Friday, December 27, 2024

Budget 2024: ਕੇਂਦਰੀ ਬਜਟ ਵਿਚ ਵਿੱਤ ਮੰਤਰੀ ਵੱਲੋਂ ਮਹਿਲਾਵਾਂ ਲਈ ਵੱਡਾ ਐਲਾਨ

Date:

Interim Budget 2024

ਵਿੱਤ ਮੰਤਰੀ ਨਿਰਮਲਾ ਸੀਤਾਰਮਨ 2024 ਦਾ ਅੰਤਰਿਮ ਬਜਟ (Budget 2024) ਪੇਸ਼ ਕਰ ਰਹੇ ਹਨ। ਬਜਟ ਪੇਸ਼ ਕਰਦਿਆਂ ਉਨ੍ਹਾਂ ਨੇ ਸਰਕਾਰ ਦੀਆਂ ਪਿਛਲੇ 10 ਸਾਲਾਂ ਦੀਆਂ ਪ੍ਰਾਪਤੀਆਂ ਗਿਣਾਈਆਂ। ਵਿੱਤ ਮੰਤਰੀ ਨੇ ਐਲਾਨ ਕੀਤਾ ਹੈ ਕਿ ਦੇਸ਼ ਦੀਆਂ 3 ਕਰੋੜ ਔਰਤਾਂ ਨੂੰ ‘ਲਖਪਤੀ ਦੀਦੀ’ ਬਣਾਇਆ ਜਾਵੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ, 2023 ਨੂੰ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਲਖਪਤੀ ਦੀਦੀ (lakhpati didi) ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਦੇਸ਼ ਵਿਚ ਦੋ ਕਰੋੜ ਲਖਪਤੀ ਦੀਦੀ ਬਣਾਉਣ ਦਾ ਟੀਚਾ ਰੱਖਿਆ ਸੀ। ਹੁਣ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਸ ਟੀਚੇ ਨੂੰ ਵਧਾ ਕੇ 3 ਕਰੋੜ ਰੁਪਏ ਕਰ ਦਿੱਤਾ ਹੈ।

ਲਖਪਤੀ ਦੀਦੀ ਯੋਜਨਾ ਦਾ ਉਦੇਸ਼ ਗਰੀਬੀ ਦੂਰ ਕਰਨਾ ਅਤੇ ਆਰਥਿਕ ਸਸ਼ਕਤੀਕਰਨ ਹੈ। ਇਸ ਯੋਜਨਾ ਤਹਿਤ ਔਰਤਾਂ ਨੂੰ ਹੁਨਰ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਪ੍ਰਤੀ ਸਾਲ 1 ਲੱਖ ਰੁਪਏ ਤੋਂ ਵੱਧ ਕਮਾ ਸਕਣ। ਇਸ ਯੋਜਨਾ ਨੂੰ ਮਹਿਲਾ ਸਵੈ-ਸਹਾਇਤਾ ਸਮੂਹਾਂ ਰਾਹੀਂ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਜਾਵੇਗਾ।

READ ALSO:ਇੱਕ ਕਰੋੜ ਪਰਿਵਾਰਾਂ ਲਈ ਵੱਡੀ ਖੁਸ਼ਖਬਰੀ… ਬਜਟ ਪੇਸ਼ ਕਰਦਿਆਂ ਹੀ ਵਿੱਤ ਮੰਤਰੀ ਨੇ ਕੀਤਾ ਵੱਡਾ ਐਲਾਨ

ਲਖਪਤੀ ਦੀਦੀ ਬਣਾਉਣ ਲਈ ਮਹਿਲਾ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ.) ਨੂੰ ਡਰੋਨ ਮੁਹੱਈਆ ਕਰਵਾਏ ਜਾਣਗੇ ਅਤੇ ਉਨ੍ਹਾਂ ਨੂੰ ਡਰੋਨ ਚਲਾਉਣ ਅਤੇ ਮੁਰੰਮਤ ਕਰਨ ਦੀ ਸਿਖਲਾਈ ਦਿੱਤੀ ਜਾਵੇਗੀ।

Interim Budget 2024

Share post:

Subscribe

spot_imgspot_img

Popular

More like this
Related