Saturday, January 18, 2025

ਫੀਸ ਤਰੁੱਟੀਆਂ ਕਰਕੇ  ਬੋਰਡ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਨੂੰ ਨਾਂ ਬਿਠਾਏ ਜਾਣ ਦਾ ਹਰਜੋਤ ਸਿੰਘ ਬੈਂਸ ਨੇ ਲਿਆ ਨੋਟਿਸ

Date:

  • ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਬੋਰਡ ਚੇਅਰਪਰਸਨ ਨੂੰ ਤੁਰੰਤ ਕਾਰਵਾਈ ਕਰਨ ਬਾਰੇ ਕਿਹਾ

initiating departmental action against ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਫ਼ਰਵਰੀ/ਮਾਰਚ-2023 ਵਿੱਚ ਲਈ ਜਾਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਫੀਸ ਤਰੁੱਟੀਆਂ ਕਾਰਨ ਪ੍ਰੀਖਿਆ ਵਿੱਚ ਨਾਂ ਬਿਠਾਏ ਜਾਣ ਦਾ  ਨੋਟਿਸ ਲਿਆ ਹੈ।

ਸਕੂਲ ਸਿੱਖਿਆ ਮੰਤਰੀ ਨੇ  ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ  ਦੇ ਚੇਅਰਪਰਸਨ ਨੂੰ ਪੱਤਰ ਲਿਖਕੇ ਪੀੜਤ ਵਿਦਿਆਰਥੀਆਂ ਦਾ ਕੀਮਤੀ ਸਮਾਂ ਬਰਬਾਦ ਹੋਣ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਕਰਨ ਬਾਰੇ ਕਿਹਾ ਹੈ। initiating departmental action against

ਸ. ਬੈਂਸ ਨੇ  ਦੱਸਿਆ ਕਿ ਕੁਝ ਪ੍ਰੀਖਿਆਰਥੀਆਂ ਨੇ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਕਿ ਉਹਨਾਂ ਨੇ ਬਹੁਤ ਸਮਾਂ ਪਹਿਲਾਂ ਹੀ ਆਪਣੀ ਬਣਦੀ ਫੀਸ ਆਪਣੇ-ਆਪਣੇ ਸਕੂਲਾਂ ਵਿੱਚ ਜਮਾਂ ਕਰਵਾ ਦਿੱਤੀ ਸੀ ਪਰ ਸਕੂਲ ਪ੍ਰਬੰਧਕਾਂ ਨੇ ਉਹ ਫੀਸ ਅੱਗੇ ਬੋਰਡ ਦੇ ਖਾਤੇ ਜਮਾਂ ਨਹੀਂ ਕਰਵਾਈ ਜਾਂ ਘੱਟ ਜਮਾਂ ਕਰਵਾਈ ਹੈ, ਜਿਸ ਵਿੱਚ ਉਹਨਾਂ ਦਾ ਕੋਈ ਕਸੂਰ ਨਹੀਂ ਹੈ।

ਸਿੱਖਿਆ ਮੰਤਰੀ ਸ. ਬੈਂਸ ਨੇ ਕਿਹਾ ਕਿ ਇਹ ਬਹੁਤ ਗੰਭੀਰ ਕੁਤਾਹੀ ਹੈ ਜਿਸਦੀ ਸਜ਼ਾ ਵਿਦਿਆਰਥੀਆਂ ਨੂੰ ਦੇਣੀ ਠੀਕ ਨਹੀਂ ਹੈ। ਸ. ਬੈਂਸ ਨੇ ਬੋਰਡ ਚੇਅਰਪਰਸਨ ਨੂੰ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿੱਚ ਬੈਠਣ ਤੋਂ ਨਾਂ ਰੋਕਿਆ ਜਾਵੇ ਕੁਤਾਹੀ ਦੇ ਜ਼ਿੰਮੇਵਾਰ ਸਕੂਲਾਂ ਜਾਂ ਅਧਿਆਪਕਾਂ ਖ਼ਿਲਾਫ਼ ਤੁਰੰਤ ਵਿਭਾਗੀ ਕਾਰਵਾਈ ਕਰਕੇ ਉਹਨਾਂ ਨੂੰ ਸੂਚਿਤ ਕੀਤਾ ਜਾਵੇ। initiating departmental action against

ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਬੋਰਡ ਚੇਅਰਪਰਸਨ ਨੂੰ ਤੁਰੰਤ ਕਾਰਵਾਈ ਕਰਨ ਬਾਰੇ ਕਿਹਾ

Also Read : ਕਾਰੋਬਾਰੀਆਂ ਨੇ ਭਗਵੰਤ ਮਾਨ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਪ੍ਰਤੀ ਭਰਿਆ ਹਾਂ-ਪੱਖੀ ਹੁੰਗਾਰਾ

Share post:

Subscribe

spot_imgspot_img

Popular

More like this
Related