5-6 ਅਪ੍ਰੈਲ ਨੂੰ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਦੀਆਂ ਸਮਸਿਆਵਾਂ ਦੇ ਨਿਪਟਾਰੇ ਕੀਤੇ ਜਾਣਗੇ – ਬਲਜਿੰਦਰ ਵਿਰਕ

ਫਿਰੋਜ਼ਪੁਰ, 3 ਅਪ੍ਰੈਲ 2024:

ਕਮਾਂਡਰ ਬਲਜਿੰਦਰ ਵਿਰਕ (ਸੇਵਾ ਮੁਕਤ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਫਿਰੋਜ਼ਪਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 05 ਅਪ੍ਰੈਲ ਤੋਂ 06 ਅਪ੍ਰੈਲ 2024 ਤੱਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਫਿਰੋਜ਼ਪਰ ਵਿਖੇ ਫ਼ੌਜ ਵੱਲੋਂ ਸਿੱਖ ਲਾਈਟ ਇਨਫੈਂਟਰੀ ਰਿਕਾਰਡ ਦਫਤਰ ਫਤਿਹਗੜ੍ਹ (ਯੂਪੀ) ਵੱਲੋਂ ਮਾਹਿਰਾਂ ਦੀ ਇੱਕ ਟੀਮ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਫਿਰੋਜ਼ਪਰ (ਨੇੜੇ ਸਾਰਾਗੜੀ ਗੁਰਦੁਆਰਾ ਸਾਹਿਬ) ਵਿਖੇ ਪਹੁੰਚ ਰਹੀ ਹੈ। ਇਨ੍ਹਾਂ ਦੋ ਦਿਨਾਂ ਦੌਰਾਨ ਇਸ ਟੀਮ ਵੱਲੋਂ ਜ਼ਿਲ੍ਹਾ ਫਿਰੋਜ਼ਪਰ, ਨਾਲ ਸਬੰਧਤ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਰਿਕਾਰਡ ਦਫ਼ਤਰ ਨਾਲ ਸੰਬੰਧਿਤ ਪੈਨਸ਼ਨ ਬਾਰੇ ਸਮੱਸਿਆਵਾਂ ਦੇ ਨਿਪਟਾਰੇ ਲਈ ਬਣਦੀ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਇਸ ਲਈ ਕੇਵਲ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਰਿਕਾਰਡ ਦਫਤਰ ਨਾਲ ਸਬੰਧਤ/ਪੈਨਸ਼ਨ ਜਾਂ ਕੋਈ ਹੋਰ ਸਮੱਸਿਆ ਹੋਵੇ ਜਾਂ ਕੋਈ ਕੇਸ ਪੈਡਿੰਗ ਹੋਵੇ, ਉਹ ਇਸ ਮੌਕੇ ਤੇ ਆਪਣੇ ਫੌਜ਼ ਅਤੇ ਸਿਵਲ ਦੇ ਸਬੰਧਤ ਦਸਤਾਵੇਜ਼ਾਂ ਸਮੇਤ ਮਿਤੀ 05 ਅਤੇ 06 ਅਪ੍ਰੈਲ ਨੂੰ ਸਵੇਰੇ 9.00 ਵਜੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਫਿਰੋਜਪੁਰ ਵਿਖੇ ਪਹੁੰਚ ਕੇ ਇਸ ਮੌਕੇ ਦਾ ਲਾਭ ਲੈ ਸਕਦੇ ਹਨ।

[wpadcenter_ad id='4448' align='none']