India Vs New Zealand:
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਟੀਮ ਨੇ 15 ਓਵਰਾਂ ‘ਚ ਇਕ ਵਿਕਟ ‘ਤੇ 118 ਦੌੜਾਂ ਬਣਾਈਆਂ ਹਨ। ਸ਼ੁਭਮਨ ਗਿੱਲ ਅਤੇ ਵਿਰਾਟ ਕੋਹਲੀ ਕਰੀਜ਼ ‘ਤੇ ਹਨ।
ਇਹ ਵੀ ਪੜ੍ਹੋਂ: ਬਿਕਰਮ ਮਜੀਠੀਆ ਨੇ ਚੱਲਦੀ ਪ੍ਰੈੱਸ ਕਾਨਫਰੰਸ ‘ਚ ਕਿਉਂ ਲਾਇਆ CM ਭਗਵੰਤ ਮਾਨ ਨੂੰ ਫੋਨ, ਕੀਤੇ ਵੱਡੇ ਖ਼ੁਲਾਸੇ
ਗਿੱਲ ਨੇ ਇਸ ਵਿਸ਼ਵ ਕੱਪ ਵਿੱਚ ਆਪਣਾ ਚੌਥਾ ਅਰਧ ਸੈਂਕੜਾ ਪੂਰਾ ਕੀਤਾ ਹੈ। ਇਹ ਉਸ ਦੇ ਵਨਡੇ ਕਰੀਅਰ ਦਾ ਛੇਵਾਂ ਅਰਧ ਸੈਂਕੜਾ ਹੈ।
ਕਪਤਾਨ ਰੋਹਿਤ ਸ਼ਰਮਾ 29 ਗੇਂਦਾਂ ‘ਤੇ 47 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੂੰ ਟਿਮ ਸਾਊਦੀ ਨੇ ਕੇਨ ਵਿਲੀਅਮਸਨ ਦੇ ਹੱਥੋਂ ਕੈਚ ਕਰਵਾਇਆ। ਟਿਮ ਸਾਊਦੀ ਨੇ ਵਨਡੇ ਪਾਵਰਪਲੇ ‘ਚ ਰੋਹਿਤ ਨੂੰ 5ਵੀਂ ਵਾਰ ਆਊਟ ਕੀਤਾ ਹੈ। ਰੋਹਿਤ ਨੇ ਸ਼ੁਭਮਨ ਗਿੱਲ ਨਾਲ 50 ਗੇਂਦਾਂ ‘ਤੇ 71 ਦੌੜਾਂ ਦੀ ਸਾਂਝੇਦਾਰੀ ਕੀਤੀ।
India Vs New Zealand: