ਪੰਜਾਬ ਦੇ ਟੌਲ ਪਲਾਜ਼ੇ ਹੋਏ ਫ੍ਰੀ, ਭਲਕੇ ਭਾਰਤ ਬੰਦ ਦਾ ਐਲਾਨ…

India closed tomorrow

India closed tomorrow

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਹਰਿਆਣਾ ਸਰਹੱਦ ਉਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉੱਤੇ ਅੱਥਰੂ ਗੈਸ, ਰਬੜ ਦੀਆਂ ਗੋਲੀਆਂ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਨਿਖੇਧੀ ਕੀਤੀ। ਮੋਰਚੇ ਨੇ ਇਸ ਵਿਰੁੱਧ 16 ਫਰਵਰੀ ਨੂੰ ਭਾਰਤ ਬੰਦ ਅਤੇ 15 ਫਰਵਰੀ ਨੂੰ 11 ਤੋਂ 2 ਵਜੇ ਦੁਪਹਿਰ ਤੱਕ ਤਿੰਨ ਘੰਟਿਆਂ ਲਈ ਸੂਬੇ ਦੇ ਸਾਰੇ ਟੌਲ ਪਲਾਜ਼ਿਆਂ ਨੂੰ ਟੌਲ ਮੁਕਤ ਕਰਨ ਦਾ ਸੱਦਾ ਦਿੱਤਾ।

ਇਥੇ ਹੋਈ ਮੀਟਿੰਗ ਵਿੱਚ ਕਿਸਾਨਾਂ ਉੱਤੇ ਜਬਰ ਨੂੰ ਬੰਦ ਕਰਕੇ ਕਿਸਾਨਾਂ ਨੂੰ ਦਿੱਲੀ ਵਿਖੇ ਪ੍ਰਦਰਸ਼ਨ ਕਰਨ ਲਈ ਖੜ੍ਹੀਆਂ ਕੀਤੀਆਂ ਰੋਕਾਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ। ਆਗੂਆਂ ਨੇ ਕਿਹਾ ਹੈ ਕਿ ਭਾਜਪਾ ਸਰਕਾਰਾਂ ਵੱਲੋਂ ਪੰਜਾਬ ਦੇ ਲੋਕਾਂ ਨਾਲ ਦੁਸ਼ਮਣ ਦੇਸ਼ ਦੇ ਨਾਗਰਿਕਾਂ ਵਾਲਾ ਵਿਹਾਰ ਕੀਤਾ ਜਾ ਰਿਹਾ।

READ ALSO: ਪੰਜਾਬ ਸੰਭਾਵੀ ਹਾਦਸਿਆਂ ਵਾਲੇ ਸਾਰੇ 784 ਬਲੈਕ ਸਪਾਟਸ ਦੀ ਸ਼ਨਾਖ਼ਤ ਕਰਨ ਅਤੇ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ: ਲਾਲਜੀਤ ਸਿੰਘ…

ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰਾਂ ਦਾ ਅਜਿਹਾ ਵਤੀਰਾ ਪੰਜਾਬ ਦੇ ਲੋਕਾਂ ਵਿੱਚ ਬੇਗਾਨਗੀ ਦੀ ਭਾਵਨਾ ਦਾ ਅਹਿਸਾਸ ਮਜ਼ਬੂਤ ਕਰਨ ਦਾ ਸਬੱਬ ਬਣੇਗਾ। ਉਨ੍ਹਾਂ ਕਿਹਾ ਕਿ ਜੇ ਭਾਜਪਾ ਸਰਕਾਰਾਂ ਨੇ ਜਬਰ ਨੂੰ ਫੌਰੀ ਬੰਦ ਨਾ ਕੀਤਾ ਤਾਂ ਸੰਯੁਕਤ ਕਿਸਾਨ ਮੋਰਚਾ ਪੰਜਾਬ 18 ਫਰਵਰੀ ਨੂੰ ਲੁਧਿਆਣਾ ਮੀਟਿੰਗ ਵਿੱਚ ਸਖ਼ਤ ਐਕਸ਼ਨ ਲੈਣ ਤੋਂ ਪਿੱਛੇ ਨਹੀਂ ਹਟੇਗਾ।

India closed tomorrow

[wpadcenter_ad id='4448' align='none']