ਫਾਜ਼ਿਲਕਾ 22 ਜੂਨ
ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਪੀਸੀਐਸ ਨੇ ਅੱਜ ਜਿਲ੍ਹੇ ਦੀਆਂ ਵੱਖ-ਵੱਖ ਸੇਮ ਨਾਲਿਆਂ ਦਾ ਦੌਰਾ ਕਰਕੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਹਨਾਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਨਿਰਦੇਸ਼ਾਂ ਅਨੁਸਾਰ ਬਰਸਾਤਾਂ ਤੋਂ ਪਹਿਲਾਂ ਸੇਮ ਨਾਲਿਆਂ ਦੀ ਸਫਾਈ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਉਨਾਂ ਨੇ ਅਬੁਲ ਖੁਰਾਣਾ ਸੇਮ ਨਾਲੇ ਦੀ ਕਿੱਕਰ ਖੇੜਾ ਨੇੜੇ ਚੈਕਿੰਗ ਕਰਦਿਆਂ ਵਿਭਾਗ ਨੂੰ ਹਦਾਇਤ ਕੀਤੀ ਕਿ ਸਫਾਈ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਜਿਆਦਾ ਮਸ਼ੀਨਾਂ ਲਗਾਈਆਂ ਜਾਣ ਤਾਂ ਜੋ ਬਰਸਾਤਾਂ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਡਰੇਨ ਦੀ ਸਫਾਈ ਦਾ ਕੰਮ ਮੁਕੰਮਲ ਹੋ ਸਕੇ। ਉਹਨਾਂ ਨੇ ਕਿਹਾ ਕਿ ਉਹਨਾਂ ਸਥਾਨਾਂ ਤੇ ਵਿਸ਼ੇਸ਼ ਤੌਰ ਤੇ ਸਫਾਈ ਕਰਾਈ ਜਾਵੇ ਜਿੱਥੇ ਪਿਛਲੇ ਸਮਿਆਂ ਦੌਰਾਨ ਡਰੇਨ ਓਵਰਫਲੋ ਜਾਂ ਟੁੱਟਣ ਦੀਆਂ ਘਟਨਾਵਾਂ ਵਾਪਰੀਆਂ ਸਨ।
ਜਿਕਰਯੋਗ ਹੈ ਕਿ ਆਗਾਮੀ ਬਰਸਾਤ ਰੁੱਤ ਤੋਂ ਪਹਿਲਾਂ ਕਿਸੇ ਵੀ ਹੜਾਂ ਦੇ ਸੰਭਾਵਿਤ ਖਤਰੇ ਨੂੰ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸੇ ਲੜੀ ਵਿੱਚ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅੱਜ ਸੇਮ ਵਾਲਿਆਂ ਦਾ ਨਿਰੀਖਣ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੇਮ ਵਾਲਿਆਂ ਦੀ ਸਫਾਈ ਸਹੀ ਤਰੀਕੇ ਨਾਲ ਹੋਵੇ ਅਤੇ ਉਸ ਵਿੱਚ ਕੋਈ ਉਣਤਾਈ ਨਾ ਹੋਵੇ। ਇਸ ਦੌਰੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਤਾੜਨਾ ਕੀਤੀ ਕਿ ਸਫਾਈ ਦੇ ਕੰਮ ਵਿੱਚ ਕੋਈ ਵੀ ਊਣਤਾਈ ਨਾ ਹੋਵੇ।
ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਕੇਸ਼ ਕੁਮਾਰ ਪੋਪਲੀ ਵੱਲੋਂ ਸੇਮ ਨਾਲਿਆਂ ਦੀ ਸਫਾਈ ਦਾ ਜਾਇਜ਼ਾ
[wpadcenter_ad id='4448' align='none']