂੰ ਰਾਹਤ ਮਿਲੀ ਹੈ ਜਿਹੜੇ ਪਿਛਲੇ ਕਈ ਦਹਾਕਿਆਂ ਤੋਂ ਮਾਤਾ ਮੋਦੀ ਚੌਂਕ ਤੋਂ ਸ਼ਿਵ ਨਿਕੇਤਨ ਚੌਂਕ ਤੱਕ ਸੜਕਾਂ ਦੇ ਕਿਨਾਰਿਆਂ ਉਤੇ ਘੰਟਿਆਂਬੱਧੀ ਖੜ੍ਹ ਕੇ ਆਪਣਾ ਰੋਜ਼ਗਾਰ ਚਲਾਉਣ ਨੂੰ ਮਜ਼ਬੂਰ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੁਰਾਣੀ ਸਬਜ਼ੀ ਮੰਡੀ ਵਿੱਚ ਲੋਕਾਂ ਅਤੇ ਫੜੀ ਰੇਹੜੀ ਵਾਲਿਆਂ ਨੂੰ ਦਰਪੇਸ਼ ਮੁਸ਼ਕਿਲਾਂ ਦੀ ਕਦੇ ਸਾਰ ਨਹੀਂ ਲਈ ਸੀ ਜਿਸ ਕਾਰਨ ਇਹ ਥਾਂ ਕਈ ਸਾਲ ਵੀਰਾਨ ਤੇ ਉਜਾੜ ਬਣੀ ਰਹੀ ਪਰ ਹੁਣ ਵਿਉਂਤਬੱਧ ਢੰਗ ਨਾਲ ਇਸ ਮੰਡੀ ਨੂੰ ਸ਼ਾਨਦਾਰ ਰਿਟੇਲ ਸਬਜ਼ੀ ਮੰਡੀ ਵਿੱਚ ਤਬਦੀਲ ਕਰਦਿਆਂ ਇਥੇ ਖਰੀਦਦਾਰੀ ਕਰਨ ਲਈ ਆਉਣ ਵਾਲੇ ਲੋਕਾਂ ਦੀ ਸੁਵਿਧਾ ਲਈ ਵਿਸ਼ਾਲ ਸਮਰੱਥਾ ਵਾਲੀ ਪਾਰਕਿੰਗ, ਵਾਸ਼ਰੂਮ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਬਹੁਤ ਜਲਦੀ ਹੀ ਫੜਾਂ ਉਤੇ ਸ਼ੈਡ ਪਾਉਣ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ 116 ਰੇਹੜੀ ਫੜੀ ਵਾਲਿਆਂ ਨੂੰ ਅਲਾਟਮੈਂਟ ਪੱਤਰਾਂ ਦੀ ਵੰਡ ਵੀ ਕੀਤੀ।
ਕੈਬਨਿਟ ਮੰਤਰੀ ਨੇ ਅਲਾਟਮੈਂਟ ਪੱਤਰ ਹਾਸਲ ਕਰਨ ਵਾਲਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ 160 ਫੜਾਂ ਦਾ ਨਿਰਮਾਣ ਕਰਵਾ ਕੇ ਪੂਰੀ ਪਾਰਦਰਸ਼ੀ ਪ੍ਰਣਾਲੀ ਰਾਹੀਂ ਲੋੜਵੰਦਾਂ ਨੂੰ ਇਹ ਅਲਾਟਮੈਂਟ ਕੀਤੀ ਗਈ ਹੈ ਤਾਂ ਰੇਹੜੀ ਫੜੀ ਚਾਲਕਾਂ ਦੇ ਆਦਰ ਸਤਿਕਾਰ ਨੂੰ ਯਕੀਨੀ ਬਣਾਇਆ ਜਾ ਸਕੇ।
READ ASLO :ਕਪੂਰਥਲਾ : ਦੋ ਸਕੇ ਭਰਾਵਾਂ ਨੇ ਦਰਿਆ ਬਿਆਸ ਵਿੱਚ ਮਾਰੀ ਛਾਲ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਸਰਕਾਰੀ ਨੌਕਰੀਆਂ, ਮੁਫ਼ਤ ਬਿਜਲੀ ਸਮੇਤ ਵੱਡੀ ਗਿਣਤੀ ਅਜਿਹੀਆਂ ਸੁਵਿਧਾਵਾਂ ਤੇ ਭਲਾਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਵੱਡੇ ਲੋਕ ਹਿੱਤਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀ ਗਈਆਂ ਹਨ ਜਿਸ ਤਹਿਤ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਦੇ ਨਵੀਨੀਕਰਨ ਉਤੇ 3 ਕਰੋੜ 28 ਲੱਖ ਰੁਪਏ ਖਰਚੇ ਜਾ ਰਹੇ ਹਨ ਅਤੇ ਇਹ ਕਾਰਜ 99 ਫੀਸਦੀ ਪੂਰਾ ਹੋ ਚੁੱਕਾ ਹੈ।ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੀ ਸੁਵਿਧਾ ਲਈ ਸਰਕਾਰੀ ਆਈ.ਟੀ.ਆਈ ਵਿਖੇ ਹੀ ਬਣ ਰਹੇ ਖੇਡ ਸਟੇਡੀਅਮ ਦੀ ਉਸਾਰੀ 1 ਕਰੋੜ 87 ਲੱਖ, ਸੁਨਾਮ ਤੇ ਈਲਵਾਲ ਵਿਖੇ ਬਿਜਲੀ ਗਰਿੱਡਾਂ ਦਾ ਨਿਰਮਾਣ, ਰੇਲਵੇ ਦੇ ਦੋਵੇਂ ਪਾਸੇ ਇੰਦਰਾ ਬਸਤੀ ਤੇ ਬਹੁ ਗਿਣਤੀ ਸ਼ਹਿਰ ਵਾਸੀਆਂ ਨੂੰ ਫਾਇਦਾ ਦੇਣ ਲਈ ਤੰਗ ਸੜਕ ਨੂੰ ਚੌੜਾ ਕਰਨ ਦਾ ਪ੍ਰੋਜੈਕਟ, 62 ਲੱਖ ਦੀ ਲਾਗਤ ਨਾਲ ਨੇਚਰ ਪਾਰਕ ਸਮੇਤ ਅਨੇਕਾਂ ਅਜਿਹੇ ਪ੍ਰੋਜੈਕਟ ਹਨ ਜੋ ਤੇਜ਼ੀ ਨਾਲ ਮੁਕੰਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੁਨਾਮ ਸ਼ਹਿਰ ਵਿਖੇ 2 ਆਮ ਆਦਮੀ ਕਲੀਨਿਕਾਂ ਨੂੰ ਸਥਾਪਤ ਕਰਨ ਅਤੇ 2 ਸਕੂਲ ਆਫ਼ ਐਮੀਨੈਂਸ ਬਣਨ ਨਾਲ ਵੀ ਇਸ ਦੀ ਸ਼ਾਨ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਨੇ ਸਬਜ਼ੀ ਲਈ ਅਲਾਟ ਹੋਏ ਇੱਕ ਫੜ ਤੋਂ ਸਬਜ਼ੀ ਦੀ ਖਰੀਦ ਵੀ ਕੀਤੀ।Inauguration of retail vegetable market
ਇਸ ਮੌਕੇ ਰੇਹੜੀ ਫੜੀ ਯੂਨੀਅਨ ਦੇ ਆਗੂ ਹੰਘੀ ਖਾਨ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਰੇਹੜੀ ਫੜੀ ਵਾਲੇ ਸਰਕਾਰ ਦੀ ਪਹਿਲ ਤੋਂ ਖੁਸ਼ ਹਨ ਅਤੇ ਇਸ ਨਾਲ ਯਕੀਨੀ ਤੌਰ ਤੇ ਬਜ਼ਾਰ ਵਿੱਚ ਟਰੈਫਿਕ ਸਮੱਸਿਆ ਤੇ ਆਵਾਰਾ ਪਸ਼ੂਆਂ ਤੋਂ ਰਾਹਤ ਮਿਲੇਗੀ।ਸਮੂਹ ਮਾਰਕੀਟ ਦੁਕਾਨਦਾਰਾਂ ਵੱਲੋਂ ਇਸ ਪ੍ਰੋਜੈਕਟ ਨੂੰ ਸਾਕਾਰ ਰੂਪ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ ਅਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੀਮਤੀ ਆਸ਼ਾ ਬਜਾਜ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ।Inauguration of retail vegetable market

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਚੰਡੀਗੜ੍ਹ, 13 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ...

ਡਿਪਟੀ ਕਮਿਸ਼ਨਰ ਨੇ ਹੁਨਰ ਵਿਕਾਸ ਕੋਰਸ ਕਰਵਾ ਕੇ ਹੁਨਰਮੰਦ ਪੈਦਾ ਕਰਨ ’ਤੇ ਦਿੱਤਾ ਜ਼ੋਰ

ਜਲੰਧਰ, 13 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ

ਜਲੰਧਰ, 13 ਜਨਵਰੀ :    ਚਾਈਨਾ ਡੋਰ 'ਤੇ ਪੂਰਨ ਪਾਬੰਦੀ...

ਕੌਂਸਲਰਾਂ ਨੂੰ ਜਨਤਕ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਚਾਹੀਦਾ ਹੈ: ਮਹਿੰਦਰ ਭਗਤ

ਜਲੰਧਰ/ਗੋਰਾਇਆ (): ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮਹਿੰਦਰ ਭਗਤ...