ਪੁਲਿਸ ਟੀਮਾਂ ਨੂੰ ਕਿਸਾਨਾਂ, ਨਾਗਰਿਕਾਂ ਅਤੇ ਵੱਖ-ਵੱਖ ਭਾਈਵਾਲਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਿਰਦੇਸ਼

Date:

ਚੰਡੀਗੜ੍ਹ, 9 ਨਵੰਬਰ

Instructions for awareness of adverse effects ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ 6 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿੱਥੇ ਇਸ ਯੋਜਨਾ ਨੂੰ ਲਾਗੂ ਕਰਨ ਦਾ ਉਦੇਸ਼ ਲੜਕੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ, ਉੱਥੇ ਹੀ ਔਰਤਾਂ ਨੂੰ ਅੰਸ਼ਕ ਮੁਆਵਜਾ ਪ੍ਰਦਾਨ ਕਰਕੇ ਉਨ੍ਹਾਂ ਦੀ ਸਿਹਤ ਵਿੱਚ ਬੱਚੇ ਦੇ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੁਧਾਰ ਕਰਨਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ `ਤੇ 5000  ਰੁਪਏ ਦੋ ਕਿਸ਼ਤਾਂ ਵਿੱਚ ਦਿੱਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਯੋਜਨਾ ‘ਚ ਵਾਧਾ ਕਰਦਿਆਂ ਹੁਣ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ 6000  ਰੁਪਏ ਦਿੱਤੇ ਜਾ ਰਹੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਲੜਕੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਆਧਾਰ ਕਾਰਡ ਲਿੰਕਡ ਬੈਂਕ ਖਾਤਿਆਂ/ ਡਾਕਘਰ ਖਾਤਿਆਂ ਵਿੱਚ ਕੀਤੀ ਜਾਵੇਗੀ।

READ ALSO : ਸਹਿ-ਦੋਸ਼ੀ ਜੂਨੀਅਰ ਇੰਜੀਨੀਅਰ ਵਿਰੁੱਧ ਵੀ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 13321 ਔਰਤ ਲਾਭਪਾਤਰੀਆਂ ਨੂੰ 5.25 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ ਜਾ ਚੁੱਕੀ ਹੈ। Instructions for awareness of adverse effects

ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਤੁਰੰਤ ਭਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਇਸ ਸਬੰਧੀ ਜਾਗਰੂਕ ਕਰਕੇ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ/ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਵੀ ਸੰਪਰਕ ਕਰ ਸਕਦੇ ਹਨ। Instructions for awareness of adverse effects

Share post:

Subscribe

spot_imgspot_img

Popular

More like this
Related

ਅਮਰੀਕਾ ਦੇ ਸਰਕਾਰੀ ਦਫ਼ਤਰ ਹੋਣਗੇ ਬੰਦ ! ਜਾਣੋ ਕਿਉ US ‘ਤੇ ਮੰਡਰਾ ਰਿਹਾ Shutdown ਦਾ ਖਤਰਾ

US government Economic crisis ਅਮਰੀਕਾ ਇਸ ਸਮੇਂ ਗੰਭੀਰ ਆਰਥਿਕ ਸੰਕਟ...

 ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮਪ੍ਰਕਾਸ਼ ਚੌਟਾਲਾ ਦਾ ਦੇਹਾਂਤ

Haryana Former CM OP Chautala ਇੰਡੀਅਨ ਨੈਸ਼ਨਲ ਲੋਕ ਦਲ ਦੇ...

ਜੀਐਨਡੀਈਸੀ ਵਿਖੇ ਸੈਮੀਕੰਡਕਟਰ ਵਿਸ਼ੇ ਉੱਤੇ 6 ਦਿਨਾਂ ATAL ਪ੍ਰੋਗਰਾਮ ਦਾ ਉਦਘਾਟਨ

Guru Nanak Dev Engineering College ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ,...