ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਨੇ ਕਿਸਾਨਾਂ ਦਾ ਫਿਕਰ ਵਧਾਇਆ

Increased concern of farmers

Increased concern of farmers
IMD ਨੇ ਅਗਲੇ ਕੁਝ ਦਿਨਾਂ ਵਿਚ ਮੌਸਮ ਇਕ ਵਾਰ ਫਿਰ ਵਿਗੜਨ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਵਿਚ ਵੀ ਇਸ ਦਾ ਅਸਰ ਵੇਖਣ ਨੂੰ ਮਿਲੇਗਾ। 26 ਤੋਂ 28 ਮਾਰਚ ਤੱਕ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਇਸੇ ਤਰ੍ਹਾਂ ਦੇ ਬਦਲਾਅ ਦੇਖਣ ਨੂੰ ਮਿਲਣਗੇ। ਇਸ ਕਾਰਨ ਦਿਨ ਵੇਲੇ ਹਲਕੇ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਬਣੀ ਰਹੇਗੀ। ਇਸ ਦੌਰਾਨ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਇਸ ਦੇ ਨਾਲ ਹੀ ਮਾਰਚ ਦੇ ਅੰਤ ‘ਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਉੱਤਰੀ ਭਾਰਤ ਦੇ ਕਈ ਇਲਾਕਿਆਂ ‘ਚ ਇਕ ਵਾਰ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 26 ਤੋਂ 28 ਮਾਰਚ ਤੱਕ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਇਸੇ ਤਰ੍ਹਾਂ ਦੇ ਬਦਲਾਅ ਦੇਖਣ ਨੂੰ ਮਿਲਣਗੇ।Increased concern of farmers

also read ;- ਪੰਜਾਬ ਪੁਲਿਸ ਦੇ 2 ਸਿਪਾਹੀ ਫੌਜ ‘ਚ ਬਣਨਗੇ ਅਫਸਰ

ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਗੁਜਰਾਤ ਦੇ ਸੌਰਾਸ਼ਟਰ ਅਤੇ ਕੱਛ ਦੇ ਅਲੱਗ-ਥਲੱਗ ਖੇਤਰਾਂ ਵਿੱਚ ਗਰਮੀ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਅਤੇ ਆਸਪਾਸ ਦੇ ਇਲਾਕਿਆਂ ‘ਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ। ਇੱਥੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ।

ਇਸ ਤੋਂ ਬਾਅਦ 26 ਮਾਰਚ ਯਾਨੀ ਕੱਲ੍ਹ ਨੂੰ ਇਕ ਵਾਰ ਫਿਰ ਆਸਮਾਨ ‘ਚ ਬੱਦਲ ਦੇਖਣ ਨੂੰ ਮਿਲ ਸਕਦੇ ਹਨ, ਜਿੱਥੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਦੇ ਆਸ-ਪਾਸ ਰਹੇਗਾ। 27 ਮਾਰਚ ਨੂੰ ਆਸਮਾਨ ‘ਚ ਅੰਸ਼ਕ ਤੌਰ ‘ਤੇ ਬੱਦਲਵਾਈ ਅਤੇ 28 ਮਾਰਚ ਨੂੰ ਸੰਘਣੇ ਬੱਦਲ ਛਾਏ ਰਹਿਣਗੇ, ਜਿਸ ‘ਚ ਵੱਧ ਤੋਂ ਵੱਧ ਤਾਪਮਾਨ 35 ਤੋਂ 36 ਅਤੇ ਘੱਟੋ-ਘੱਟ ਤਾਪਮਾਨ 18 ਤੋਂ 19 ਡਿਗਰੀ ਹੋ ਸਕਦਾ ਹੈ।Increased concern of farmers

[wpadcenter_ad id='4448' align='none']