ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਦਾ ਉਦਘਾਟਨ, ਮੁਫਤ ਮੈਡੀਕਲ ਕੈਂਪ ਦਾ ਨਿਰੀਖਣ

Inspection of free medical camp

ਚੰਡੀਗੜ੍ਹ/ਕਪੂਰਥਲਾ,18 ਸਤੰਬਰ  

 Inspection of free medical camp ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਲੋਕਾਂ ਨੂੰ ਮੁਫਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀ ਹੈ ਅਤੇ 664 ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 51 ਲੱਖ ਤੋਂ ਵੱਧ ਲੋਕਾਂ ਵਲੋਂ ਸਿਹਤ ਸਹੂਲਤਾਂ ਲਈਆਂ ਜਾ ਚੁੱਕੀਆਂ ਹਨ। 

ਸਥਾਨਕ ਕਰਤਾਰਪੁਰ ਰੋਡ ’ਤੇ ਸਥਿਤ ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਸੈਂਟਰ ਵਲੋਂ ਲਗਾਏ ਮੁਫਤ ਮੈਡੀਕਲ ਚੈਕਅਪ ਕੈਂਪ ਦੇ ਨਿਰੀਖਣ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸਿਹਤ ਦੇ ਖੇਤਰ ਵਿਚ ਪਾਇਆ ਜਾਣ ਵਾਲਾ ਹਰ ਤਰ੍ਹਾਂ ਦਾ ਯੋਗਦਾਨ ਅਤੇ ਸਹਿਯੋਗ ਬਹੁਤ ਸ਼ਲਾਘਾਯੋਗ ਹੈ ਜੋ ਲੋਕਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿਚ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਇਲਾਕੇ ਵਿਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਜਿਥੇ ਉਨ੍ਹਾਂ ਦੇ 40 ਤਰ੍ਹਾਂ ਦੇ ਟੈਸਟ ਅਤੇ 80 ਤਰ੍ਹਾਂ ਦੀਆਂ ਮੁਫਤ ਦਵਾਈਆਂ ਦਾ ਢੁੱਕਵਾਂ ਪ੍ਰਬੰਧ ਅਮਲ ਵਿਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ  ਦੀ ਸਥਾਪਤੀ ਦੇ ਨਾਲ-ਨਾਲ ਸੂਬਾ ਸਰਕਾਰ ਵਲੋਂ ਵੱਡੇ ਅਤੇ ਛੋਟੇ ਸ਼ਹਿਰਾਂ ਵਿਚ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਅਤੇ ਆਧੁਨਿਕ ਤਕਨੀਕਾਂ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ ਤਾਂ ਜੋ ਵੱਡੀ ਗਿਣਤੀ ਵਿਚ ਲੋੜਵੰਦ ਲੋਕਾਂ ਲਈ ਮਿਆਰੀ ਇਲਾਜ ਯਕੀਨੀ ਬਣਾਇਆ ਜਾ ਸਕੇ। 

READ ALSO : ਕੀ ਤੁਹਾਡੇ ਸਮਾਰਟਫੋਨ ‘ਤੇ ਵੀ ਆ ਰਹੇ ਨੇ ਸਰਕਾਰ ਦੁਆਰਾ ਭੇਜੇ ਅਲਰਟ ਮੈਸੇਜ, ਸਰਕਾਰ ਕਰ ਰਹੀ ਹੈ ਇਹ ਵੱਡਾ ਟ੍ਰਾਇਲ

ਉਨ੍ਹਾਂ ਕਿਹਾ ਕਿ ਕਪੂਰਥਲਾ ਜਿਲੇ ਵਿਚ 6 ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ ਜਿਨਾਂ ਵਿਚੋਂ 4 ਭਲੱਥ ਸਬ ਡਵੀਜਨ, 1 ਫਗਵਾੜਾ ਅਤੇ 1 ਪਿੰਡ ਬਲੇਰਖਾਨਪੁਰ ਵਿਖੇ ਲੋਕਾਂ ਦੀ ਸਹੂਲਤ ਲਈ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਤੀ ਨਾਲ ਲੋਕਾਂ ਨੂੰ ਆਪਣੇ ਘਰਾਂ ਨੇੜੇ ਹੀ ਰੋਟੀਨ ਦੇ ਇਲਾਜ ਅਤੇ ਟੈਸਟਾਂ ਦੀ ਸਹੂਲਤ ਮਿਲ ਜਾਵੇਗੀ। ਬਲਕਾਰ ਸਿੰਘ ਨੇ ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਦਾ ਉਪਰਾਲਾ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਿਹਾ ਹੈ। 

ਇਸ ਮੌਕੇ ਗੁਰੂ ਨਾਨਕ ਪੇ਼ਸ਼ੰਟ ਕੇਅਰ ਸੈਂਟਰ ਦੇ ਮੈਨੇਜਿੰਗ ਡਾਇਰੈਕਟਰ ਸੈਮੁਅਲ ਮਸੀਹ, ਪ੍ਰਬੰਧਕ ਗੁਰਦੇਵ ਸਿੰਘ, ਡਾ. ਆਰ.ਪੀ.ਐਸ ਛਾਬੜਾ,ਡਾ਼ ਵੈਭਵ ਗਾਂਧੀ, ਡਾ਼ ਅਮਨਪ੍ਰੀਤ ਸਿੰਘ ਅਤੇ ਡਾ਼ ਜੋਹਨ ਵੀਲੀਅਮਸ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਸਨ। 

ਕੈਪ਼ਸ਼ਨ- 1- ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਦਾ ਉਦਘਾਟਨ ਕਰਦੇ ਹੋਏੇ।Inspection of free medical camp

2- ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਵਲੋੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕਰਦੇ ਹੋਏ।Inspection of free medical camp

Related Posts

Latest

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ