ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਘੱਗਰ ਪੁਲ ਡੰਪ ਪੁਆਇੰਟ ਦੀ ਸਫ਼ਾਈ

ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਘੱਗਰ ਪੁਲ ਡੰਪ ਪੁਆਇੰਟ ਦੀ ਸਫ਼ਾਈ

ਪੰਜਾਬ ਸਰਕਾਰ ਪ੍ਰਦੂਸ਼ਣ ਮੁਕਤ ਵਾਤਾਵਰਣ ਯਕੀਨੀ ਬਣਾਉਣ ਲਈ ਵਚਨਬੱਧ: ਮੀਤ ਹੇਅਰ ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਘੱਗਰ ਪੁਲ, ਡੇਰਾਬੱਸੀ ਵਿਖੇ ਨਗਰ ਕੌਂਸਲ ਡੇਰਾਬੱਸੀ ਦੇ ਸਟਾਫ਼ ਦੇ ਸਹਿਯੋਗ ਨਾਲ ਅਣਅਧਿਕਾਰਤ ਡੰਪ ਪੁਆਇੰਟ ਦੀ ਸਫ਼ਾਈ ਕਰਨ ਦਾ ਕੰਮ ਮੁਕੰਮਲ ਕੀਤਾ। ਇਹ ਖੁਲਾਸਾ ਕਰਦਿਆਂ ਪੰਜਾਬ ਦੇ ਵਿਗਿਆਨ ਤਕਨਾਲੋਜੀ ਤੇ ਵਾਤਾਵਰਣ ਮੰਤਰੀ […]

ਪੰਜਾਬ ਸਰਕਾਰ ਪ੍ਰਦੂਸ਼ਣ ਮੁਕਤ ਵਾਤਾਵਰਣ ਯਕੀਨੀ ਬਣਾਉਣ ਲਈ ਵਚਨਬੱਧ: ਮੀਤ ਹੇਅਰ

ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਘੱਗਰ ਪੁਲ, ਡੇਰਾਬੱਸੀ ਵਿਖੇ ਨਗਰ ਕੌਂਸਲ ਡੇਰਾਬੱਸੀ ਦੇ ਸਟਾਫ਼ ਦੇ ਸਹਿਯੋਗ ਨਾਲ ਅਣਅਧਿਕਾਰਤ ਡੰਪ ਪੁਆਇੰਟ ਦੀ ਸਫ਼ਾਈ ਕਰਨ ਦਾ ਕੰਮ ਮੁਕੰਮਲ ਕੀਤਾ।

ਇਹ ਖੁਲਾਸਾ ਕਰਦਿਆਂ ਪੰਜਾਬ ਦੇ ਵਿਗਿਆਨ ਤਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਹਿਣੀ ਨਾਲੋਂ ਕਰਨੀ ਕਿਤੇ ਜ਼ਿਆਦਾ ਮਹੱਤਵ ਰੱਖਦੀ ਹੈ ਅਤੇ ਬੋਰਡ ਨੇ ਆਪਣੇ ਕਾਰਜਾਂ ਸਦਕਾ ਇਸ ਨੂੰ ਸਾਬਤ ਕਰ ਦਿਖਾਇਆ ਹੈ। ਉਨ੍ਹਾਂ ਦੱਸਿਆ ਕਿ ਘੱਗਰ ਪੁਲ ਡੇਰਾਬੱਸੀ ਵਿਖੇ ਅਣਅਧਿਕਾਰਤ ਡੰਪ ਪੁਆਇੰਟ ਤੋਂ ਠੋਸ ਰਹਿੰਦ-ਖੂੰਹਦ ਦੀਆਂ ਦੋ ਟਰਾਲੀਆਂ ਚੁੱਕਵਾਈਆਂ ਗਈਆਂ। ਇਹ ਕਾਰਜ ਨੂੰ ਨਗਰ ਕੌਂਸਲ ਡੇਰਾਬੱਸੀ ਦੇ ਸਟਾਫ਼ ਦੇ ਸਹਿਯੋਗ ਨਾਲ ਨੇਪਰੇ ਚਾੜ੍ਹਿਆ ਗਿਆ। ਨਗਰ ਨਿਗਮ ਡੇਰਾਬੱਸੀ ਦੇ ਸਟਾਫ਼ ਨੂੰ ਜੂਟ ਦੇ ਥੈਲੇ ਵੰਡ ਕੇ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋਂ ਨੂੰ ਰੋਕਣ ਲਈ ਮੁਹਿੰਮ ਸ਼ੁਰੂ ਕਰਨ ਲਈ ਕਿਹਾ ਗਿਆ।

ਜ਼ਿਕਰਯੋਗ ਹੈ ਕਿ ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਹਰ ਸਾਲ 14 ਮਾਰਚ ਨੂੰ ਮਨਾਇਆ ਜਾਂਦਾ ਹੈ,ਜੋ ਦਰਿਆਵਾਂ ਨੂੰ ਬਚਾਉਣ, ਸਾਂਭ-ਸੰਭਾਲ ਕਰਨ ਅਤੇ ਉਨ੍ਹਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਮਰਪਿਤ ਹੈ। ਇਹ ਦਿਵਸ ਨਦੀ ਪ੍ਰਬੰਧਨ, ਨਦੀ ਪ੍ਰਦੂਸ਼ਣ ਅਤੇ ਨਦੀ ਸੰਭਾਲ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਵਿਚਾਰ-ਚਰਚਾ ਕਰਨ ਅਤੇ ਰੱਖਿਆ ਲਈ ਦੁਨੀਆ ਭਰ ਵਿੱਚ ਮਨਾਇਆ ਜਾਂਦਾ ਹੈ।

Also Read : ਪੰਜਾਬ ਪੁਲਿਸ ਨੇ 1628 ਵੱਡੀਆਂ ਮੱਛੀਆਂ ਸਮੇਤ 11360 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 760.28 ਕਿਲੋ ਹੈਰੋਇਨ ਬਰਾਮਦ

Latest

ਛੇ ਭੈਣਾਂ, ਇਕ ਮੰਚ, ਬੇਅੰਤ ਜਜ਼ਬਾਤ — "ਬੜਾ ਕਰਾਰਾ ਪੂਦਣਾ" ਪੰਜਾਬੀ ਸਿਨੇਮਾ ‘ਚ ਔਰਤਪੁਣੇ ਨੂੰ ਇੱਕ ਨਵੀਂ ਪਰਿਭਾਸ਼ਾ ਦਵੇਗਾ
'ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ
ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ
ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ