Wednesday, January 15, 2025

ਪਾਰਕ ‘ਚ ਬੈਠੇ ਮੁੰਡੇ-ਕੁੜੀ ‘ਤੇ ਅੰਨ੍ਹੇਵਾਹ ਫਾਈਰਿੰਗ, 2 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ਼

Date:

Indiscriminate firing on boys and girls

ਹਿਸਾਰ ਦੇ ਹਾਂਸੀ ਵਿੱਚ ਪ੍ਰੇਮ ਵਿਆਹ ਕਰਨ ਵਾਲੇ ਜੋੜੇ ਦਾ ਗੋਲਿਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰੇਮੀ ਜੋੜਾ ਸਵੇਰੇ ਹਾਂਸੀ ਦੇ ਲਾਲਾ ਹੁਕਮ ਚੰਦ ਜੈਨ ਪਾਰਕ ‘ਚ ਬੈਠਾ ਸੀ ਜਦੋਂ ਬਾਈਕ ਸਵਾਰ ਦੋ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਸਵੇਰੇ ਕਰੀਬ 9.30 ਵਜੇ ਬਾਈਕ ਸਵਾਰ ਬਦਮਾਸ਼ ਆਏ ਅਤੇ ਉਨ੍ਹਾਂ ਨੇ ਆਉਂਦੇ ਸਾਰ ਕੁੜੀ-ਮੁੰਡੇ ‘ਤੇ 7 ਰਾਉਂਡ ਫਾਇਰ ਕੀਤੇ। ਲੜਕੇ ਦੀ ਪਛਾਣ ਹਿਸਾਰ ਜ਼ਿਲ੍ਹੇ ਦੇ ਪਿੰਡ ਬਡਾਲਾ ਦੇ ਰਹਿਣ ਵਾਲੇ ਤੇਜਵੀਰ ਵਜੋਂ ਹੋਈ ਹੈ ਅਤੇ ਲੜਕੀ ਦੀ ਪਛਾਣ ਹਾਂਸੀ ਦੇ ਪਿੰਡ ਸੁਲਤਾਨਪੁਰ ਦੀ ਰਹਿਣ ਵਾਲੀ ਮੀਨਾ ਵਜੋਂ ਹੋਈ ਹੈ।ਇਹ ਵੀ ਦੱਸਿਆ ਜਾ ਰਿਹ ਹੈ ਕਿ ਤੇਜਵੀਰ ਤੇ ਮੀਨਾ ਦਾ ਹਾਲੇ 2 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਤੇਜਵੀਰ ਨੋਇਡਾ ਦੀ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਨੌਜਵਾਨ ਮੋਟਰਸਾਈਕਲ ‘ਤੇ ਫ਼ਰਾਰ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਇਸ ਕਤਲ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਸ ਦੋਵਾਂ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਹੈ। ਘਟਨਾ ਤੋਂ ਬਾਅਦ ਪਾਰਕ ਵਿੱਚ ਆਉਣ ਵਾਲੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।Indiscriminate firing on boys and girls

also read :- ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਦੇ ਨਾਲ ਨਾਲ ਜਾਗਰੂਕਤਾ ਮੁਹਿੰਮ ਵੀ ਜ਼ਰੂਰੀ : ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ
ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਧੀਰਜ ਕੁਮਾਰ ਮੌਕੇ ’ਤੇ ਪੁੱਜੇ। ਡੀਐਸਪੀ ਨੇ ਘਟਨਾ ਸਥਾਨ ਦੀ ਬਾਰੀਕੀ ਨਾਲ ਜਾਂਚ ਕੀਤੀ। ਪਾਰਕ ‘ਚ ਪਤੀ-ਪਤਨੀ ਦੀਆਂ ਲਾਸ਼ਾਂ ਨੇੜਿਓਂ 7 ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ। ਹੁਣ ਪੁਲਸ ਨੇ ਦੋਵਾਂ ਦੇ ਪਰਿਵਾਰ ਵਾਲਿਆਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਫਿਲਹਾਲ ਪੁਲਸ ਇਸ ਮਾਮਲੇ ‘ਚ ਕੁਝ ਵੀ ਕਹਿਣ ਤੋਂ ਬਚ ਰਹੀ ਹੈ।
ਪੁਲਸ ਨੇ ਦੋਹਰੇ ਕਤਲਕਾਂਡ ਤੋਂ ਬਾਅਦ ਪਾਰਕ ਨੂੰ ਖਾਲੀ ਕਰਵਾ ਲਿਆ ਹੈ ਅਤੇ ਪਾਰਕ ਨੂੰ ਚਾਰੇ ਪਾਸਿਓਂ ਬੰਦ ਕਰ ਦਿੱਤਾ ਹੈ। ਪਾਰਕ ਦੇ ਮੁੱਖ ਗੇਟ ’ਤੇ ਪੁਲਸ ਤਾਇਨਾਤ ਕਰ ਦਿੱਤੀ ਗਈ ਹੈ। ਲਾਸ਼ਾਂ ਨੂੰ ਦੇਖਣ ਲਈ ਆਸ-ਪਾਸ ਲੋਕਾਂ ਦੀ ਵੱਡੀ ਭੀੜ ਇਕੱਠੀ ਹੋ ਗਈ। ਪੁਲਸ ਨੇ ਲਾਸ਼ਾਂ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਪੁਲਸ ਇਸ ਦੀ ਜਾਂਚ ਪ੍ਰੇਮ ਵਿਆਹ ਦੇ ਐਂਗਲ ਨਾਲ ਵੀ ਕਰ ਰਹੀਹੈ। ਪੁਲਸ ਮੁੰਡੇ ਦੇ ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।Indiscriminate firing on boys and girls

Share post:

Subscribe

spot_imgspot_img

Popular

More like this
Related

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ

ਚੰਡੀਗੜ੍ਹ, 15 ਜਨਵਰੀ: ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ...

20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 15 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਜਲੰਧਰ ਦਿਹਾਤੀ ਪੁਲਿਸ ਨੇ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ

ਜਲੰਧਰ, 15 ਜਨਵਰੀ, 2025: ਸੰਗਠਿਤ ਵਾਹਨ ਚੋਰੀ ਵਿਰੁੱਧ ਇੱਕ ਵੱਡੀ...