Wednesday, January 15, 2025

ਭਾਰਤ ਆਸਟ੍ਰੇਲੀਆਂ ਅਦਾਨ ਪ੍ਰਦਾਨ ਅੱਜ ਤੀਸਰੇ ਦਿਨ ਆਸਟ੍ਰੇਲੀਆ ਡੈਲੀਗੇਟਸ ਨੇ ਅੰਤਰਰਾਸ਼ਟਰੀ ਕਨਵੈਨਸ਼ਨ ਵਿੱਚ ਲਿਆ ਹਿੱਸਾ

Date:

ਫਰੀਦਕੋਟ 28 ਅਗਸਤ,

          ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਮੁਹਿੰਮ ਤਹਿਤ ਪਹੁੰਚੇ ਆਸਟ੍ਰੇਲੀਆ ਦੇ 6 ਡੈਲੀਗੇਟਸ ਨੇ ਅੱਜ ਫਰੀਦਕੋਟ ਐੱਮ.ਐੱਲ.ਏ ਸ.ਗੁਰਦਿੱਤ ਸਿੰਘ ਸੇਂਖੋਂ ਦੀ ਹਾਜ਼ਰੀ ਵਿੱਚ ਬਾਬਾ ਫਰੀਦ ਯੂਨੀਵਰਸਿਟੀ ਵਿੱਚ ਰੱਖੇ ਅੰਤਰਰਾਸ਼ਟਰੀ ਕਨਵੈਨਸ਼ਨ ਸਮਾਗਮ ਵਿੱਚ ਹਿੱਸਾ ਲਿਆ। ਸਮਾਗਮ ਦੌਰਾਨ ਸਾਰੇ ਆਸਟ੍ਰੇਲੀਆ ਡੈਲੀਗੇਟਸ ਨੇ ਐੱਮ.ਐੱਲ.ਏ ਸ.ਗੁਰਦਿੱਤ ਸਿੰਘ ਸੇਂਖੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦੇ ਸ਼ਾਨਦਾਰ ਉਪਰਾਲਿਆਂ ਸਦਕਾਂ ਅਸੀਂ ਟਿੱਲਾ ਬਾਬਾ ਫਰੀਦ ਜੀ, ਰਾਜ ਮਹਿਲ, ਅਤੇ ਹੋਰ ਇਤਿਹਾਸਿਕ ਇਮਾਰਤਾਂ ਨੂੰ ਦੇਖਣ ਦਾ ਸਬੱਬ ਪ੍ਰਾਪਤ ਹੋਇਆ । ਡੈਲੀਗੇਟਸ ਨੇ ਡਾਕਟਰਾਂ ਦੇ ਵਿਚਾਰ ਜਾਣੇ, ਆਪਣੇ ਵਿਚਾਰਾਂ ਨੂੰ ਉਨ੍ਹਾਂ ਨਾਲ ਸਾਂਝਾ ਕੀਤਾ ਅਤੇ ਸਿੱਖਿਆ ਦੇ ਖੇਤਰ ਵਿੱਚ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਉਘੀਆਂ ਸ਼ਖਸੀਅਤਾਂ ਨਾਲ ਮੁਲਾਕਾਤ ਕੀਤੀ। 

          ਇਸ ਮੌਕੇ ਸ.ਸੇਖੋਂ ਨੇ ਅੱਜ ਭਾਰਤ ਆਸਟ੍ਰੇਲੀਆਂ ਅਦਾਨ ਪ੍ਰਦਾਨ ਸਮਝੌਤੇ ਤਹਿਤ ਵੈਂਟਵਰਥ ਸ਼ਹਿਰ ਅਤੇ ਫਰੀਦਕੋਟ ਵਿੱਚ ਹੋਣ ਜਾ ਰਹੇ ਵਪਾਰਕ ਸਮਝੌਤਿਆਂ ਵਿੱਚ ਅਹਿਮ ਯੋਗਦਾਨ ਅਦਾ ਕਰਦਿਆਂ ਆਸਟ੍ਰੇਲੀਆ ਤੋਂ ਆਏ 6 ਮੈਂਬਰੀ ਵਫਦ ਨੂੰ ਸਥਾਨਕ ਬਾਬਾ ਫਰੀਦ ਯੂਨੀਵਰਸਿਟੀ ਓਫ ਹੈਲਥ ਸਾਇੰਸ ਵਿਖੇ ਕਨਵੈਨਸ਼ਨ ਸਮਾਗਮ ਦੌਰਾਨ ਉਨ੍ਹਾਂ ਨੂੰ ਜੀ ਆਇਆਂ ਆਖਿਆ । ਇਸ ਮੌਕੇ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਦਾ ਵੀ ਉਨ੍ਹਾਂ ਆਨੰਦ ਮਾਣਿਆ ।  

          ਇਸ ਉਪਰੰਤ ਆਸਟ੍ਰੇਲੀਆ ਦੇ 6 ਡੈਲੀਗੇਟਸ ਨੇ ਪੈਰਾ ਮੈਡੀਕਲ ਯੂਨੀਟ ਵਿਖੇ ਵੀ ਸ਼ਿਰਕਤ ਕੀਤੀ ਅਤੇ ਮਾਲਵਾ ਕਾਲਿਜ ਵਿਖੇ ਜਾ ਕੇ ਉਨ੍ਹਾਂ ਨੇ (MOU) ਮੈਮੋਰੰਡਮ ਓਫ ਅੰਡਰਸਟੈਡਿੰਗ ਸਾਈਨ ਕੀਤਾ। ਇਸ ਉਪਰੰਤ ਆਸਟ੍ਰੇਲੀਆ ਤੋਂ ਆਇਆ ਵਫ਼ਦ ਸਰਕਾਰੀ ਬ੍ਰਜਿੰਦਰਾ ਕਾਲਿਜ ਵਿਖੇ ਵੀ ਪਹੁੰਚਿਆ ਅਤੇ ਇਸ ਮੌਕੇ ਸਦੀਆਂ ਪੁਰਾਣੀਆਂ ਇਮਾਰਤ ਵਿੱਚ ਸਿੱਖਿਆ ਦੇ ਖੇਤਰ ਨਾਲ ਜੁੜੀਆਂ ਸ਼ਖਸੀਅਤਾਂ ਨੇ 6ਮੈਂਬਰੀ ਵਫ਼ਦ ਦਾ ਤਹਿ ਦਿਲੋਂ ਧੰਨਵਾਦ ਕੀਤਾ । ਸਿੱਖਿਆ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਜਿੰਮੇਵਾਰੀਆਂ ਬਾਰੇ ਜਾਣੂ ਕਰਵਾਇਆ । ਇਸ ਦੇ ਨਾਲ ਹੀ ਹੁਣ ਤੱਕ ਉਚੇਰੀ ਸਿੱਖਿਆ ਅਤੇ ਹਾਸਲ ਕੀਤੀਆਂ ਪ੍ਰਾਪਤੀਆਂ ਬਾਰੇ ਪ੍ਰੋਫੈਸਰ ਸਾਹਿਬਾਨਾਂ ਵਲੋਂ ਚਾਨਣਾ ਪਾਇਆ ਗਿਆ  । ਇਸ ਜਾਣਕਾਰੀ ਤੋਂ ਪ੍ਰਭਾਵਿਤ ਹੁੰਦਿਆਂ ਉਨ੍ਹਾਂ ਕਈ ਸਵਾਲ ਵੀ ਕੀਤੇ ।

ਇਸ ਉਪਰੰਤ ਉਨ੍ਹਾਂ ਸਰਕਾਰੀ ਆਈ.ਟੀ.ਆਈ ਦਾ ਵੀ ਦੌਰਾ ਕੀਤਾ ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ ਡਾ. ਪ੍ਰਗਿਆ ਜੈਨ, ਵਾਈਸ ਚਾਂਸਲਰ ਅਮਨਦੀਪ ਸਿੰਘ (ਬਾਬਾ)ਚੇਅਰਮੈਨ ਮਾਰਕਿਟ ਕਮੇਟੀ, ਗੁਰਤੇਜ ਸਿੰਘ ਖੋਸਾ ਚੇਅਰਮੈਨ ਇੰਪਰੂਵਮੈਂਟ ਟਰੱਸਟ,ਸੁਖਜੀਤ ਸਿੰਘ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ, ਜੋਤੀ ਸੇਖੋਂ, ਕੰਵਰਜੀਤ ਗਰੇਵਾਲ, ਡਾ. ਮਨਜੀਤ ਸਿੰਘ ਢਿੱਲੋਂ, ਜਰਮਨਜੀਤ ਸਿੰਘ ਸੰਧੂ, ਡਾ. ਫਤਿਹ ਸਿੰਘ ਮਾਨ ਹੋਰ ਆਦਿ ਸ਼ਖਸੀਅਤਾਂ ਸ਼ਾਮਿਲ ਸਨ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...