ਚੋਣਾਂ ਸਬੰਧੀ ਪ੍ਰਚਾਰ ਸਮੱਗਰੀ ’ਤੇ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪਤਾ ਹੋਣਾ ਲਾਜ਼ਮੀ: ਡਿਪਟੀ ਕਮਿਸ਼ਨਰ

 ਅੰਮ੍ਰਿਤਸਰ 3 ਅਪ੍ਰੈਲ 2024:– ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਣਸ਼ਾਮ ਥੋਰੀ  ਨੇ ਦੱਸਿਆ ਕਿ ਜ਼ਿਲੇ ਵਿਚ ਚੱਲ ਰਹੀਆਂ 62 ਪਿ੍ਰੰਟਿੰਗ ਪੈ੍ਰਸਾਂ ਦੀ ਜਾਂਚ ਪੜਤਾਲ ਕੀਤੀ ਗਈ ਹੈ ਅਤੇ ਪ੍ਰਿੰਟਿੰਗ ਪ੍ਰੈਸ ਮਾਲਕਾਂ  ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰਾਂ ਦੀ ਪ੍ਰਚਾਰ ਸਮੱਗਰੀ, ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨਾਂ ਇਹ ਵੀ ਆਦੇਸ਼ ਦਿੱਤੇ ਕਿ ਹੋਰਡਿੰਗਜ਼ ਅਤੇ ਫਲੈਕਸ ਆਦਿ ਬਣਾਉਣ ਦਾ ਕੰਮ ਕਰਨ ਵਾਲਿਆਂ ਲਈ ਵੀ ਆਪਣੀ ਫ਼ਰਮ ਨੂੰ ਰਜਿਸਟਰ ਕਰਵਾਉਣਾ ਲਾਜ਼ਮੀ ਹੋਵੇਗਾ।

ਜ਼ਿਲਾ ਚੋਣ ਅਫ਼ਸਰ ਨੇ ਪ੍ਰਿੰਟਿੰਗ ਪ੍ਰੈਸ ਮਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ। ਉਨਾਂ ਇਹ ਵੀ ਹਦਾਇਤ ਕੀਤੀ ਕਿ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖ਼ਰਚੇ ਸਮੇਤ ਸੂਚਨਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਜਿਲ੍ਹਾ ਚੋਣ ਅਧਿਕਾਰੀ  ਨੇ ਪਿ੍ਰੰਟਿੰਗ ਪ੍ਰੈਸ ਮਾਲਕਾਂ ਨੂੰ ਆਦੇਸ਼ ਕਰਦਿਆਂ ਇਹ ਵੀ ਕਿਹਾ ਕਿ ਜਿਹੜੀ ਵੀ ਪ੍ਰਿੰਟਿੰਗ ਪ੍ਰੈਸ, ਪ੍ਰਚਾਰ ਸਮੱਗਰੀ ਨੂੰ ਛਾਪੇਗੀ ਉਸ ਵੱਲੋਂ ਬੈਨਰ, ਫ਼ਲੈਕਸ, ਪੋਸਟਰ, ਪੈਂਫਲਿਟ, ਕਿਤਾਬਚੇ ਉੱਪਰ ਆਪਣੀ ਪ੍ਰੈਸ ਦਾ ਨਾਮ ਅਤੇ ਰਜਿਸਟਰੇਸ਼ਨ ਨੰਬਰ ਛਾਪਣਾ ਵੀ ਲਾਜ਼ਮੀ ਹੋਵੇਗਾ। ਉਨਾਂ ਇਹ ਵੀ ਕਿਹਾ ਕਿ ਪ੍ਰਿੰਟਿੰਗ ਪ੍ਰੈੱਸ ਵੱਲੋਂ ਜਾਤ, ਧਰਮ ਆਦਿ ਵਿਰੁੱਧ ਕੋਈ ਵੀ ਇਤਰਾਜ਼ਯੋਗ ਸਮੱਗਰੀ ਨਹੀਂ ਛਾਪੀ ਜਾਵੇਗੀ। ਉਨਾਂ ਪ੍ਰਿੰਟਿੰਗ ਪ੍ਰੈਸ ਮਾਲਕਾਂ ਨੂੰ ਕਿਹਾ ਕਿ ਜਿਹੜੀ ਪ੍ਰਿੰਟਿੰਗ ਪ੍ਰੈਸ ਦੇ ਮਾਲਕ ਵੱਲੋਂ ਚੋਣ ਕਮਿਸ਼ਨ ਦੀਆਂ ਇਨਾਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ ਉਸ ਨੂੰ ਸੈਕਸ਼ਨ 127 (ਏ) ਤਹਿਤ ਛੇ ਮਹੀਨੇ ਤੱਕ ਦੀ ਕੈਦ ਜਾਂ ਜੁਰਮਾਨਾ ਜਾਂ ਫਿਰ ਦੋਨੋ ਹੀ ਸਜਾਵਾਂ ਦਿੱਤੀਆਂ ਜਾ ਸਕਦੀਆਂ ਹਨ।

[wpadcenter_ad id='4448' align='none']