ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕਾ ਘਨੌਰ ਅਤੇ ਰਾਜਪੁਰਾ ਦਾ ਦੌਰਾ

INSPECTS CROP DAMAGE IN GHANOUR
INSPECTS CROP DAMAGE IN GHANOUR

ਬੇਮੌਸਮੇ ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦਾ ਮੁਆਇਨਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਭਾਰੀ ਮੀਂਹ ਅਤੇ ਝੱਖੜ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਮੁਆਇਨਾਂ ਕਰਨ ਲਈ ਅੱਜ ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਰਾਜਪੁਰਾ ਅਤੇ ਘਨੌਰ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।

ਧਾਲੀਵਾਲ ਨੇ ਮਿਰਜਾਪੁਰ, ਭੱਪਲ, ਖੇੜੀਂ ਗੰਡਿਆਂ, ਧਰੇੜੀ ਜੱਟਾਂ, ਨੰਦਗੜ੍ਹ, ਬਾਸਮਾਂ ਅਤੇ ਖੇੜੀ ਪਿੰਡਾਂ ਦੇ ਦੌਰੇ ਦੌਰਾਨ ਅਧਿਕਾਰੀਆਂ ਨੂੰ ਗਿਰਦਾਵਰੀ ਰਿਪੋਰਟ ਤੁਰੰਤ ਤਿਆਰ ਕਰਕੇ ਭੇਜਣ ਦੇ ਹੁਕਮ ਦਿੱਤੇ ਤਾਂ ਜੋ ਸਮੇਂ ਸਿਰ ਮੁਆਵਜਾ ਰਾਸ਼ੀ ਜਾਰੀ ਕੀਤੀ ਜਾ ਸਕੇ।

Also Read : ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਨੂੰ ਬੇਮੌਸਮੀ ਬਾਰਿਸ਼ ਕਾਰਨ ਹੋਏ ਨੁਕਸਾਨ ਦੀ ਭਰਪਾਈ ਬਹੁਤ ਜਲਦ ਕਰ ਦਿੱਤੀ ਜਾਵੇਗੀ।

ਇਸ ਮੌਕੇ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ, ਸਥਾਨਕ ਐਸਡੀਐਮ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗੀ ਦੇ ਅਧਿਕਾਰੀ ਹਾਜ਼ਰ ਸਨ l

[wpadcenter_ad id='4448' align='none']