ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ਦੇ ਵੱਖ-ਵੱਖ ਠਿਕਾਣਿਆਂ ‘ਤੇ ਛਾਪੇਮਾਰੀ

ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ਦੇ ਵੱਖ-ਵੱਖ ਠਿਕਾਣਿਆਂ ‘ਤੇ ਛਾਪੇਮਾਰੀ

Inspector’s house raided ਨਸ਼ਿਆਂ ਖਿਲਾਫ ਸਖਤ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਤੜਕੇ ਹੀ ਆਪਣੇ ਹੀ ਅਧਿਕਾਰੀ ਦੇ ਘਰ ਵਿੱਚ ਵੀ ਛਾਪੇਮਾਰੀ ਕੀਤੀ ਗਈ। ਭਾਰੀ ਪੁਲਿਸ ਬਲ ਅਤੇ ਐਸਟੀਐਫ ਦੀਆਂ ਟੀਮਾਂ ਨੇ ਬਠਿੰਡਾ ਅਤੇ ਮੌੜ ਮੰਡੀ ਵਿਖੇ ਡਰੱਗ ਇੰਸਪੈਕਟਰ ਦੇ ਘਰਾਂ ‘ਤੇ ਰੇਡ ਕੀਤੀ। ਇਹ ਰੇਡ ਤੜਕੇ 6 ਵਜੇ ਮੌੜ ਮੰਡੀ ਅਤੇ ਬਠਿੰਡਾ ਵਿਖੇ ਡਰੱਗ ਇੰਸਪੈਕਟਰ ਸ਼ਿਸ਼ਾਨ […]

Inspector’s house raided

ਨਸ਼ਿਆਂ ਖਿਲਾਫ ਸਖਤ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਤੜਕੇ ਹੀ ਆਪਣੇ ਹੀ ਅਧਿਕਾਰੀ ਦੇ ਘਰ ਵਿੱਚ ਵੀ ਛਾਪੇਮਾਰੀ ਕੀਤੀ ਗਈ। ਭਾਰੀ ਪੁਲਿਸ ਬਲ ਅਤੇ ਐਸਟੀਐਫ ਦੀਆਂ ਟੀਮਾਂ ਨੇ ਬਠਿੰਡਾ ਅਤੇ ਮੌੜ ਮੰਡੀ ਵਿਖੇ ਡਰੱਗ ਇੰਸਪੈਕਟਰ ਦੇ ਘਰਾਂ ‘ਤੇ ਰੇਡ ਕੀਤੀ। ਇਹ ਰੇਡ ਤੜਕੇ 6 ਵਜੇ ਮੌੜ ਮੰਡੀ ਅਤੇ ਬਠਿੰਡਾ ਵਿਖੇ ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ਦੇ ਘਰ ਕੀਤੀ ਗਈ । ਇਸ ਦੀ ਅਗਵਾਈ ਦੋ ਵੱਖ ਵੱਖ ਡੀਐਸਪੀ ਤਜਿੰਦਰ ਪਾਲ ਸਿੰਘ ਅਤੇ ਬਠਿੰਡਾ ਵਿਖੇ ਡੀਐਸਪੀ ਪਰਮਜੀਤ ਸਿੰਘ ਡੋਰ ਵੱਲੋਂ ਕੀਤੀ ਗਈ।

ਮਿਲੀ ਜਾਣਕਾਰੀ ਮੁਤਾਬਿਕ ਡਰੱਗ ਇੰਸਪੈਕਟਰ ਨੇ ਨਸ਼ਾ ਤਸਕਰਾਂ ਨਾਲ ਮਿਲ ਕੇ ਬੇਨਾਮੀ ਜਾਇਦਾਦ ਬਣਾਈ ਹੈ, ਇਸ ਸ਼ਿਕਾਇਤ ਦੇ ਅਧਾਰ ‘ਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਹੈ ਕਿਹਾ ਜਾ ਰਿਹਾ ਹੈ ਕਿ ਜਦੋਂ ਤੋਂ ਸ਼ਿਸ਼ਾਨ ਮਿੱਤਲ ਦਾ ਨਾਮ ਨਸ਼ਾ ਤਸਕਰਾਂ ਨਾਲ ਜੁੜਿਆ ਹੈ ਉਦੋਂ ਤੋਂ ਹੀ ਉਹ ਛੁੱਟੀ ‘ਤੇ ਚੱਲ ਰਹੇ ਹਨ। ਹੁਣ ਪੁਲਿਸ ਵੱਲੋਂ ਉਹਨਾਂ ਦੇ ਖਾਤਿਆਂ ਦੀ ਜਾਂਚ ਕੀਤੀ ਜਾਵੇਗੀ।Inspector’s house raided

also read :- ਪੰਜਾਬੀਆਂ ਲਈ ਖੁਸ਼ਖ਼ਬਰੀ ! ਦਿੱਲੀ ਹਵਾਈ ਅੱਡੇ ‘ਤੇ ਖੁੱਲ੍ਹਿਆ ਪੰਜਾਬ ਸਹਾਇਤਾ ਕੇਂਦਰ,24 ਘੰਟੇ ਮਿਲੇਗੀ ਮਦਦ

ਮੋਹਾਲੀ ‘ਚ ਦਰਜ ਕੀਤਾ ਗਿਆ ਮਾਮਲਾ: ਦੱਸਣਯੋਗ ਹੈ ਕਿ ਬੀਤੇ ਦਿਨੀਂ ਐਸਟੀਐਫ ਵੱਲੋਂ ਮੋਹਾਲੀ ਵਿਖੇ ਦਰਜ ਕੀਤੇ ਗਏ ਮਾਮਲੇ ਦੇ ਸਬੰਧ ਵਿੱਚ ਜਾਂਚ ਕਰਨ ਪਹੁੰਚੇ ਸਨ। ਮੌੜ ਮੰਡੀ ਡੀਐਸਪੀ ਦੀ ਅਗਵਾਈ ਵਿੱਚ ਐਸ ਟੀ ਐਫ ਵੱਲੋਂ ਕੀਤੀ ਗਈ। ਇਸ ਦੌਰਾਨ ਪੁਲਿਸ ਅਧਿਕਾਰੀਆਂ ਵੱਲੋਂ ਕੁਝ ਦਸਤਾਵੇਜ਼ ਅਤੇ ਗੱਡੀ ਦੇ ਕਾਗਜ਼ਾਤ ਲਏ ਕਬਜ਼ੇ ‘ਚ ਲਏ ਗਏ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਫਿਲਹਾਲ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਕਹਿਣ ‘ਤੇ ਰੇਡ ਕੀਤੀ ਗਈ ਹੈ ਅਤੇ ਅਜੇ ਹੋਰ ਵੀ ਥਾਵਾਂ ਦੀ ਜਾਂਚ ਕੀਤੀ ਜਾਵੇਗੀ।Inspector’s house raided

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ