Including police officers
ਲਾਰੈਂਸ ਬਿਸ਼ਨੋਈ ਦੀ ਜੇਲ੍ਹ ’ਚ ਹੋਈ ਇੰਟਰਵਿਊ ਮਾਮਲੇ ’ਚ ਹਾਈਕੋਰਟ ’ਚ ਸੁਣਵਾਈ ਹੋਈ। ਪੰਜਾਬ ਸਰਕਾਰ ਵੱਲੋਂ ਹਾਈਕੋਰਟ ਚ ਜਵਾਬ ਦਾਖਲ ਕਰ ਦਿੱਤਾ ਗਿਆ। ਜਵਾਬ ‘ਚ ਜ਼ਿਕਰ ਕੀਤਾ ਗਿਆ ਕਿ ਤਤਕਾਲੀ ਪੁਲਿਸ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਇਸ ਮਾਮਲੇ ਦੀ ਸੁਣਵਾਈ ਦੌਰਾਨ ਇਹ ਵੇਰਵੇ ਅਦਾਲਤ ਵਿਚ ਰੱਖੇ। ਕੁਝ ਸਮਾਂ ਪਹਿਲਾਂ ਪੰਜਾਬ ਪੁਲਿਸ ਦੀ ਜਾਂਚ ਟੀਮ ਨੇ ਅਦਾਲਤ ਵਿਚ ਦੱਸਿਆ ਸੀ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਸੀਆਈਏ ਖਰੜ ਵਿਚ ਹੋਇਆ ਸੀ, ਜਦੋਂ ਕਿ ਦੂਜਾ ਇੰਟਰਵਿਊ ਰਾਜਸਥਾਨ ਵਿਚ ਹੋਇਆ ਹੈ।Including police officers
ਪਤਾ ਲੱਗਾ ਹੈ ਕਿ ਹਾਈਕੋਰਟ ਵਿਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਦੱਸਿਆ ਕਿ ਜਦੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਹੋਇਆ ਸੀ ਤਾਂ ਉਸ ਸਮੇਂ ਦੇ ਐੱਸਐੱਸਪੀ, ਐੱਸਪੀ, ਡੀਐੱਸਪੀ ਅਤੇ ਸੀਆਈਏ ਇੰਚਾਰਜ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਗਿਆ ਸੀ।
also read :- ਕਿਸਾਨਾਂ ‘ਤੇ ਦਿੱਤੇ ਬਿਆਨ ‘ਤੇ ਕੰਗਨਾ ਦਾ ਯੂ-ਟਰਨ
ਹਾਈ ਕੋਰਟ ਨੇ ਇਸ ਗੱਲ ਦਾ ਨੋਟਿਸ ਲਿਆ ਹੈ ਕਿ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਹੁਣ ਤੱਕ ਸਿਰਫ਼ ਨੋਟਿਸ ਹੀ ਜਾਰੀ ਹੋਏ ਹਨ ਅਤੇ ਕਾਰਵਾਈ ਅੱਗੇ ਕਿਉਂ ਨਹੀਂ ਵਧਾਈ ਗਈ। ਪੰਜਾਬ ਸਰਕਾਰ ਨੇ ਦੱਸਿਆ ਕਿ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅਦਾਲਤ ਨੇ ਉਪਰੋਕਤ ਅਧਿਕਾਰੀਆਂ ਦੀ ਮੌਜੂਦਾ ਤਾਇਨਾਤੀ ਬਾਰੇ ਵੀ ਪੁੱਛਿਆ ਹੈ। ਇਹ ਗੱਲ ਵੀ ਧਿਆਨ ਵਿਚ ਆਈ ਹੈ ਕਿ ਸੀਆਈਏ ਇੰਚਾਰਜ ਸੇਵਾਮੁਕਤ ਹੋ ਚੁੱਕਾ ਸੀ ਅਤੇ ਉਸ ਦੇ ਅਹੁਦੇ ਦੀ ਮਿਆਦ ਵਿਚ ਵਾਧਾ ਕੀਤਾ ਗਿਆ ਸੀ। ਅਦਾਲਤ ਨੇ ਇਸ ਵਾਧੇ ਬਾਰੇ ਵੀ ਵੇਰਵੇ ਪੰਜਾਬ ਸਰਕਾਰ ਤੋਂ ਮੰਗੇ ਹਨ।Including police officers