India Canada VISA News;
ਭਾਰਤ ਨੇ ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। ਦਰਅਸਲ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ‘ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਕੈਨੇਡਾ ਵਿੱਚ ਮੌਜੂਦ ਭਾਰਤ ਦੇ ਵੀਜ਼ਾ ਐਪਲੀਕੇਸ਼ਨ ਸੈਂਟਰ ਨੇ ਇਹ ਐਲਾਨ ਕੀਤਾ ਹੈ।
ਹੁਣ ਕਨੇਡਾ ਦੇ ਨਾਗਿਰਕਾਂ ਨੂੰ ਭਾਰਤ ਦਾ ਵੀਸਾ ਦੇਣ ‘ਤੋਂ ਅਣ-ਮਿੱਥੇ ਸਮੇਂ ਲਈ ਰੋਕ ਲਾ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਦੇ ਕੁਝ ਹਿੱਸਿਆਂ ਦਾ ਦੌਰਾ ਨਾ ਕਰਨ ਦੀ ਸਲਾਹ ਜਾਰੀ ਕੀਤੀ ਸੀ। ਬੁੱਧਵਾਰ ਨੂੰ ਭਾਰਤ ਨੇ ਵੀ ਇਸੇ ਤਰ੍ਹਾਂ ਦੀ ਐਡਵਾਈਜ਼ਰੀ ਜਾਰੀ ਕੀਤੀ ਸੀ। ਇਸ ਤੋਂ ਬਾਅਦ ਕੈਨੇਡਾ ਨੇ ਦੇਰ ਰਾਤ ਭਾਰਤ ਦੀ ਸਲਾਹ ਨੂੰ ਰੱਦ ਕਰ ਦਿੱਤਾ। ਨਿਊਜ਼ ਏਜੰਸੀ ਏਐਫਪੀ ਮੁਤਾਬਕ ਕੈਨੇਡਾ ਦੇ ਪਬਲਿਕ ਸੇਫਟੀ ਮੰਤਰੀ ਡੋਮਿਨਿਕ ਲੇਬਨੇਕ ਨੇ ਓਟਾਵਾ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦਾ ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ ਹੈ।
ਇਹ ਵੀ ਪੜ੍ਹੋ: 1984 ਸਿੱਖ ਕਤਲੇਆਮ ਮਾਮਲੇ ‘ਚ ਕਾਂਗਰਸੀ ਆਗੂ ਸੱਜਣ ਕੁਮਾਰ ਬਰੀ
ਦੂਜੇ ਪਾਸੇ ਬੁੱਧਵਾਰ ਨੂੰ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਕੈਨੇਡਾ ‘ਚ ਰਹਿੰਦੇ ਹਿੰਦੂਆਂ ਨੂੰ ਦੇਸ਼ ਛੱਡਣ ਦੀ ਧਮਕੀ ਦਿੱਤੀ ਸੀ। ਇਸ ‘ਤੇ ਕੈਨੇਡੀਅਨ ਹਿੰਦੂਆਂ ਨੇ ਜਸਟਿਨ ਟਰੂਡੋ ਸਰਕਾਰ ਨੂੰ ਪੱਤਰ ਲਿਖਿਆ ਹੈ। ਪੱਤਰ ‘ਚ ਪੰਨੂ ਦੇ ਬਿਆਨਾਂ ‘ਤੇ ਚਿੰਤਾ ਪ੍ਰਗਟ ਕੀਤੀ ਗਈ ਹੈ ਅਤੇ ਇਸ ਨੂੰ ਨਫ਼ਰਤੀ ਅਪਰਾਧ ਕਰਾਰ ਦੇਣ ਦੀ ਅਪੀਲ ਕੀਤੀ ਗਈ ਹੈ। India Canada VISA News;
ਕੈਨੇਡੀਅਨ ਹਿੰਦੂ ਸੰਗਠਨ ‘ਹਿੰਦੂ ਫੋਰਮ ਕੈਨੇਡਾ’ ਨੇ ਇਹ ਪੱਤਰ ਜਨ ਸੁਰੱਖਿਆ ਮੰਤਰੀ ਡੋਮਿਨਿਕ ਲੇਬਲੀਨ ਨੂੰ ਲਿਖਿਆ ਹੈ। ਹਿੰਦੂ ਸੰਗਠਨ ਨੇ ਆਪਣੇ ਪੱਤਰ ਵਿੱਚ ਕਿਹਾ- ਪੰਨੂ ਨੇ ਆਪਣੇ ਅਤੇ ਆਪਣੇ ਖਾਲਿਸਤਾਨੀ ਸਾਥੀਆਂ ਦੇ ਵਿਚਾਰ ਸਪੱਸ਼ਟ ਰੂਪ ਵਿੱਚ ਪ੍ਰਗਟ ਕੀਤੇ ਹਨ।
ਉਹ ਉਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਚਾਹੁੰਦੇ ਹਨ ਜੋ ਉਨ੍ਹਾਂ ਦੀ ਵਿਚਾਰਧਾਰਾ ਨਾਲ ਸਹਿਮਤ ਨਹੀਂ ਹਨ। ਕੈਨੇਡਾ ਸਰਕਾਰ ਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਪੱਤਰ ਵਿੱਚ ਇਹ ਵੀ ਪੁੱਛਿਆ ਗਿਆ ਹੈ ਕਿ ਕੀ ਪੰਨੂ ਦੇ ਇਸ ਬਿਆਨ ਨੂੰ ਅਜੇ ਵੀ ਪ੍ਰਗਟਾਵੇ ਦੀ ਆਜ਼ਾਦੀ ਵਜੋਂ ਲਿਆ ਜਾਵੇਗਾ। India Canada VISA News;