Friday, December 27, 2024

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਆਯੁਸ਼ਮਾਨ ਫੰਡ ਦੇ 621 ਕਰੋੜ ਰੁਪਏ ਜਾਰੀ ਕਰਨ ਦੀ ਅਪੀਲ 

Date:

ਚੰਡੀਗੜ੍ਹ, 22 ਨਵੰਬਰ:

International Accreditation of Aam Aadmi Clinics ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਹੈਲਥਕੇਅਰ ਮਾਡਲ ‘ਆਮ ਆਦਮੀ ਕਲੀਨਿਕਸ’ ਨੂੰ ਅੰਤਰਰਾਸ਼ਟਰੀ ਮਾਨਤਾ ਮਿਲਣਾ ਭਾਰਤ ਵਾਸਤੇ ਮਾਣਮੱਤੀ ਗੱਲ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਹੁਣ ਤੱਕ ਇਕਠੇ ਹੋ ਚੁੱਕੇ 621 ਕਰੋੜ ਰੁਪਏ ਦੇ ਆਯੂਸ਼ਮਾਨ ਫੰਡ ਜਾਰੀ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਦਸੰਬਰ 2022 ਤੋਂ ਆਯੂਸ਼ਮਾਨ ਸਕੀਮ ਤਹਿਤ ਪੰਜਾਬ ਸੂਬੇ ਨੂੰ ਗ੍ਰਾਂਟਾਂ ਜਾਰੀ ਕਰਨੀਆਂ ਬੰਦ ਕਰ ਦਿੱਤੀਆਂ ਹਨ।

ਜ਼ਿਕਰਯੋਗ ਹੈ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੇ 14 ਤੋਂ 16 ਨਵੰਬਰ ਤੱਕ ਨੈਰੋਬੀ ਵਿਖੇ ਹੋਏ ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ “ਸਟਰੇਂਥਨਿੰਗ ਲਾਸਟ ਮੀਲ ਡਿਲੀਵਰੀ ਆਫ਼ ਡਰੱਗਜ਼: ਏ ਕੇਸ ਸਟੱਡੀ ਫਰੌਮ ਪੰਜਾਬ” ਸਿਰਲੇਖ ਦੀ ਪੇਸ਼ਕਾਰੀ ਲਈ ਪਹਿਲਾ ਇਨਾਮ ਹਾਸਲ ਕੀਤਾ ਹੈ। ਇਸ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਕੁੱਲ 85 ਦੇਸ਼ਾਂ ਵਿੱਚੋਂ, ਘੱਟੋ-ਘੱਟ 40 ਦੇਸ਼ਾਂ ਨੇ ਆਮ ਆਦਮੀ ਕਲੀਨਿਕਾਂ ਨੂੰ ਦੇਖਣ ਅਤੇ ਇਹ ਸਮਝਣ ਲਈ ਪੰਜਾਬ ਦਾ ਦੌਰਾ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ ਕਿ ਕਿਵੇਂ 84 ਜ਼ਰੂਰੀ ਦਵਾਈਆਂ ਅਤੇ 40 ਤੋਂ ਵੱਧ ਮੈਡੀਕਲ ਟੈਸਟ ਮਰੀਜਾਂ ਦੇ ਘਰਾਂ ਦੇ ਨੇੜੇ ਉਹਨਾਂ ਨੂੰ ਮੁਫ਼ਤ ਉਪਲਬਧ ਕਰਵਾਏ ਜਾ ਰਹੇ ਹਨ। 

ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੇਕਰ 40 ਦੇਸ਼ਾਂ ਦੇ ਨੁਮਾਇੰਦੇ ਸਾਡੇ ਸਿਹਤ ਸੰਭਾਲ ਮਾਡਲ ਨੂੰ ਆਪਣੇ ਦੇਸ਼ਾਂ ਵਿੱਚ ਅਪਣਾਉਣ ਲਈ ਇੱਥੇ ਆਉਣਾ ਚਾਹੁੰਦੇ ਹਨ, ਤਾਂ ਕੇਂਦਰ ਸਰਕਾਰ ਨੂੰ ਵੀ ਸਾਡਾ ਸਮਰਥਨ ਕਰਨਾ ਚਾਹੀਦਾ ਹੈ ਅਤੇ ਲੋਕਾਂ ਦੀ ਭਲਾਈ ਲਈ ਫੰਡ ਜਾਰੀ ਕਰਨੇ ਚਾਹੀਦੇ ਹਨ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਨੂੰ ਸੂਬਾ ਸਕੀਮ ਵਜੋਂ ਵਿਚਾਰਨ ਲਈ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ, ਜਿਸ ਵਿੱਚ ਇਹ ਭਰੋਸਾ ਦਿੱਤਾ ਹੈ ਕਿ ਸੂਬਾ ਸਰਕਾਰ ਇਸ ਸਕੀਮ ਲਈ ਆਯੂਸ਼ਮਾਨ ਫੰਡਾਂ ਦੀ ਵਰਤੋਂ ਨਹੀਂ ਕਰੇਗੀ।

READ ALSO : ਪੰਜਾਬ ਕੈਬਨਿਟ ’ਚ ਹੋਇਆ ਵੱਡਾ ਫੇਰਬਦਲ, ਮੰਤਰੀ ਮੀਤ ਹੇਅਰ ਤੋਂ ਮਾਈਨਿੰਗ ਵਿਭਾਗ ਸਣੇਂ 4 ਵਿਭਾਗ ਲਏ ਵਾਪਸ

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ, “ਸਾਡੇ ਮੁੱਖ ਮੰਤਰੀ ਸਾਬ ਨੇ ਮੈਨੂੰ ਹਮੇਸ਼ਾ ਫੰਡਾਂ ਦੀ ਚਿੰਤਾ ਨਾ ਕਰਨ ਅਤੇ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ‘ਤੇ ਧਿਆਨ ਦੇਣ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਕਿਸੇ ਨੂੰ ਵੀ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।”

ਉਨ੍ਹਾਂ ਕਿਹਾ ਕਿ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਲਈ ਖੋਲ੍ਹੇ ਜਾਣ ਲਈ ਤਿਆਰ ਹਨ, ਜਦਕਿ ਮੁੱਖ ਮੰਤਰੀ ਨੇ ਹੁਸ਼ਿਆਰਪੁਰ, ਪਠਾਨਕੋਟ ਅਤੇ ਗੁਰਦਾਸਪੁਰ ਸਮੇਤ ਸਿਹਤ ਸੁਵਿਧਾਵਾਂ ਤੋਂ ਵਾਂਝੇ ਕੰਢੀ ਖੇਤਰਾਂ ਵਿੱਚ 70 ਹੋਰ ਆਮ ਆਦਮੀ ਕਲੀਨਿਕ ਸਥਾਪਤ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ ‘ਤੇ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਦਵਾਈਆਂ ਖਰੀਦਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਨਾਲ ਕਿਸੇ ਨੂੰ ਵੀ ਪ੍ਰਾਈਵੇਟ ਫਾਰਮੇਸੀਆਂ ਤੋਂ ਦਵਾਈਆਂ ਨਹੀਂ ਖਰੀਦਣੀਆਂ ਪੈਣਗੀਆਂ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ, ਸਬ-ਡਵੀਜ਼ਨਲ ਹਸਪਤਾਲ ਅਤੇ ਕਮਿਊਨਿਟੀ ਹੈਲਥ ਸੈਂਟਰਾਂ (ਸੀ.ਐਚ.ਸੀ.) ਸਮੇਤ ਲਗਭਗ 40 ਸੈਕੰਡਰੀ ਕੇਅਰ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ 550 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਸਾਰੇ ਹਸਪਤਾਲਾਂ ਦੀਆਂ ਅਪਗ੍ਰੇਡ ਕੀਤੀਆਂ ਇਮਾਰਤਾਂ ਅਤਿ-ਆਧੁਨਿਕ ਮੈਡੀਕਲ ਸਹੂਲਤਾਂ ਨਾਲ ਲੈਸ ਹੋਣਗੀਆਂ ਜਿਨ੍ਹਾਂ ਵਿੱਚ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ), ਵੈਂਟੀਲੇਟਰ, ਐਕਸ-ਰੇ, ਅਲਟਰਾਸਾਊਂਡ ਆਦਿ ਉਪਲਬਧ ਹੋਣਗੇ ਅਤੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਨਹੀਂ ਜਾਣਾ ਪਵੇਗਾ। 

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ ਜਿਹਨਾਂ ਵਿੱਚੋਂ ਸ਼ਹਿਰੀ ਖੇਤਰਾਂ ਵਿੱਚ 236 ਅਤੇ ਗ੍ਰਾਮੀਣ ਖੇਤਰਾਂ ਵਿੱਚ 428 ਕਲੀਨਿਕ ਕਾਰਜਸ਼ੀਲ ਹਨ ਅਤੇ ਇਹ ਸਾਰੇ ਰਜਿਸਟ੍ਰੇਸ਼ਨ, ਡਾਕਟਰੀ ਸਲਾਹ-ਮਸ਼ਵਰੇ, ਜਾਂਚ ਅਤੇ ਇਲਾਜ ਮੁਹੱਈਆ ਕਰਵਾਉਣ ਲਈ ਡਿਜੀਟਾਈਜ਼ੇਸ਼ਨ ਨਾਲ ਆਈ.ਟੀ. ਤੋਂ ਸਮਰੱਥ ਹਨ। ਇਸ ਦੇ ਨਤੀਜੇ ਵਜੋਂ ਮਰੀਜ਼ ਨੂੰ ਰਜਿਸਟ੍ਰੇਸ਼ਨ ਤੋਂ ਲੈ ਕੇ ਇਲਾਜ ਲੈਣ ਤੱਕ ਦਾ ਸਮਾਂ ਕਾਫੀ ਘੱਟ ਗਿਆ ਹੈ। ਇਨ੍ਹਾਂ ਕਲੀਨਿਕਾਂ ‘ਤੇ ਹੁਣ ਤੱਕ 70 ਲੱਖ ਤੋਂ ਵੱਧ ਮਰੀਜ਼ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ। International Accreditation of Aam Aadmi Clinics

Share post:

Subscribe

spot_imgspot_img

Popular

More like this
Related