ਮਾਨਸਾ, 02 ਫਰਵਰੀ :
ਪੰਜਾਬ ਸਰਕਾਰ ਵੱਲੋਂ 15 ਜਨਵਰੀ ਤੋਂ 14 ਫਰਵਰੀ 2024 ਤੱਕ ਮਨਾਏ ਜਾ ਰਹੇ ਸੜ੍ਹਕ ਸੁਰੱਖਿਆ ਮਹੀਨੇ ਤਹਿਤ ਅੱਜ ਏ.ਐਸ.ਆਈ. ਸ਼੍ਰੀ ਸੁਰੇਸ਼ ਕੁਮਾਰ ਵੱਲੋਂ ਟਰੱਕ ਯੂਨੀਅਨ ਸਰਦੂਲਗੜ੍ਹ ਵਿਖੇ ਚਾਲਕਾਂ ਨੂੰ ਆਵਾਜਾਈ ਦੇ ਨਿਯਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਸੈਮੀਨਾਰ ਦੌਰਾਨ ਉਨ੍ਹਾਂ ਕਿਹਾ ਕਿ ਆਵਾਜਾਈ ਦੇ ਨਿਯਮਾਂ ਸਬੰਧੀ ਵਾਹਨ ਚਾਲਕਾਂ ਨੂੰ ਪੂਰੀ ਤਰ੍ਹਾਂ ਨਾਲ ਜਾਣਕਾਰੀ ਹੋਣੀ ਲਾਜਮੀ ਹੈ ਕਿਉਂਕਿ ਜੇਕਰ ਸੜ੍ਹਕਾਂ ’ਤੇ ਵਾਹਨ ਚਲਾਉਂਦੇ ਹੋਏ ਅਸੀਂ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਦੇ ਹਾਂ ਤਾਂ ਅਸੀਂ ਸੜਕੀ ਦੁਰਘਟਨਾਵਾਂ ਨੂੰ ਠੱਲ੍ਹ ਪਾ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਵਾਹਨ ਦੀ ਗਤੀ ਨਿਯਮਾਂ ਅਨੁਸਾਰ ਦੀ ਰੱਖਣੀ ਚਾਹੀਦੀ ਹੈ ਕਿਉਂਕਿ ਜ਼ਿਆਦਾਤਰ ਦੁਰਘਟਨਾਵਾਂ ਤੇਜ ਗਤੀ ਵਾਹਨਾਂ ਕਾਰਨ ਹੀ ਹੁੰਦੀਆਂ ਹਨ ਅਤੇ ਇਸ ਅਣਗਹਿਲੀ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਸਾਨੂੰ ਵਾਹਨ ਚਲਾਉਂਦੇ ਹੋਏ ਸੀਟ ਬੈਲਟ ਜ਼ਰੂਰ ਲਗਾ ਕੇ ਰੱਖਣੀ ਚਾਹੀਦੀ ਹੈ ਕਿਉਂਕਿ ਅਜਿਹਾ ਕਰਨ ਨਾਲ ਦੁਰਘਟਨਾ ਹੋਣ ’ਤੇ ਜਾਨੀ ਨੁਕਸਾਨ ਦਾ ਖ਼ਤਰਾ ਘੱਟ ਹੁੰਦਾ ਹੈ। ਉਨ੍ਹਾਂ ਨਾਲ ਹੀ ਧੁੰਦ ਦੇ ਮੌਸਮ ਦੌਰਾਨ ਕੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ, ਉਨ੍ਹਾਂ ਬਾਰੇ ਵੀ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਵਾਹਨਾਂ ’ਤੇ ਰਿਫਲੈਕਟਰ ਲਗਾ ਕੇ ਰੱਖਣ, ਪਾਰਕਿੰਗ ਲਾਈਟਾਂ ਦੀ ਵਰਤੋਂ ਕਰਨ ਅਤੇ ਨੰਬਰ ਪਲੇਟਾਂ ਸਹੀ ਢੰਗ ਨਾਲ ਲਗਾ ਕੇ ਰੱਖਣ ਸਬੰਧੀ ਵੀ ਅਪੀਲ ਕੀਤੀ।
ਸੜ੍ਹਕ ਸੁਰੱਖਿਆ ਮਹੀਨਾ ਤਹਿਤ ਟਰੱਕ ਯੂਨੀਅਨ ਸਰਦੂਲਗੜ੍ਹ ਵਿਖੇ ਚਾਲਕਾਂ ਨੂੰ ਦਿੱਤੀ ਆਵਾਜਾਈ ਨਿਯਮਾਂ ਸਬੰਧੀ ਜਾਣਕਾਰੀ
Date: