Sunday, December 29, 2024

8 ਕਰੋੜ ਰੁਪਏ ਦੀ ਲਾਗਤ ਨਾਲ ਬੇਗੋਵਾਲ-ਮਿਆਣੀ ਸੜਕ ਦੀ ਵਿਸ਼ੇਸ਼ ਮੁਰੰਮਤ ਦਾ ਉਦਘਾਟਨ

Date:

ਚੰਡੀਗੜ੍ਹ, 17 ਅਗਸਤ

Inauguration of special road repairs ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਪਹੁੰਚ ਅਪਣਾਈ ਹੈ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਨਵੀਆਂ ਸੜਕਾਂ ਵਿਛਾਉਣ ਦੇ ਨਾਲ-ਨਾਲ ਹੋਰ ਸੜਕਾਂ ਦੀ ਮੁਰੰਮਤ ਨੂੰ ਯਕੀਨੀ ਬਣਾਉਣ ਦੇ ਵੱਖ-ਵੱਖ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹਾ ਹੈ।

ਲੋਕ ਨਿਰਮਾਣ ਮੰਤਰੀ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਬੇਗੋਵਾਲ-ਮਿਆਣੀ ਸੜਕ ਦੀ ਵਿਸ਼ੇਸ਼ ਮੁਰੰਮਤ ਦਾ ਉਦਘਾਟਨ ਕਰਨ ਉਪਰੰਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਉੜਮੁੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਉੜਮੁੜ ਤੋਂ ਵਿਧਾਇਕ ਸ. ਜਸਵੀਰ ਸਿੰਘ ਰਾਜਾ ਗਿੱਲ ਅਤੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਕੋਮਲ ਮਿੱਤਲ ਵੀ ਮੌਜੂਦ ਸਨ।

READ ALSO : ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਵਸ ਮੌਕੇ ਹਲਕਾ ਦੱਖਣੀ ਤੋਂ.

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ 7.45 ਕਿਲੋਮੀਟਰ ਲੰਬੀ ਅਤੇ 7 ਮੀਟਰ ਚੌੜੀ ਬੋਗੋਵਾਲ-ਮਿਆਣੀ ਸੜਕ ਮੁਕੇਰੀਆਂ, ਦਸੂਹਾ ਅਤੇ ਟਾਂਡਾ ਹਲਕਿਆਂ ਨੂੰ ਕਪੂਰਥਲਾ ਅਤੇ ਜਲੰਧਰ ਜ਼ਿਲ੍ਹਿਆਂ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਪਿਛਲੀ ਮੁਰੰਮਤ ਜੂਨ 2014 ਦੌਰਾਨ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਅਹਿਮ ਸੜਕ ਦੀ ਮੁਰੰਮਤ ਨੂੰ 9 ਸਾਲਾਂ ਤੋਂ ਅਣਗੌਲਿਆ ਕੀਤਾ ਗਿਆ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਵਿਧਾਇਕ ਸ. ਜਸਵੀਰ ਸਿੰਘ ਰਾਜਾ ਗਿੱਲ ਨੇ ਇਸ ਸੜਕ ਦੀ ਉਸਾਰੀ ਦਾ ਮਾਮਲਾ ਉਨ੍ਹਾਂ ਦੇ ਧਿਆਨ ‘ਚ ਲਿਆਂਦਾ।Inauguration of special road repairs

ਇਸ ਦੌਰਾਨ ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸੜਕ ਦੀ ਵਿਸ਼ੇਸ਼ ਮੁਰੰਮਤ ਦਾ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਅਤੇ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।Inauguration of special road repairs

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...