Saturday, January 18, 2025

ਪੰਜਾਬ ‘ਚ ਬਰਸਾਤੀ ਮੌਸਮ ਦੌਰਾਨ ਸਿਹਤ ਵਿਭਾਗ ਵਲੋਂ ਹਦਾਇਤਾਂ ਜਾਰੀ, ਬੱਚਿਆਂ ਨੂੰ ਸਭ ਤੋਂ ਵੱਧ ਖ਼ਤਰਾ

Date:

Instructions issued by the health department

ਸੂਬੇ ’ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ, ਜਿਸ ਨਾਲ ਅੱਤ ਦੀ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ ਪਰ ਬਰਸਾਤਾਂ ਦੇ ਦਿਨਾਂ ’ਚ ਖਾਣ-ਪੀਣ ਨਾਲ ਸਬੰਧਿਤ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੇ ਮਾਮਲੇ ਵੀ ਵੱਧ ਜਾਂਦੇ ਹਨ। ਸਿਹਤ ਮਾਹਰਾਂ ਅਨੁਸਾਰ ਬਰਸਾਤਾਂ ਦੇ ਦਿਨਾਂ ’ਚ 5 ਸਾਲ ਦੀ ਉਮਰ ਤੱਕ ਦੇ ਬੱਚੇ ਪੇਟ ਦੀਆਂ ਬਿਮਾਰੀਆਂ ਦਾ ਜ਼ਿਆਦਾ ਸ਼ਿਕਾਰ ਹੁੰਦੇ ਹਨ। ਇਸ ਨੂੰ ਦੇਖਦਿਆਂ ਸਿਹਤ ਵਿਭਾਗ ਹਰਕਤ ’ਚ ਆ ਗਿਆ ਹੈ ਅਤੇ ਸਾਰੇ ਸਰਕਾਰੀ ਸਕੂਲਾਂ ਨੂੰ ਸਾਫ਼-ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਸ ਦੇ ਨਾਲ ਹੀ ਬੱਚਿਆਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਹੱਥ ਧੋਣ ਲਈ ਜਾਗਰੂਕ ਕਰਨ ਲਈ ਕਿਹਾ ਗਿਆ ਹੈ। ਸਿਹਤ ਵਿਭਾਗ ਵੱਲੋਂ ਗਰਮੀਆਂ ਅਤੇ ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਸੂਬੇ ’ਚ ਦਸਤ ਰੋਕੂ ਮੁਹਿੰਮ ਚਲਾਈ ਜਾਵੇਗੀ। ਇਸ ਦੌਰਾਨ ਦਸਤ ਲੱਗਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।Instructions issued by the health department

also read ;- ਮਾਨਸੂਨ ਅੱਜ ਵਿਖਾਏਗਾ ਆਪਣਾ ਅਸਲ ਰੰਗ, ਅਲਰਟ ਹੋਇਆ ਜਾਰੀ…

ਇਸ ਨੂੰ ਮੁੱਖ ਰੱਖਦਿਆਂ 31 ਅਗਸਤ ਤੱਕ ਦਸਤ ਰੋਕੂ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਦਾ ਮੁੱਖ ਮੰਤਵ 5 ਸਾਲ ਤੋਂ ਛੋਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਨਾਲ ਹੋਣ ਵਾਲੀਆਂ ਮੌਤਾ ਦੀ ਗਿਣਤੀ ਨੂੰ ਜ਼ੀਰੋ ’ਤੇ ਲਿਆਉਣਾ ਹੈ। ਸੰਸਾਰ ’ਚ ਹਰ ਸਾਲ 5 ਸਾਲ ਤੱਕ ਦੇ ਬੱਚਿਆਂ ਦੀਆਂ 2 ਲੱਖ ਮੌਤਾਂ ਸਿਰਫ ਦਸਤ ਕਾਰਨ ਹੀ ਹੁੰਦੀਆਂ ਹਨ, ਜਿਨਾਂ ’ਚੋਂ ਇਕ ਲੱਖ ਮੌਤਾਂ ਸਿਰਫ ਭਾਰਤ ’ਚ ਹੀ ਹੁੰਦੀਆਂ ਹਨ। ਇਸ ਮੁਹਿੰਮ ਦੌਰਾਨ 5 ਸਾਲ ਤੋਂ ਛੋਟੇ ਸੂਬੇ ਦੇ 33 ਲੱਖ ਬੱਚਿਆਂ ਨੂੰ ਓ. ਆਰ. ਐੱਸ. ਦੇ ਦੋ-ਦੋ ਪੈਕੇਟ ਤੇ ਜ਼ਿੰਕ ਦੀਆਂ ਗੋਲੀਆਂ ਆਸ਼ਾ ਤੇ ਆਂਗਨਵਾੜੀ ਵਰਕਰਾਂ ਵੱਲੋਂ ਮੁਫ਼ਤ ਵੰਡੀਆਂ ਜਾਣਗੀਆਂ।Instructions issued by the health department

Share post:

Subscribe

spot_imgspot_img

Popular

More like this
Related