ਪੰਜਾਬ ਬਜਟ ਲੋਕ ਪੱਖੀ ਅਤੇ ਵਿਕਾਸਮੁਖੀ: ਜਿੰਪਾ

Date:

ਸੂਬੇ ਦੇ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮਾਂ ਅਤੇ ਪ੍ਰੋਜੈਕਟਾਂ ਲਈ ਬਜਟ ਵਿਚ 27 ਫੀਸਦੀ ਵਾਧਾ

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਜਟ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਅਤੇ ਯੋਗ ਅਗਵਾਈ ਸਦਕਾ ਹਰ ਖੇਤਰ ਨੂੰ ਵਿਕਾਸਮੁਖੀ ਬਣਾਉਣ ਲਈ ਯੋਗ ਯਤਨ ਕੀਤੇ ਗਏ ਹਨ। ਉਨ੍ਹਾਂ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮਾਂ ਅਤੇ ਪ੍ਰੋਜੈਕਟਾਂ ਲਈ ਬਜਟ ਵਿਚ 27 ਫੀਸਦੀ ਵਾਧਾ ਕਰਨ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਹੈ। INCREASE IN BUDGET FOR WATER

ਇੱਥੋਂ ਜਾਰੀ ਇਕ ਬਿਆਨ ਵਿਚ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਾਲ 2023-24 ਦੇ ਬਜਟ ਵਿਚ 1987 ਕਰੋੜ ਰੁਪਏ ਦੀ ਵੰਡ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮਾਂ ਅਤੇ ਪ੍ਰੋਜੈਕਟਾਂ ਲਈ ਕੀਤੀ ਗਈ ਹੈ। ਇਹ ਰਕਮ ਸਾਲ 2022-23 ਦੇ ਬਜਟ ਨਾਲੋਂ 27 ਫੀਸਦੀ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਅਤੇ ਬੇਹਤਰ ਸੈਨੀਟੇਸ਼ਨ ਸਹੂਲਤਾਂ ਦੇਣਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸ ਰਾਸ਼ੀ ਨਾਲ ਟੀਚੇ ਦੀ ਪੂਰਤੀ ਕਰਨ ਵਿਚ ਅਸਾਨੀ ਹੋਵੇਗੀ। ਇਸ ਤੋਂ ਇਲਾਵਾ ਜਿਨ੍ਹਾਂ ਪਿੰਡਾਂ ਵਿਚ ਧਰਤੀ ਹੇਠਲਾਂ ਪਾਣੀ ਪੀਣਯੋਗ ਨਹੀਂ ਜਾਂ ਜਿੱਥੇ ਪਾਣੀ ਦੀ ਘਾਟ ਹੈ, ਉਨ੍ਹਾਂ ਪਿੰਡਾਂ ਨੂੰ ਤਰਜੀਹੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। INCREASE IN BUDGET FOR WATER

ਜਿੰਪਾ ਨੇ ਕਿਹਾ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਲਈ 400 ਕਰੋੜ ਰੁਪਏ, ਜਲ ਜੀਵਨ ਮਿਸ਼ਨ ਲਈ 200 ਕਰੋੜ ਰੁਪਏ, ਜਲ ਸਪਲਾਈ ਨਾਲ ਸਬੰਧਤ ਬੁਨਿਆਦੀ ਢਾਂਚੇ ਦੀ ਮੁਰੰਮਤ ਅਤੇ ਰੱਖ ਰਖਾਅ ਲਈ 20 ਕਰੋੜ ਰੁਪਏ ਅਤੇ ਮੋਹਾਲੀ ਵਿਖੇ ਜਲ ਭਵਨ ਦੀ ਉਸਾਰੀ ਲਈ 40 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪਿੰਡਾਂ ਵਿਚ ਵੱਸਦਾ ਹੈ ਅਤੇ ਇਸ ਰਾਸ਼ੀ ਨਾਲ ਸੂਬੇ ਦੇ ਪਿੰਡ ਵਾਸੀਆਂ ਨੂੰ ਸਾਫ ਪਾਣੀ ਅਤੇ ਸਾਫ-ਸਫਾਈ ਵਰਗੀਆਂ ਮੁੱਢਲੀਆਂ ਸਹੂਲਤਾਂ ਦੇਣ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਕੋਈ ਕਸਰ ਨਹੀਂ ਛੱਡੇਗਾ। ਬਜਟ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਕਾਸ ਲਈ ਖਰਚ ਕੀਤਾ ਜਾਵੇਗਾ। INCREASE IN BUDGET FOR WATER

ਸੂਬੇ ਦੇ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮਾਂ ਅਤੇ ਪ੍ਰੋਜੈਕਟਾਂ ਲਈ ਬਜਟ ਵਿਚ 27 ਫੀਸਦੀ ਵਾਧਾ

Share post:

Subscribe

spot_imgspot_img

Popular

More like this
Related

ਸੁਸ਼ਾਸ਼ਨ ਹਫ਼ਤੇ ਦੇ ਜਸ਼ਨ ਤਹਿਤ ਸ਼ਿਕਾਇਤ ਨਿਵਾਰਨ ਕੈਂਪ ਦਾ ਆਯੋਜਨ

ਮੋਗਾ, 19 ਦਸੰਬਰ –           ਭਾਰਤ ਸਰਕਾਰ ਦੇ ਪ੍ਰਸ਼ਾਸ਼ਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ...

48 ਘੰਟਿਆਂ ਦੀ ਮਿਆਦ ਦੌਰਾਨ ਕੋਈ ਵੀ ਜਨਤਕ ਮੀਟਿੰਗ ਕਰਨ ਦੀ ਇਜਾਜ਼ਤ ਨਹੀਂ ਹੈ

ਲੁਧਿਆਣਾ, 19 ਦਸੰਬਰ (000) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ...

ਯੋਗਾ ਸਰੀਰ ਤੋਂ ਆਲਸ ਨੂੰ ਦੂਰ ਕਰਕੇ ਤਰੋ-ਤਾਜ਼ਾ ਰੱਖਣ ਵਿਚ ਮਦਦ ਕਰਦਾ ਹੈ- ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ

ਐੱਸ.ਏ.ਐੱਸ. ਨਗਰ 19 ਦਸੰਬਰ, 2024: ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਨੇ...

ਸੜਕ ਦੁਰਘਟਨਾ ਵਿੱਚ ਵਿਦਿਆਰਥਣ ਦੀ ਮੌਤ ਤੇ ਸਪੀਕਰ ਸੰਧਵਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਫ਼ਰੀਦਕੋਟ 19 ਦਸੰਬਰ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...