India closed today
ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ 16 ਫਰਵਰੀ ਨੂੰ ਦਿੱਤੇ ‘ਭਾਰਤ ਬੰਦ’ ਦੇ ਸੱਦੇ ਤਹਿਤ ਦੇਸ਼ ਭਰ ਵਿਚ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਸਾਰੀਆਂ ਸੜਕਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਤੇ ਸੜਕੀ ਆਵਾਜਾਈ ਮੁਕੰਮਲ ਤੌਰ ’ਤੇ ਬੰਦ ਰਹੇਗੀ।
ਇਸ ਦੇ ਨਾਲ ਹੀ ਪਿੰਡਾਂ ਵਿਚੋਂ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਸਬਜ਼ੀਆਂ, ਫਲਾਂ ਤੇ ਹੋਰਨਾਂ ਵਸਤੂਆਂ ਦੀ ਸਪਲਾਈ ਵੀ ਬੰਦ ਰਹੇਗੀ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਡਾ. ਦਰਸ਼ਨ ਪਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ‘ਭਾਰਤ ਬੰਦ’ ਦੇ ਸੱਦੇ ਤਹਿਤ ਖੇਤੀਬਾੜੀ ਨਾਲ ਸਬੰਧਤ ਸਾਰੀਆਂ ਸਰਗਰਮੀਆਂ, ਮਨਰੇਗਾ ਦੇ ਕੰਮ ਤੇ ਹੋਰ ਸਾਰੇ ਪੇਂਡੂ ਕੰਮ ਵੀ ਬੰਦ ਰਹਿਣਗੇ।
ਸੰਯੁਕਤ ਕਿਸਾਨ ਮੋਰਚਾ ਵੱਲੋਂ ਅੰਦੋਲਨ ਦੀ ਅਗਲੀ ਰਣਨੀਤੀ ਉਲੀਕਣ ਲਈ 18 ਫਰਵਰੀ ਨੂੰ ਲੁਧਿਆਣਾ ਵਿੱਚ ਮੀਟਿੰਗ ਸੱਦੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ 16 ਫਰਵਰੀ ਨੂੰ ਕੀਤੇ ਜਾ ਰਹੇ ਚੱਕਾ ਜਾਮ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਨਹੀਂ ਰੋਕਿਆ ਜਾਵੇਗਾ।
READ ALSO: ਰਾਸ਼ਟਰਪਤੀ ਰਾਜ ਦੀਆਂ ਧਮਕੀਆਂ ਤੋਂ ਡਰਦੇ ਨਹੀਂ, ਕਿਸਾਨਾਂ ਨਾਲ ਡਟ ਕੇ ਖੜ੍ਹੇ ਹਾਂ: ਭਗਵੰਤ ਮਾਨ
ਉਨ੍ਹਾਂ ਕਿਹਾ ਕਿ ਐਂਬੂਲੈਂਸ, ਮੌਤ, ਵਿਆਹ, ਮੈਡੀਕਲ ਦੁਕਾਨਾਂ, ਅਖ਼ਬਾਰਾਂ ਦੀ ਸਪਲਾਈ, ਬੋਰਡ ਪ੍ਰੀਖਿਆਵਾਂ, ਹਵਾਈ ਅੱਡੇ ਤੱਕ ਜਾਣ ਵਾਲੇ ਯਾਤਰੀ ਤੇ ਹੋਰਨਾਂ ਐਮਰਜੈਂਸੀ ਸੇਵਾਵਾਂ ਨੂੰ ਬਹਾਲ ਰੱਖਿਆ ਜਾਵੇਗਾ। ਭਾਰਤ ਬੰਦ ਦੌਰਾਨ ਸਰਕਾਰੀ ਦਫ਼ਤਰ, ਸਕੂਲ ਅਤੇ ਬੈਂਕ ਖੁੱਲ੍ਹੇ ਰਹਿਣਗੇ।
India closed today