Sunday, January 19, 2025

ਪੰਜਾਬ ਸਿਹਤ ਵਿਭਾਗ ਗਰਭਵਤੀ ਔਰਤਾਂ ਦੀ ਸਨਮਾਨਜਨਕ ਜਣੇਪਾ ਦੇਖਭਾਲ ਕਰਨ ਲਈ ਵਚਨਬੱਧ: ਡਾਕਟਰ ਬਲਬੀਰ ਸਿੰਘ

Date:

ਪੰਜਾਬ ਦੇ ਸਿਹਤ ਵਿਭਾਗ ਨੇ ਅੰਤਰਰਾਸ਼ਟਰੀ ਮਿਡਵਾਈਫ ਦਿਵਸ ਮੌਕੇ ਪੋਸਟਰ ਕੀਤਾ ਜਾਰੀ

ਚੰਡੀਗੜ, 5 ਮਈ:

INTERNATIONAL DAY OF MIDWIFE ਅੰਤਰਰਾਸ਼ਟਰੀ ਮਿਡਵਾਈਫ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਦੁਨੀਆ ਭਰ ’ਚ ਜਣੇਪਾ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ ਵਿੱਚ ਮਿਡਵਾਈਵਜ  ਦੁਆਰਾ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਜਣੇਪਾ ਦੇਖਭਾਲ ਪ੍ਰਦਾਨ ਕਰਨ ਵਿੱਚ ਉਨਾਂ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ।

ਅੰਤਰਰਾਸ਼ਟਰੀ ਮਿਡਵਾਈਫ ਦਿਵਸ ਦਾ ਇਸ ਸਾਲ ਦਾ ਥੀਮ ‘ਟੂਗੈਦਰ ਅਗੇਨ: ਫਰਾਮ ਐਵੀਡੈਂਸ ਟੂ ਰਿਐਲਟੀ ’ ਹੈ, ਜੋ ਕਿ ਆਗਾਮੀ 33ਵੀਂ ਆਈਸੀਐਮ ਟ੍ਰਾਈਨਿਅਲ ਕਾਂਗਰਸ ਵੱਲ ਇਸ਼ਾਰਾ ਹੈ, ਜਿੱਥੇ ਪੰਜ ਸਾਲਾਂ ਤੋਂ ਵੱਧ ਸਮੇਂ ਵਿੱਚ ਪਹਿਲੀ ਵਾਰ ਗਲੋਬਲ ਮਿਡਵਾਈਫ ਭਾਈਚਾਰਾ ਇਕੱਠਾ ਹੋਵੇਗਾ।

ਡਾ: ਬਲਬੀਰ ਸਿੰਘ ਨੇ ਜਣੇਪੇ ਤੋਂ ਪਹਿਲਾਂ ਦੀ ਜਾਂਚ ਅਤੇ ਜਣੇਪੇ ਲਈ ਸਿਹਤ ਸੰਭਾਲ ਕੇਂਦਰਾਂ ਵਿੱਚ ਆਉਣ ਵਾਲੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਜਣੇਪੇ ਸਬੰਧੀ ਦੇਖਭਾਲ ਨੂੰ ਬਹੁਤ ਹੀ ਸਨਮਾਨਜਨਕ ਤੇ ਸੁਚੱਜੇ ਢੰਗ ਨਾਲ ਚਲਾਉਣ ਦੀ ਲੋੜ ‘ਤੇ ਜੋਰ ਦਿੱਤਾ। ਉਨਾਂ ਕਿਹਾ ,“ਇਹ ਹਰ ਔਰਤ ਅਤੇ ਉਸਦੇ ਬੱਚੇ ਦਾ ਅਧਿਕਾਰ ਹੈ ਕਿ ਉਸਦੀ ਪੂਰਨ ਆਜਾਦੀ ਅਤੇ ਖੁਦਮੁਖਤਿਆਰੀ ਨੂੰ ਬਰਕਰਾਰ ਰੱਖਦੇ ਹੋਏ,  ਉਸਦੀ ਦੇਖਭਾਲ ਕੀਤੀ ਜਾਵੇ ਅਤੇ ਉਸ ਨਾਲ ਪੂਰੇ ਸਨਮਾਨ ਤੇ ਧਿਆਨ ਨਾਲ ਪੇਸ਼ ਆਇਆ ਜਾਵੇ।’’

ਜ਼ਿਕਰਯੋਗ ਹੈ ਕਿ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਰਵਿੰਦਰ ਪਾਲ ਕੌਰ ਨੇ ਅੰਤਰਰਾਸ਼ਟਰੀ ਮਿਡਵਾਈਫ ਦਿਵਸ ਮੌਕੇ ਜਣੇਪਾ ਅਤੇ ਬਾਲ ਦੇਖਭਾਲ ਵਿੱਚ ਦਾਈਆਂ ਦੀ ਭੂਮਿਕਾ ਨੂੰ ਸਨਮਾਨਿਤ ਕਰਦੇ ਪੋਸਟਰ ਜਾਰੀ ਕੀਤੇ।INTERNATIONAL DAY OF MIDWIFE

ਉਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪਟਿਆਲਾ ਵਿਖੇ ਨੈਸ਼ਨਲ ਮਿਡਵਾਈਫਰੀ ਟਰੇਨਿੰਗ ਇੰਸਟੀਚਿਊਟ (ਐਨ.ਐਮ.ਟੀ.ਆਈ.) ਦੀ ਸਥਾਪਨਾ ਕੀਤੀ ਹੈ। ਉਨਾ ਕਿਹਾ ਕਿ  ਮਿਡਵਾਈਫਰੀ ਦੀ ਅਗਵਾਈ ਵਾਲੀ ਜਨਮ ਤੋਂ ਪਹਿਲਾਂ ਦੀ ਦੇਖਭਾਲ ਲਈ ਇੱਕ ਯੂਨਿਟ ਸਥਾਪਤ ਕੀਤੀ ਗਈ ਹੈ ਅਤੇ ਨੌਂ ਮਿਡਵਾਈਫਰੀ ਐਜੂਕੇਟਰਾਂ ਦਾ ਪਹਿਲਾ ਬੈਚ ਜੋ ਕਿ ਪਹਿਲਾਂ ਹੀ ਕਾਰਜਸ਼ੀਲ ਹੈ, ਜਦਕਿ 30 ਮਿਡਵਾਈਫਰੀ ਐਜੂਕੇਟਰਾਂ ਦੇ ਦੂਜੇ ਬੈਚ ਦੀ ਚੋਣ ਪ੍ਰਕਿਰਿਆ ਚੱਲ ਰਹੀ ਹੈ। INTERNATIONAL DAY OF MIDWIFE

ਇਸ ਮੌਕੇ ‘ਤੇ ਮੌਜੂਦ ਸਟੇਟ ਪ੍ਰੋਗਰਾਮ ਅਫਸਰ (ਐਮਸੀਐਚ) ਡਾ: ਇੰਦਰਦੀਪ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਤਿੰਨ ਹੋਰ ਰਾਜ ਮਿਡਵਾਈਫਰੀ ਸਿਖਲਾਈ ਸੰਸਥਾਵਾਂ ਕਾਰਜਅਧੀਨ  ਹਨ ਅਤੇ ਇਸ ਸਬੰਧੀ ਪ੍ਰਕਿਰਿਆ ਚੱਲ ਰਹੀ ਹੈ। ਇਨਾਂ ਸਾਰੀਆਂ ਸੁਵਿਧਾਵਾਂ ਦੇ ਲੇਬਰ ਰੂਮ ਦੇ ਨੇੜੇ ਮਿਡਵਾਈਫਰੀ ਦੀ ਅਗਵਾਈ ਵਾਲੇ ਕੇਅਰ ਯੂਨਿਟ ਸਥਾਪਿਤ ਕੀਤੇ ਜਾਣਗੇ ਅਤੇ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਸੂਬੇ ਵਿੱਚ ਅਜਿਹਾ ਪਹਿਲਾ ਯੂਨਿਟ ਸਥਾਪਿਤ ਕੀਤਾ ਗਿਆ ਹੈ, ਜੋ ਕਿ ਮਿਡਵਾਈਫ ਵਿੱਚ ਨਰਸ ਪ੍ਰੈਕਟੀਸ਼ਨਰਾਂ ਅਤੇ ਨਵਜੰਮੇ ਬੱਚਿਆਂ ਦੀ ਤੰਦਰੁਸਤੀ ਲਈ ਟਿਕਾਊ ਵਿਕਾਸ ਟੀਚਿਆਂ ਨੂੰ ਪੂਰਾ ਕਰਨ ਲਈ ਇੱਕ ਸਨਮਾਨਜਨਕ ਢੰਗ ਨਾਲ ਕੁਸ਼ਲ, ਮਾਵਾਂ, ਪ੍ਰਜਨਨ ਅਤੇ ਨਵਜੰਮੇ ਬੱਚੇ ਨਾਲ ਸਬੰਧਤ ਸਿਹਤ ਦੇਖਭਾਲ ਸੇਵਾਵਾਂ ਪ੍ਰਦਾਨ ਕਰੇਗਾ।

————-

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...