Friday, December 27, 2024

ਵੱਡੀ ਖ਼ਬਰ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਇਕ ਹਿਰਾਸਤ ‘ਚ ਵਾਧਾ

Date:

Increase in Ashu’s judicial custody
ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈ.ਡੀ. ਦੀ ਟੀਮ ਨੇ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। 10 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਹ 14 ਦਿਨ ਦੀ ਨਿਆਇਕ ਹਿਰਾਸਤ ਵਿਚ ਸਨ। ਅੱਜ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਨਿਆਇਕ ਹਿਰਾਸਤ ਦੀ ਤਾਰੀਖ਼ 14 ਦਿਨਾਂ ਲਈ ਵਧਾ ਦਿੱਤੀ ਗਈ। ਹੁਣ ਆਸ਼ੂ ਨੂੰ 5 ਸਤੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ 1 ਅਗਸਤ ਨੂੰ ਸਵੇਰੇ ਈ. ਡੀ. ਦਫ਼ਤਰ ਪਹੁੰਚੇ ਸਨ। ਉਨ੍ਹਾਂ ਤੋਂ ਸ਼ਾਮ ਤੱਕ ਲਗਾਤਾਰ ਜਲੰਧਰ ਈ. ਡੀ. ਦਫ਼ਤਰ ਵਿੱਚ ਪੁੱਛਗਿੱਛ ਕੀਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ।Increase in Ashu’s judicial custody

ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੇ ਮੰਤਰੀ ਸਨ ਤਾਂ ਉਨ੍ਹਾਂ ‘ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ‘ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈ. ਡੀ. ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਹਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ।

also read :- ਜ਼ਰੂਰੀ ਕੰਮ ਹੈ ਤਾਂ ਅੱਜ ਹੀ ਨਿਪਟਾ ਲਓ…ਕੱਲ੍ਹ ਤੋਂ ਲਗਾਤਾਰ ਤਿੰਨ ਦਿਨ ਬੰਦ ਰਹਿਣਗੇ ਬੈਂਕ

ਪੰਜਾਬ ਵਿਜੀਲੈਂਸ ਵੀ ਕਰ ਚੁੱਕੀ ਹੈ ਇਸ ਮਾਮਲੇ ਦੀ ਜਾਂਚ
ਇਸ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਇਹ ਮਾਮਲਾ ਚੁੱਕਿਆ ਗਿਆ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈ. ਡੀ. ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਅਤੇ ਆਪਣੇ ਪੱਧਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਜਾਣਕਾਰੀ ਮੁਤਾਬਕ ਈ. ਡੀ. ਨੇ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਪੇਸ਼ ਹੋਣ ਲਈ ਕਿਹਾ ਸੀ।Increase in Ashu’s judicial custody

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...