Monday, December 30, 2024

ਪਿੰਡ ਖੁਈਖੇੜਾ ਵਿੱਚ ਲਗਾਏ ਗਏ ਕੈਂਪ ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਦਿੱਤੀ ਜਾਣਕਾਰੀ

Date:

ਫਾਜ਼ਿਲਕਾ, 16 ਸਤੰਬਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਰਕਲ ਘੱਲੂ ਦੇ ਏ ਡੀ ਓ ਸੌਰਵ ਸੰਧਾ ਅਤੇ ਏ ਐਸ ਆਈ ਅਰਮਾਨ ਦੀਪ ਸਿੰਘ ਵੱਲੋਂ ਪਿੰਡ ਖੁਈਖੇੜਾ ਵਿੱਚ ਕੈਂਪ ਲਗਾਇਆ ਗਿਆ। ਕੈਂਪ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ ।
ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਟੀ, ਵਾਤਾਵਰਨ ਨੂੰ ਹੋ ਰਹੇ ਨੁਕਸਾਨ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ਨਾਲ ਹੋਣ ਵਾਲੇ ਫਾਇਦੇ ਬਾਰੇ ਜਾਣੂ ਕਰਵਾਇਆ। ਇਸਦੇ ਨਾਲ ਹੀ ਨਰਮੇ ਵਿੱਚ ਖਾਦ ਪ੍ਰਬੰਧਨ, ਨਰਮੇ ਵਿੱਚ ਚਿੱਟੀ ਮੱਖੀ, ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਕੀੜੇਮਾਰ ਦਵਾਈਆਂ ਬਾਰੇ ਅਤੇ ਝੋਨੇ ਦੇ ਕੀਟ, ਬਿਮਾਰੀਆਂ ਸਬੰਧੀ ਅਤੇ ਉਨ੍ਹਾਂ ਨੂੰ ਰੋਕਣ ਲਈ ਪੈਸਟੀਸਾਇਡ ਸਬੰਧੀ ਜਾਗਰੂਕ ਕੀਤਾ।
ਕੈਂਪ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਬੰਦ ਕਰਕੇ ਹੀ ਸਾਡੇ ਆਉਣ ਵਾਲੇ ਭਵਿੱਖ ਨੌਜਵਾਨ ਪੀੜ੍ਹੀ ਨੂੰ ਬਿਮਾਰੀਆਂ ਮੁਕਤ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੇ ਯੋਗ ਪ੍ਰਬੰਧਨ ਦੇ ਅਨੇਕਾ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨ ਵੀਰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਵਿਧੀ ਰਾਹੀਂ ਨਿਬੇੜਾ ਕਰਨ।

Share post:

Subscribe

spot_imgspot_img

Popular

More like this
Related

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92  ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 30 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...

ਨਿਰੰਤਰ ਕੀਤਾ ਜਾਂਦਾ ਯੋਗਾ ਅਭਿਆਸ  ਚਿੰਤਾ ਘਟਾਉਂਦਾ ਹੈ ਅਤੇ ਸਰੀਰ ਵਿੱਚ ਲਚਕਤਾ ਵਧਾਉਂਦਾ ਹੈ-ਐਸ.ਡੀ.ਐਮ. ਡੇਰਾਬੱਸੀ ਅਮਿਤ ਗਪਤਾ

ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਦਸੰਬਰ, 2024: ਐਸ.ਡੀ.ਐਮ, ਡੇਰਾਬੱਸੀ, ਅਮਿਤ...