Saturday, January 18, 2025

ਯੂ.ਕੇ. ਸੰਸਦ ‘ਚ ਰਚਿਆ ਗਿਆ ਇਤਿਹਾਸ ! ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਲਗਾਇਆ ਗਿਆ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ

Date:

International News

ਚੰਡੀਗੜ੍ਹ, 17 ਨਵੰਬਰ 2024 – ਯੂਰਪ ਅਤੇ ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਲਾਰਡ ਇੰਦਰਜੀਤ ਸਿੰਘ ਵੱਲੋਂ ਸੰਸਦ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਅਤੇ ਯੂਕੇ ਲਈ ਬਿਹਤਰ ਲੋਕ ਸੇਵਾਵਾਂ ਦੇਣ ਦੇ ਯੋਗਦਾਨ ਵਜੋਂ ਉਨ੍ਹਾਂ ਦਾ ਚਿੱਤਰ ਵੈਸਟਮਿੰਸਟਰ, ਲੰਡਨ ਸਥਿਤ ਬਰਤਾਨਵੀ ਸੰਸਦ ਦੇ ਉਪਰਲੇ ਸਦਨ ‘ਹਾਉਸ ਆਫ ਲਾਰਡਜ਼’ ਦੇ ਬਿਸ਼ਪ ਕਾਰੀਡੋਰ ਵਿੱਚ ਸਥਾਪਿਤ ਕੀਤਾ ਗਿਆ ਹੈ। ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਬਰਤਾਨਵੀ ਸੰਸਦ ਵਿੱਚ ਕਿਸੇ ਸਿੱਖ ਦਾ ਚਿੱਤਰ ਪ੍ਰਦਰਸ਼ਿਤ ਕੀਤਾ ਗਿਆ ਹੈ।
ਲਾਰਡ ਇੰਦਰਜੀਤ ਸਿੰਘ ਦੇ ਚਿੱਤਰ ਦੇ ਘੁੰਡ ਚੁਕਾਈ ਸਮਾਰੋਹ ਵਿੱਚ ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਵਿੱਚ ਹੇਠਲੇ ਸਦਨ ‘ਹਾਊਸ ਆਫ ਕਾਮਨਜ’ ਦੇ ਪਹਿਲੇ ਸਿੱਖ ਮੈਂਬਰ ਤਨਮਨਜੀਤ ਸਿੰਘ ਢੇਸੀ, ਲਾਰਡ ਕੁਲਦੀਪ ਸਿੰਘ ਸਹੋਤਾ, ਸੰਸਦ ਮੈਂਬਰ ਜਸ ਅਠਵਾਲ, ਸੰਸਦ ਮੈਂਬਰ ਕਿਰਥ ਐਂਟਵਿਸਲ, ਸੰਸਦ ਮੈਂਬਰ ਰਿਚਰਡ ਬੇਕਨ, ਸੰਸਦ ਮੈਂਬਰ ਭਗਤ ਸਿੰਘ ਸ਼ੰਕਰ ਅਤੇ ਲੇਡੀ ਸਿੰਘ ਕੰਵਲਜੀਤ ਕੌਰ ਓਬੀਈ ਸਮੇਤ ਉਨ੍ਹਾਂ ਦੇ ਪਰਿਵਾਰ ਅਤੇ ਦੋਸਤ ਵੀ ਹਾਜ਼ਰੀ ਸਨ।
ਲਾਰਡ ਇੰਦਰਜੀਤ ਸਿੰਘ ਦੇ ਯੋਗਦਾਨ ਦੀ ਪ੍ਰਸ਼ੰਸਾ ਕਰਦੇ ਹੋਏ, ਹਾਊਸ ਆਫ ਲਾਰਡਜ਼ ਹੇਰਿਟੇਜ ਕਮੇਟੀ ਦੇ ਚੇਅਰਮੈਨ, ਲਾਰਡ ਸਪੀਕਰ ਫਾਲਕਨਰ ਨੇ ਕਿਹਾ ਕਿ ਉਨ੍ਹਾਂ ਨੇ ਬੀਬੀਸੀ ਦੇ ਸਵੇਰ ਵੇਲੇ ਦੇ ਮਸ਼ਹੂਰ ਪ੍ਰੋਗਰਾਮ ਰਾਹੀਂ ਯੂ.ਕੇ. ਵਿੱਚ ਨਾਸ਼ਤੇ ਵੇਲੇ ਮੇਜ਼ਾਂ ’ਤੇ ਸਿੱਖ ਧਰਮ ਅਤੇ ਧਰਮਾਂਤਰ ਸਾਂਝਾਂ ਦੀ ਗੱਲ ਚਲਾਈ ਹੈ।
ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸੰਸਦ ਵਿੱਚ ਲਾਰਡ ਇੰਦਰਜੀਤ ਸਿੰਘ ਦਾ ਚਿੱਤਰ ਪ੍ਰਦਰਸ਼ਿਤ ਕਰਨਾ ਇੱਕ ਇਤਿਹਾਸਕ ਕਦਮ ਹੈ ਅਤੇ ਇਹ ਚਿੱਤਰ ਇਸ ਇਤਿਹਾਸਕ ਸੰਸਦ ਭਵਨ ਦੇ ਸਭ ਸੰਸਦ ਮੈਂਬਰਾਂ ਅਤੇ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਬਣੇਗਾ।
ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਦੇ ਖਜਾਨਚੀ, ਪੁੱਡੂਚੇਰੀ ਤੋਂ ਹਰਸਰਨ ਸਿੰਘ ਨੇ ਇਸ ਪ੍ਰਾਪਤੀ ’ਤੇ ਦੂਰਦਰਸ਼ੀ ਨੇਤਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਯੂ.ਕੇ. ਦੀ ਸੰਸਦ ਵਿੱਚ ਲਾਰਡ ਸਿੰਘ ਦਾ ਚਿੱਤਰ ਲਗਾਇਆ ਜਾਣਾ ਸਮੁੱਚੀ ਸਿੱਖ ਕੌਮ ਅਤੇ ਪੰਜਾਬੀ ਸਮਾਜ ਲਈ ਬਹੁਤ ਮਾਣ ਵਾਲੀ ਗੱਲ ਹੈ। ਜੀ.ਐਸ.ਸੀ. ਦੇ ਡਿਪਟੀ ਪ੍ਰਧਾਨ ਰਾਮ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਗੁਰਸਿੱਖ ਦਾ ਚਿੱਤਰ ਯੂ.ਕੇ. ਦੀ ਮਾਣਮੱਤੀ ਸੰਸਦ ਦੀਆਂ ਕੰਧ ’ਤੇ ਸਜਾਇਆ ਹੋਵੇਗਾ।
ਕੌਂਸਲ ਦੇ ਡਿਪਟੀ ਪ੍ਰਧਾਨ, ਅਮਰੀਕਾ ਤੋਂ ਪਰਮਜੀਤ ਸਿੰਘ ਬੇਦੀ ਨੇ ਕਿਹਾ ਕਿ ਇਹ ਸਾਰੇ ਸਿੱਖਾਂ ਲਈ ਵੱਡੇ ਸਨਮਾਨ ਦੀ ਗੱਲ ਹੈ ਕਿ ਲਾਰਡ ਸਿੰਘ ਦੀਆਂ ਪ੍ਰਾਪਤੀਆਂ ਅਤੇ ਨਿਸਵਾਰਥ ਸੇਵਾਵਾਂ ਨੂੰ ਸਭ ਤੋਂ ਉੱਚੇ ਪੱਧਰ ’ਤੇ ਸਵੀਕਾਰਿਆ ਗਿਆ ਹੈ।

Read Also : ਜਲੰਧਰ ‘ਚ ਸੰਘਣੀ ਧੁੰਦ ਕਾਰਨ 2 ਸੜਕ ਹਾਦਸੇ ,ਸਕੂਲ ਬੱਸ ਨਾਲ 2 ਗੱਡੀਆਂ ਦੀ ਹੋਈ ਟੱਕਰ


ਜੀ.ਐਸ.ਸੀ. ਦੇ ਸਕੱਤਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਲਾਰਡ ਸਿੰਘ ਦਾ ਇਹ ਮਾਣ-ਸਨਮਾਨ ਉਨ੍ਹਾਂ ਵੱਲੋਂ ਜੀਵਨ ਭਰ ਦੇ ਸਮਰਪਣ, ਬਰਤਾਨਵੀ ਸਮਾਜ, ਸਿੱਖ ਕੌਮ ਅਤੇ ਧਰਮਾਂ ਦੀ ਆਪਸੀ ਸਾਂਝ ਤੇ ਸਦਭਾਵ ਪ੍ਰਤੀ ਦੇ ਉਨ੍ਹਾਂ ਵੱਲੋਂ ਨਿਭਾਈ ਵਿਲੱਖਣ ਭੂਮਿਕਾ ਦਾ ਸਬੂਤ ਹੈ। ਕੌਂਸਲ ਦੇ ਕਾਰਜਕਾਰੀ ਮੈਂਬਰ, ਮਲੇਸ਼ੀਆ ਤੋਂ ਜਗੀਰ ਸਿੰਘ ਨੇ ਕਿਹਾ ਕਿ ਯੂਕੇ ਦੀ ਸੰਸਦ ਅਤੇ ਧਰਮਾਂਤਰ ਸਦਭਾਵਨਾ ਮੁਹਿੰਮ ਵਿੱਚ ਲਾਰਡ ਸਿੰਘ ਦਾ ਯੋਗਦਾਨ ਭਵਿੱਖ ਦੀਆਂ ਪੀੜ੍ਹੀਆਂ ਲਈ ਹਮੇਸ਼ਾਂ ਪ੍ਰੇਰਣਾਸਰੂਪ ਰਹੇਗਾ।
ਜੀ.ਐਸ.ਸੀ. ਦੇ ਕਾਰਜਕਾਰੀ ਮੈਂਬਰ, ਯੂ.ਕੇ. ਤੋਂ ਸਤਨਾਮ ਸਿੰਘ ਪੂਨੀਆ ਨੇ ਕਿਹਾ ਕਿ ‘ਬੈਰੋਨ ਸਿੰਘ ਆਫ ਵਿੰਬਲਡਨ’ ਦੀ ਉਪਾਧੀ ਰੱਖਣ ਵਾਲੇ ਲਾਰਡ ਸਿੰਘ ਨੇ ਇਸ ਪ੍ਰਾਪਤੀ ਨਾਲ ਇਕ ਹੋਰ ਮੀਲ ਦਾ ਪੱਥਰ ਸਥਾਪਿਤ ਕੀਤਾ ਹੈ। ਉਨ੍ਹਾਂ ਨੇ ਮੁਲਕ ਵਿੱਚ ਸਿੱਖੀ ਕਦਰਾਂ-ਕੀਮਤਾਂ ਨੂੰ ਉੱਚਾ ਚੁੱਕਿਆ ਹੈ ਅਤੇ ਬਰਤਾਨਵੀ ਸੰਸਦ ਵਿੱਚ ਵੀ ਸਾਰੀਆਂ ਪਾਰਟੀਆਂ ਤੋਂ ਸਨਮਾਨ ਤੇ ਪਿਆਰ ਹਾਸਲ ਕੀਤਾ ਹੈ।
ਸਿੱਖ ਪ੍ਰਚਾਰ ਕਮੇਟੀ ਦੇ ਚੇਅਰਮੈਨ, ਰਜਿੰਦਰ ਸਿੰਘ ਨੇ ਇਸ ਸਨਮਾਨ ਨੂੰ ਸਾਰੀ ਸਿੱਖ ਕੌਮ ਲਈ ਇਕ ਇਤਿਹਾਸਕ ਪ੍ਰਾਪਤੀ ਦੱਸਦੇ ਹੋਏ ਕਿਹਾ ਕਿ ਇਹ ਬਹੁਤ ਮਾਣ ਹੋਵੇਗਾ ਜਦੋਂ ਇੱਕ ਗੁਰਸਿੱਖ ਦਾ ਚਿੱਤਰ ਸਥਾਈ ਤੌਰ ’ਤੇ ਯੂ.ਕੇ. ਸੰਸਦ ਦੀ ਕੰਧ ਉੱਪਰ ਨੂੰ ਸ਼ੋਭਿਤ ਹੋਇਆ ਸਭਨਾਂ ਨੂੰ ਪ੍ਰੇਰਿਤ ਕਰਦਾ ਰਹੇਗਾ।

International News

Share post:

Subscribe

spot_imgspot_img

Popular

More like this
Related

ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ ‘ਚ ਰਿਲੀਜ਼ ਨਹੀਂ ਹੋਵੇਗੀ ‘ਪੰਜਾਬ 95’

Diljit Dosanjh Film Punjab 95  ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਦੀ...

ਦਿੱਲੀ ‘ਚ ਕਿਰਾਏਦਾਰਾਂ ਨੂੰ ਕੇਜਰੀਵਾਲ ਦਾ ਤੋਹਫ਼ਾ! BJP ਦੀ ਤਾਨਾਸ਼ਾਹੀ ਨੂੰ ਲੋਕ ਸ਼ਾਂਤ ਕਰਨਗੇ – ਕੇਜਰੀਵਾਲ

Delhi Election 2025 ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਪੰਜਾਬ ‘ਚ ਮੰਗਣੀ ਤੋਂ ਆ ਰਹੇ ਪਰਿਵਾਰ ਨਾਲ ਹੋ ਗਈ ਜੱਗੋਂ ਤੇਰਵੀਂ , ਇੱਕ ਦੀ ਮੌਤ, ਇੱਕ ਜ਼ਖ਼ਮੀ

Punjab Road Accident Today ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ 'ਤੇ...