Sunday, January 19, 2025

ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਬਨਵਾਉਣਾ ਅਤੇ ਮੱਤਦਾਨ ਕਰਨਾ ਬੇਹੱਦ ਜ਼ਰੂਰੀ : ਧੀਮਾਨ

Date:

ਫਿਰੋਜ਼ਪੁਰ, 25 ਜਨਵਰੀ 2024.


            ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਆਦੇਸ਼ ਅਨੁਸਾਰ ਅੱਜ 14ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਪੂਰੇ ਉਤਸ਼ਾਹ ਦੇ ਨਾਲ ਜੈਨੇਸਿਸ ਡੈਂਟਲ ਕਾਲਜ ਮੋਗਾ ਰੋਡ ਫਿਰੋਜ਼ਪੁਰ ਵਿਖੇ ਮਨਾਇਆ ਗਿਆ। ਸਕਾਊਟ ਤੇ ਗਾਈਡ ਦੀ ਟੁਕੜੀ ਵਲੋਂ ਮੁੱਖ ਮਹਿਮਾਨ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਦਾ ਸਵਾਗਤ ਕੀਤਾ ਗਿਆ ਅਤੇ ਰਾਜ ਪੱਧਰੀ ਬਸੰਤ ਮੇਲੇ ਨੂੰ ਦਰਸਾਉਂਦਾ ਵੋਟਰ ਜਾਗਰੂਕਤਾ ਸੈਲਫ਼ੀ ਪੁਆਇੰਟ ਬਣਾਇਆ ਗਿਆ ਜਿਥੇ ਸਮੂਹ ਹਾਜ਼ਰੀਨ ਨੇ ਸੈਲਫ਼ੀ ਲਈ।


            ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸ਼ਮਾ ਰੌਸ਼ਨ ਕਰਕੇ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕੀਤੀ ਅਤੇ ਸਮੂਹ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਸਾਲ ਕੌਮੀ ਵੋਟਰ ਦਿਵਸ 25 ਜਨਵਰੀ ਨੂੰ ਮਨਾਇਆ ਜਾਂਦਾ ਹੈ ਅਤੇ ਲੋਕਾਂ ਨੂੰ ਵੋਟ ਬਣਵਾਉਣ ਅਤੇ ਮੱਤਦਾਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਵੋਟ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਰਾਸ਼ਟਰੀ ਵੋਟਰ ਦਿਵਸ ਦਾ ਥੀਮ ‘ਨਥਿੰਗ ਲਾਈਕ ਵੋਟਿੰਗ, ਆਈ ਵੋਟ ਫਾਰ ਸ਼ਿਓਰ‘ (ਵੋਟਿੰਗ ਵਰਗਾ ਕੁਝ ਨਹੀਂ, ਮੈਂ ਯਕੀਨੀ ਤੌਰ ‘ਤੇ ਵੋਟ ਪਾਉਂਦਾ ਹਾਂ) ਨਿਸ਼ਚਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੋਟ ਸਾਡਾ ਜ਼ਮਹੂਰੀ ਹੱਕ ਹੈ ਜੋ ਸਾਨੂੰ ਸੰਵਿਧਾਨ ਦੀ ਦੇਣ ਹੈ ਅਤੇ ਭਾਰਤ ਵਰਗੇ ਵੱਡੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਪਾਉਣਾ ਬੇਹੱਦ ਜ਼ਰੂਰੀ ਹੈ। ਇਸ ਤੋਂ ਪਹਿਲਾਂ ਮੁੱਖ ਚੋਣ ਅਫ਼ਸਰ ਭਾਰਤੀ ਚੋਣ ਕਮਿਸ਼ਨ ਦਾ ਸੰਦੇਸ਼ ਵੀ ਸੁਣਾਇਆ ਗਿਆ।


            ਵੋਟਰ ਦਿਵਸ ਦੇ ਮੌਕੇ ‘ਤੇ ਵੋਟਰਾਂ ਖ਼ਾਸ ਕਰਕੇ ਨੌਜਵਾਨਾਂ ਨੂੰ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ ਅਤੇ ਨਵੇਂ ਵੋਟਰਾਂ ਨੂੰ ਵੋਟਰ ਕਾਰਡ ਅਤੇ ਐਪਿਕ ਕਿੱਟਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਸ. ਚਮਕੌਰ ਸਿੰਘ ਸਰਾਂ ਨੂੰ ਬੈਸਟ ਨੋਡਲ ਅਫ਼ਸਰ ਅਤੇ ਸ੍ਰੀਮਤੀ ਪਰਮਜੀਤ ਕੌਰ ਨੂੰ ਸਰਵੋਤਮ ਬੀ.ਐਲ.ਓ. ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਵੀਪ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਈ.ਆਰ.ਓ, ਏ.ਈ.ਆਰ.ਓ, ਚੋਣ ਤਹਿਸੀਲਦਾਰ, ਸੁਪਰਵਾਈਜਰ, ਬੀ.ਐਲ.ਓ, ਨੋਡਲ ਅਫਸਰ ਅਤੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੋਟਰ ਜਾਗਰੂਕਤਾ ਪੈਦਾ ਕਰਨ ਲਈ ਬਿਲਾਇੰਡ ਹੋਮ ਫਿਰੋਜ਼ਪੁਰ ਦੇ ਬੱਚੇ ਸੁਖਚੈਣ ਸਿੰਘ ਵੱਲੋਂ ਵੋਟਰ ਜਾਗਰੂਕਤਾ ਪੈਦਾ ਕਰਦਾ ਗੀਤ ਗਾਇਆ ਗਿਆ।

         
            ਇਸ ਮੌਕੇ ਵੋਟਰ ਜਾਗਰੂਕਤਾ ਪੈਦਾ ਕਰਨ ਲਈ ਜੈਨੇਸਿਸ ਡੈਂਟਲ ਕਾਲਜ, ਸ.ਸ.ਸ. ਸਕੂਲ ਧੀਰਾ ਘਾਰਾ, ਡੀ.ਏ.ਵੀ. ਕਾਲਜ, ਦੇਵ ਸਮਾਜ ਆਫ਼ ਐਜੂਕੇਸ਼ਨ ਆਦਿ ਸਿੱਖਿਆ ਸੰਸਥਾਵਾਂ ਦੇ ਵੱਲੋਂ ਵਿਦਿਆਰਥੀਆਂ ਵੱਲੋਂ ਸਪੀਚ, ਕਵਿਤਾ ਗਾਇਨ, ਰੰਗੋਲੀ ਅਤੇ ਗੀਤ ਆਦਿ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਸ. ਰਵੀਇੰਦਰ ਸਿੰਘ ਸਟੇਟ ਅਵਾਰਡੀ ਵੱਲੋਂ ਮੰਚ ਸੰਚਾਲਕ ਦੀ ਭੂਮਿਕਾ ਬਖੂਬੀ ਨਿਭਾਈ ਗਈ।

            ਇਸ ਮੌਕੇ ਐਸ.ਡੀ.ਐਮ. ਫਿਰੋਜ਼ਪੁਰ ਸ. ਜਸਪਾਲ ਸਿੰਘ ਬਰਾੜ, ਜ਼ਿਲ੍ਹਾ ਚੋਣ ਤਹਿਸੀਲਦਾਰ ਸ੍ਰੀ ਚਾਂਦ ਪ੍ਰਕਾਸ਼, ਨਾਇਬ ਤਹਿਸੀਲਦਾਰ ਸ੍ਰੀ ਨਵਜੀਵਨ ਛਾਬੜਾ, ਜ਼ਿਲ੍ਹਾ ਸਵੀਪ ਕੌਆਰਡੀਨੇਟਰ ਰਾਸ਼ਟਰੀ ਐਵਾਰਡ ਜੇਤੂ ਪ੍ਰਿੰਸੀਪਲ ਡਾ. ਸਤਿੰਦਰ ਸਿੰਘ, ਚੋਣ ਕਾਨੂੰਨਗੋ ਗਗਨਦੀਪ ਕੌਰ, ਸਵੀਪ ਗਤੀਵਿਧੀਆਂ ਦੇ ਇੰਚਾਰਜ ਸ੍ਰੀ ਕਮਲ ਸ਼ਰਮਾ, ਸ੍ਰੀ ਲਖਵਿੰਦਰ ਸਿੰਘ, ਸ੍ਰੀ ਸਰਬਜੀਤ ਸਿੰਘ ਭਾਵੜਾ, ਪ੍ਰਿੰਸੀਪਲ ਡਾ. ਪ੍ਰਸ਼ੋਤਮ ਅਰੋੜਾ, ਡਾ. ਗੌਰਵ, ਸ੍ਰੀ ਚਰਨਜੀਤ ਸਿੰਘ ਆਦਿ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ...