Wednesday, January 22, 2025

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਦੇ ਪੈਟਰੋਲ ਪੰਪ ਦੀ ਸ਼ੁਰੂਆਤ

Date:

ਸੂਬੇ ਦੀਆਂ 12 ਜੇਲ੍ਹਾਂ ਦੇ ਬਾਹਰ ਲਗਾਏ ਜਾ ਰਹੇ ਨੇ ਪੈਟਰੋਲ ਪੰਪ : ਹਰਪਾਲ ਸਿੰਘ ਚੀਮਾ

-ਕਿਹਾ, ਪੈਟਰੋਲ ਪੰਪ ਦੀ ਆਮਦਨ ਨੂੰ ਜੇਲ੍ਹ ਸੁਧਾਰਾਂ ਲਈ ਵਰਤਿਆ ਜਾਵੇਗਾ

-ਜੇਲ੍ਹ ਦੇ ਕੈਦੀ ਪਾਇਆ ਕਰਨਗੇ ਗੱਡੀਆਂ ‘ਚ ਤੇਲ

ਪਟਿਆਲਾ, 1 ਦਸੰਬਰ: malak singh ghuman

inauguration patiala jail petrol pump ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਬਣਾਇਆ ਗਿਆ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ) ਦਾ ਪੈਟਰੋਲ ਪੰਪ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ, ਆਈ.ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਆਈ.ਓ.ਸੀ. ਦੇ ਸੀ.ਜੇ.ਐਮ. ਪਿਊਸ਼ ਮਿੱਤਲ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਪੰਜਾਬ ਦੀਆਂ ਜੇਲ੍ਹਾਂ ਅੰਦਰ ਜਿਥੇ ਕੈਦੀਆਂ ਦੇ ਕੰਮ ਕਰਨ ਲਈ ਨਵੀਂ ਮਸ਼ੀਨਰੀ ਲਗਾਉਣ ਦਾ ਕੰਮ ਜਾਰੀ ਹੈ, ਉਥੇ ਹੀ ਸੂਬੇ ਅੰਦਰ ਜੇਲ੍ਹਾਂ ਦੇ ਬਾਹਰ 12 ਪੈਟਰੋਲ ਪੰਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਲੁਧਿਆਣਾ, ਰੂਪਨਗਰ, ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਵਿਖੇ 4 ਪੈਟਰੋਲ ਪੰਪ ਲਗਾਏ ਜਾ ਚੁੱਕੇ ਹਨ ਅਤੇ ਅੱਜ ਪੰਜਵਾਂ ਪੈਟਰੋਲ ਪੰਪ ਪਟਿਆਲਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਪੰਪ ਲੱਗਣ ਨਾਲ ਜੇਲ੍ਹ ਵਿਭਾਗ ਦੇ ਰੈਵੀਨਿਊ ਵਿੱਚ ਵਾਧਾ ਹੋਵੇਗਾ ਅਤੇ ਇਹ ਪੈਸੇ ਜੇਲ੍ਹ ਵਿਭਾਗ ਦੇ ਸੁਧਾਰ ਲਈ ਹੀ ਖਰਚੇ ਜਾਣਗੇ inauguration patiala jail petrol pump

ਉਨ੍ਹਾਂ ਕਿਹਾ ਕਿ ਪੰਜਾਬ ਜੇਲ੍ਹ ਵਿਕਾਸ ਬੋਰਡ ਅਤੇ ਆਈ.ਓ.ਸੀ. ਵੱਲੋਂ ਚਲਾਏ ਜਾਣ ਵਾਲੇ ਇਸ ਪੈਟਰੋਲ ਪੰਪ (ਉਜਾਲਾ ਫਿਊਲਜ਼) ਨੂੰ ਚੰਗੇ ਆਚਰਣ ਵਾਲੇ ਕੈਦੀਆਂ ਵੱਲੋਂ ਵੀ ਸੰਚਾਲਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਕਿਸੇ ਨਾ ਕਿਸੇ ਕਾਰਨ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ, ਉਨ੍ਹਾਂ ਨੂੰ ਜੇਲ੍ਹ ਦੇ ਅੰਦਰ ਰਹਿ ਕੇ ਆਪਣੇ ਵਿੱਚ ਸੁਧਾਰ ਲਿਆਉਣ ਦੇ ਨਾਲ ਨਾਲ ਹੁਣ ਜੇਲ੍ਹ ਵਿਭਾਗ ਦੇ ਉਪਰਾਲੇ ਸਦਕਾ ਜੇਲ੍ਹ ਤੋਂ ਬਾਹਰ ਵੀ ਡਿਊਟੀ ਨਿਭਾਉਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਕੈਦੀ ਆਪਣੇ ਆਪ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਰੱਖ ਸਕਣਗੇ ਅਤੇ ਨਾਲ ਹੀ ਉਨ੍ਹਾਂ ਨੂੰ ਆਮਦਨ ਵੀ ਹੋਵੇਗੀ।

ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਲ੍ਹਾਂ ਵਿੱਚ ਕੈਦੀਆਂ ਦੇ ਸਿਹਤ ‘ਚ ਸੁਧਾਰ ਲਈ ਵੀ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਕੇਂਦਰੀ ਜੇਲ੍ਹ ਵਿਖੇ ਕੈਦੀਆਂ ਦੀ ਸਿਹਤ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਸੀ.ਐਮ ਦੀ ਯੋਗਸ਼ਾਲਾ ਵੀ ਚਲਾਈ ਜਾ ਰਹੀ ਹੈ। inauguration patiala jail petrol pump

ਇਸ ਮੌਕੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ ਨੇ ਕਿਹਾ ਕਿ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬਣੇ ਉਜਾਲਾ ਫਿਊਲ ਵਿੱਚ ਤੇਲ ਪਾਉਣ ਲਈ ਅਤਿ ਆਧੁਨਿਕ ਮਸ਼ੀਨਰੀ ਲਗਾਈ ਗਈ ਹੈ ਅਤੇ ਪੈਟਰੋਲ ਪੰਪ ਨਾਲ ਕੈਫੇ, ਬੈਕਰੀ ਅਤੇ ਰੀਟੇਲ ਆਊਟਲੈਟ ਵੀ ਬਣਾਇਆ ਗਿਆ ਹੈ। ਇਸ ਮੌਕੇ ਐਡਵੋਕੇਟ ਰਾਹੁਲ ਸੈਣੀ, ਚੀਫ ਜਨਰਲ ਮੈਨੇਜਰ ਆਈ.ਓ.ਸੀ. ਪਿਊਸ਼ ਮਿੱਤਲ, ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਸਿੱਧੂ, ਐਸ.ਡੀ.ਐਮ. ਪਟਿਆਲਾ ਇਸਮਤ ਵਿਜੈ ਸਿੰਘ, ਵਧੀਕ ਜੇਲ੍ਹ ਸੁਪਰਡੈਂਟ ਹਰਚਰਨ ਸਿੰਘ, ਐਸ.ਪੀ. ਸੌਰਵ ਜਿੰਦਲ, ਡਿਪਟੀ ਜੇਲ੍ਹ ਸੁਪਰਡੈਂਟ ਜੈਦੀਪ ਸਿੰਘ, ਜੇਲ੍ਹ ਟਰੇਨਿੰਗ ਸਕੂਲ ਦੇ ਪ੍ਰਿੰਸੀਪਲ ਪਰਮਿੰਦਰ ਸਿੰਘ, ਜਸਬੀਰ ਗਾਂਧੀ, ਜਗਦੀਪ ਸਿੰਘ ਜੱਗਾ, ਪਰਦੀਪ ਜੋਸ਼ਨ, ਦਵਿੰਦਰ ਕੌਰ, ਮਨਦੀਪ ਸਿੰਘ ਵਿਰਦੀ, ਗੱਜਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਪਤਵੰਤੇ ਮੌਜੂਦ ਸਨ।

1 COMMENT

Comments are closed.

Share post:

Subscribe

spot_imgspot_img

Popular

More like this
Related