Thursday, January 23, 2025

ਵਿਧਾਇਕ ਬੱਗਾ ਵਲੋਂ ਵਲੋਂ ਵਾਰਡ ਨੰਬਰ 95 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Date:

ਲੁਧਿਆਣਾ, 09 ਮਾਰਚ (000) – ਵਿਧਾਨ ਸਭਾ ਚੋਣਾਂ ਦੌਰਾਨ ਹਲਕੇ ਦੇ ਵਸਨੀਕਾਂ ਨੂੰ ਦਿੱਤੀਆਂ ਗਾਰੰਟੀਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 ਅਧੀਨ ਗੁਰਨਾਮ ਨਗਰ ਵਿਖੇ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਬੱਗਾ ਨੇ ਦੱਸਿਆ ਕਿ ਉਨ੍ਹਾਂ ਇਸ ਇਲਾਕੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਪਹਿਲਾ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਵਸਨੀਕਾਂ ਦੀ ਮੰਗ ਅਨੁਸਾਰ ਬੱਚਿਆਂ ਦੀ ਪੜਾਈ ਲਈ ਚੰਗੇ ਸਕੂਲ, ਸਿਹਤ ਸਹੂਲਤਾਂ ਲਈ ਆਮ ਆਦਮੀ ਕਲੀਨਿਕ ਅਤੇ ਇਲਾਕੇ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਰੱਖਣ ਲਈ ਨਵੇਂ ਪਾਰਕ ਅਤੇ ਹੋਰ ਪਾਰਕਾਂ ਦਾ ਨਵੀਨੀਕਰਣ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸੜਕ ਦੀ ਹਾਲਤ ਬੀਤੇ ਕਾਫ਼ੀ ਸਮੇਂ ਤੋਂ ਤਰਸਯੋਗ ਬਣੀ ਹੋਈ ਸੀ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਲਾਕੇ ਦੀ ਸਾਰ ਨਹੀਂ ਲਈ ਗਈ ਪਰ ਹੁਣ ਸੜਕ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ।

ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੇ ਲਈ ਵਚਨਬੱਧਤਾ ਦੁਹਰਾਉਂਦੇ ਹੋਏ ਵਿਧਾਇਕ ਬੌੱਗਾ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਸੜਕ ਦਾ ਨਿਰਮਾਣ ਜੰਗੀ ਪੱਧਰ ‘ਤੇ ਕਰਵਾਇਆ ਜਾਵੇਗਾ। ਉਨ੍ਹਾ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਲਕੇ ਚ ਕੋਈ ਸੜਕ ਮੁਰੰਮਤ ਤੋਂ ਵਾਂਝੀ ਨਾ ਰਹੇ। ਉਨ੍ਹਾ ਕਿਹਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਚੰਗਾ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।

Share post:

Subscribe

spot_imgspot_img

Popular

More like this
Related

ਅੰਮ੍ਰਿਤਸਰ ‘ਚ 4 ਇਮੀਗ੍ਰੇਸ਼ਨ ਸੈਂਟਰਾਂ ਦੇ ਲਾਇਸੈਂਸ ਹੋਏ ਰੱਦ ,ਮਨੁੱਖੀ ਤਸਕਰੀ ਰੋਕਣ ਲਈ ਕੀਤੀ ਗਈ ਕਾਰਵਾਈ

Action Against Immigration IELTS Center ਅੰਮ੍ਰਿਤਸਰ ਜ਼ਿਲ੍ਹੇ ਵਿੱਚ ਨੌਜਵਾਨਾਂ ਨੂੰ...

ਟ੍ਰੈਫਿਕ ਨਿਯਮਾਂ ‘ਤੇ ਸਖ਼ਤੀ , ਇੱਕ ਹੀ ਬਾਈਕ ਦਾ ਕੱਟਿਆ ਗਿਆ 411 ਵਾਰ ਚਲਾਨ ! RLA ਵੀ ਰਹਿ ਗਏ ਹੈਰਾਨ

Chandigarh Police Strictness on traffic rules ਚੰਡੀਗੜ੍ਹ ਵਿੱਚ ਟ੍ਰੈਫਿਕ ਨਿਯਮਾਂ...

ਅਮਰੀਕਾ ਤੋਂ ਆਪਣੇ ਨਾਗਰਿਕਾਂ ਨੂੰ ਵਾਪਸ ਬੁਲਾਏਗਾ ਭਾਰਤ? 

Will India call back the citizens? ਵਿਦੇਸ਼ ਮੰਤਰੀ ਐੱਸ...

ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਜੰਮੂ ‘ਚ ਹੋਇਆ ਸ਼ਹੀਦ

Recruitment was done 2 years ago ਮਾਨਸਾ ਜ਼ਿਲ੍ਹੇ ਦੇ...