ਜ਼ਿਲ੍ਹੇ ਚ ਬੱਚਿਆਂ ਨਾਲ ਸਬੰਧਿਤ ਚੱਲ ਰਹੀਆ ਬਾਲ ਭਲਾਈ ਸੰਸਥਾਵਾਂ ਨੂੰ ਰਜਿਸਟਰਡ ਕਰਵਾਉਣਾ ਲਾਜ਼ਮੀ

ਬਠਿੰਡਾ, 26 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਹੁਕਮਾਂ ਅਨੁਸਾਰ ਆਮ ਲੋਕਾਂ ਤੇ ਜ਼ਿਲ੍ਹੇ ਵਿਚ ਬੱਚਿਆਂ ਨਾਲ ਸਬੰਧਿਤ ਚੱਲ ਰਹੀਆ ਬਾਲ ਭਲਾਈ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਸੋਧ ਐਕਟ 2021 ਦੀ ਧਾਰਾ 41 (1) ਅਨੁਸਾਰ ਜ਼ਿਲ੍ਹੇ ਵਿੱਚ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਚਲਾਈਆ ਜਾ ਰਹੀਆਜੋ ਕਿ ਮੁਕੰਮਲ ਤੌਰ ਤੇ ਜਾਂ ਅੰਸ਼ਕ ਰੂਪ ਵਿੱਚ ਲੋੜਵੰਦ ਬੱਚਿਆਂ (ਤੋਂ 18 ਸਾਲ ਤੱਕ ਦੇ) ਦੀ  ਸੁਰੱਖਿਆ ਅਤੇ ਸੰਭਾਲ ਲਈ ਬੱਚਿਆਂ ਨੂੰ ਮੁਫਤ ਰਿਹਾਇਸ਼ਖਾਣਾਪੜ੍ਹਾਈ ਤੇ ਮੈਡੀਕਲ ਸੁਵਿਧਾਵਾਂ ਆਦਿ ਮੁਹੱਇਆ ਕਰਵਾ ਰਹੀਆਂ ਹਨ ਤਾਂ ਜੋ ਇਨ੍ਹਾਂ ਸੰਸਥਾਵਾਂ ਜਾਂ ਬਾਲ ਘਰਾਂ ਦਾ ਉਕਤ ਐਕਟ ਤਹਿਤ ਰਜਿਸ਼ਟਰਡ ਕਰਵਾਉਣਾ ਲਾਜਮੀ ਹੈ।                

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੀ ਕੋਈ ਵੀ ਗੈਰ ਸਰਕਾਰੀ ਸੰਸਥਾਂ ਜੋ ਬੱਚਿਆ ਨਾਲ ਸਬੰਧਿਤ ਕਾਰਜ ਕਰ ਰਹੀ ਹੈਪ੍ਰੰਤੂ ਅਜੇ ਤੱਕ ਜੁਵੇਨਾਇਲ ਜਸਟਿਸ (ਕੇਅਰ ਐੰਡ ਪ੍ਰੋਟੈਕਸ਼ਨ ਆਫ ਚਿਲਡਰਨ) ਸੋਧ ਐਕਟ 2021 ਤਹਿਤ ਰਜਿਸਟਰਡ ਨਹੀਂ ਹੈ ਤਾਂ ਤੁਰੰਤ ਉਹ ਆਪਣੀ ਸੰਸਥਾਂ ਨੂੰ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰਟੈਕਸ਼ਨ ਆਫ ਚਿਲਡਰਨ) ਸੋਧ ਐਕਟ 2021 ਦੀ ਧਾਰਾ 41 (1) ਅਧੀਨ ਰਜਿਸ਼ਟਰਡ ਕਰਵਾਉਣੀ ਲਾਜਮੀ ਹੈ। ਉਨ੍ਹਾਂ ਕਿਹਾ ਕਿ 28 ਦਸੰਬਰ 2023 ਤੋਂ ਪਹਿਲਾ ਜਿਲ੍ਹਾ ਬਾਲ ਸੁਰੱਖਿਆ ਦਫਤਰ (ਮਿੰਨੀ ਸਕੱਤਰੇਤ ਦੂਜੀ ਮੰਜਿਲ ਕਮਰਾ ਨੰ: 313M, ਬਠਿੰਡਾਫੋਨ ਨੰਬਰ 0164-2214480) ਨਾਲ ਸੰਪਰਕ ਕੀਤਾ ਜਾ ਸਕਦਾ ਹੈ         ਉਨ੍ਹਾਂ ਕਿਹਾ ਕਿ ਜੇਕਰ 28 ਦਸੰਬਰ 2023 ਤੋਂ ਬਾਅਦ ਜਿਲ੍ਹੇ ਵਿੱਚ ਕੋਈ ਅਜਿਹੀ ਗੈਰ ਸਰਕਾਰੀ ਸੰਸਥਾਂ ਪਾਈ ਜਾਦੀ ਹੈ ਉਸ ਸੰਸਥਾਂ ਦੇ ਖਿਲਾਫ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਸੋਧ ਐਕਟ 2021 ਦੀ ਧਾਰਾ 42 ਅਨੁਸਾਰ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ

[wpadcenter_ad id='4448' align='none']