Thursday, January 16, 2025

ਵਿਧਾਇਕ ਬੱਗਾ ਵਲੋਂ ਵਲੋਂ ਵਾਰਡ ਨੰਬਰ 94 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Date:

ਲੁਧਿਆਣਾ, 18 ਦਸੰਬਰ –  ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 94 ਅਧੀਨ ਸਲੇਮ ਟਾਬਰੀ, ਨੇੜੇ ਸੈਂਟਰਲ ਬੈਂਕ ਵਿਖੇ ਨਵੀਆਂ ਆਰ.ਐਮ.ਸੀ. ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਦੇ ਨਾਲ ਸਮਾਜਸੇਵੀ ਮਾਤਾ ਵਿਪਨਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 40 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੀਤੇ ਕਾਫ਼ੀ ਸਮੇਂ ਤੋਂ ਤਰਸਯੋਗ ਬਣੀ ਹੋਈ ਸੀ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਲਾਕੇ ਦੀ ਸਾਰ ਨਹੀਂ ਲਈ ਗਈ ਪਰ ਹੁਣ ਸੜਕ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ।

ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੇ ਲਈ ਵਚਨਬੱਧਤਾ ਦੁਹਰਾਉਂਦੇ ਹੋਏ ਵਿਧਾਇਕ ਬੌੱਗਾ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਨਵੀਂਆਂ ਗਲੀਆਂ/ਸੜਕ ਦਾ ਨਿਰਮਾਣ ਜੰਗੀ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਲਕੇ ਚ ਕੋਈ ਸੜਕ ਮੁਰੰਮਤ ਤੋਂ ਵਾਂਝੀ ਨਾ ਰਹੇ। ਉਨ੍ਹਾ ਕਿਹਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੈਕਟੀਵਿਟੀ ਨੂੰ ਚੰਗਾ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।

Share post:

Subscribe

spot_imgspot_img

Popular

More like this
Related

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ ਕਰਵਾਈ

ਮਹਿਲ ਕਲਾਂ, 16 ਜਨਵਰੀਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ...

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ 16 ਜਨਵਰੀ 2025-- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ...