Thursday, December 26, 2024

ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਮਿੱਟੀ ਦਾ ਸੁਧਾਰ ਕੀਤਾ ਜਾ ਸਕਦਾ :ਡਾ. ਅਮਰੀਕ ਸਿੰਘ

Date:

ਫਰੀਦਕੋਟ: 4 ਮਈ 2024 ( ) ਪਿਛਲੇ ਦਿਨੀਂ ਬਲਾਕ ਫਰੀਦਕੋਟ ਦੇ ਪਿੰਡ ਹਰਦਿਆਲਆਣਾ ਵਿੱਚ ਕੁਝ ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਤਿੰਨ ਵਾਕਿਆ ਦਰਜ਼ ਕੀਤੇ ਗਏ ਸਨ ,ਜਿਸ ਨੂੰ ਮੁੱਖ ਰੱਖਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਹੋਰ ਖੇਤੀ ਅਧਿਕਾਰੀਆਂ ਨਾਲ ਪਹੁੰਚ ਕੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ ਅਤੇ ਉਨਾਂ ਨੂੰ ਭਵਿੱਖ ਵਿੱਚ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਡਾ. ਧਰਮਪਾਲ ਮੌਰੀਆ ਡਿਪਟੀ ਡਾਇਰੈਕਟਰ (ਕਪਾਹ) ਮੁਕਤਸਰ ਅਤੇ ਡਾ. ਰਾਜਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਹਾਜ਼ਰ ਸਨ।

ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦਿਆਂ  ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਣਕ ਦੀ ਕਟਾਈ ਤੋਂ ਬਾਅਦ ਤੂੜੀ ਬਨਾਉਣ ਉਪਰੰਤ ਬਹੁਤ ਘੱਟ ਮਾਤਰਾ ਵਿੱਚ ਨਾੜ ਖੇਤਾਂ ਵਿੱਚ ਬਚ ਜਾਂਦਾ ਹੈ ,ਜਿਸ ਨੂੰ ਕੁਝ ਕਿਸਾਨ ਅੱਗ ਲਗਾ ਕੇ ਸਾੜ ਦਿੰਦੇ ਹਨ ਜਿਸ ਨਾਲ ਨਾਈਟਰੋਜਨ, ਫਾਸਫੋਰਸ ਅਤੇ ਪੋਟਾਸ਼  ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ,ਸੂਖਮ ਜੀਵ ਨਸ਼ਟ ਹੋਣ ਦੇ ਨਾਲ ਨਾਲ ਮਿੱਟੀ ਦੇ ਭੌਤਿਕੀ ਅਤੇ ਜੈਵਿਕ ਗੁਣ ਪ੍ਰਭਾਵਤ ਹੁੰਦੇ ਹਨ । ਉਨ੍ਹਾਂ ਕਿਹਾ ਕਿ ਕਣਕ ਦੇ ਨਾੜ੍ਹ ਦੇ ਸੜ੍ਹਨ ਨਾਲ ਪੈਦਾ ਹੋਏ ਜ਼ਹਿਰੀਲੇ ਧੂੰਏ ਕਾਰਨ ਜ਼ਹਿਰੀਲੀਆਂ ਗੈਸਾਂ ਮਨੁੱਖੀ ਅਤੇ ਪਸ਼ੂਆਂ ਦੀ ਸਿਹਤ ਲਈ ਖਤਰਨਾਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਨਾੜ੍ਹ ਨੂੰ ਅੱਗ ਲਗਾਉਣ ਨਾਲ ਸੜਕਾਂ ਕਿਨਾਰੇ ਲਗਾਏ ਦਰੱਖਤ ਸੜਕੇ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਕਿਸਾਨਾਂ ਦੇ ਮਿੱਤਰ ਪੰਛੀ ਆਪਣੇ ਪਰਿਵਾਰਕ ਵਾਧੇ ਲਈ ਆਂਡੇ ਖੇਤਾਂ ਅਤੇ ਖੇਤਾਂ ਦੀਆਂ ਵੱਟਾਂ ਉੱਪਰ ਦਿੰਦੇ ਹਨ ਅਤੇ ਇਨਾਂ ਅੰਡਿਆਂ ਤੋਂ ਪੈਦਾ ਹੋਣ ਵਾਲੇ ਬੱਚੇ ਜਨਮ ਤੋਂ ਪਹਿਲਾਂ ਹੀ ਅੱਗ ਨਾਲ ਸੜ ਕੇ ਖਤਮ ਹੋ ਜਾਂਦੇ ਹਨ।ਉਨ੍ਹਾਂ ਦੱਸਿਆ ਕਿ ਕਈ ਵਾਰ ਤਾਂ ਨਾੜ ਨੂੰ ਅੱਗ ਲਗਾਉਣ ਨਾਲ ਮਨੁੱਖੀ ਜੀਵਨ ਵੀ ਖਤਰੇ ਵਿਚ ਪੈ ਜਾਂਦਾ ਹੈ।

ਡਾ. ਧਰਮਪਾਲ ਮੌਰੀਆ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜਾਂ ਹਰੀ ਖਾਦ ਕਰਕੇ ਝੋਨੇ ਦੀ ਲਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰੀਪਰ ਨਾਲ ਤੂੜੀ ਬਨਾਉਣ ਉਪਰੰਤ 20 ਕਿਲੋੋ ਜੰਤਰ ਦੇ ਬੀਜ ਦਾ ਛੱਟਾ ਦੇ ਕੇ ਬੀਜ ਦੇਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਹਰੀ ਖਾਦ ਕਰਨ ਨਾਲ ਝੋਨੇ ਦੀ ਫਸਲ ਨੂੰ ਪਾਈ ਜਾਣ ਵਾਲੀ 35% ਰਸਾਇਣਕ ਖਾਦ ਯੂਰੀਆ ਦੀ ਬੱਚਤ ਕੀਤੀ ਜਾ ਸਕਦੀ ਹੈ ਅਤੇ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਵੀ ਹੁੰਦਾ ਹੈ। 

ਡਾ.ਰਾਜਵੀਰ ਸਿੰਘ ਨੇ ਕਿਹਾ ਕਿ ਕਣਕ ਦੇ ਨਾੜ ਦੀ ਤੂੜੀ ਬਣਾਉਣ ਉਪਰੰਤ ,ਖੇਤ ਨੂੰ ਬਗੈਰ ਵਾਹੇ ਡਰਿੱਲ ਨਾਲ ਮੂੰਗੀ ਦੀ ਬਿਜਾਈ ਕਰਕੇ ਬਾਅਦ ਵਿਚ ਪਾਣੀ ਲਗਾਇਆ ਜਾ ਸਕਦਾ ਹੈ ,ਅਜਿਹਾ ਕਰਨ ਨਾਲ ਮੂੰਗੀ ਦੀ ਬਿਜਾਈ ਨੂੰ ਪਿਛੇਤ ਹੋਣ ਤੋਂ ਬਚਾਇਆ ਜਾ ਸਕਦਾ ਹੈ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਨਾੜ ਨੂੰ ਅੱਗ ਨਾ ਲਗਾਈ ਜਾਵੇ ਤਾਂ ਜੋ ਜ਼ਿਲਾ ਫ਼ਰੀਦਕੋਟ ਦਾ ਵਾਤਾਵਰਨ ਸ਼ੁੱਧ ਰੱਖਣ ਦੇ ਨਾਲ ਨਾਲ ਮਿੱਤਰ ਕੀੜਿਆਂ ਅਤੇ ਪੰਛੀਆਂ ਦੀ ਜਾਨ ਨੂੰ ਬਚਾਇਆ ਜਾ ਸਕਦਾ। 

ਅਗਾਂਹਵਧੂ ਕਿਸਾਨ ਸਰਬਜੀਤ ਸਿੰਘ ਅਤੇ ਹੋਰਨਾਂ ਕਿਸਾਨਾਂ ਨੇ ਵਿਸ਼ਵਾਸ਼ ਦਿਵਾਇਆ ਕਿ ਭਵਿੱਖ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਨਾ ਸਾੜਣ ਬਾਰੇ ਪਿੰਡ ਦੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ।

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...