ਨਿਰੰਤਰ ਡੋਰ-ਟੂ-ਡੋਰ ਜਾ ਕੇ ਕੂੜਾ ਕਰਕਟ ਨੂੰ ਚੁਕਵਾਉਣਾ ਬਣਾਇਆ ਜਾਵੇ ਯਕੀਨੀ

ਬਠਿੰਡਾ, 27 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ ਅਹਿਮਦ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਜਿਲ੍ਹਾ ਵਾਤਾਵਰਣ ਕਮੇਟੀ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸੋਲਡ ਵੇਸਟ ਮੈਨੇਜਮੈਂਟ ਸਬੰਧੀ ਨਗਰ ਨਿਗਮ, ਨਗਰ ਪੰਚਾਇਤਾਂ ਤੇ ਨਗਰ ਕੌਂਸਲਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਅਧਿਕਾਰੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੇ ਖ਼ਾਤਮੇ ਲਈ ਵੱਧ ਤੋਂ ਵੱਧ ਚਲਾਣ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨਗਰ ਨਿਗਮ ਤੇ ਜ਼ਿਲ੍ਹੇ ਨਾਲ ਸਬੰਧਤ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਵਾਤਾਵਰਣ ਅਤੇ ਪਾਣੀ ਦੀ ਸ਼ੁੱਧਤਾ ਦੇ ਨਾਲ-ਨਾਲ ਸਾਫ਼-ਸਫ਼ਾਈ ਦੇ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ ਤੇ ਨਿਰੰਤਰ ਡੋਰ-ਟੂ-ਡੋਰ ਜਾ ਕੇ ਕੂੜਾ ਕਰਕਟ ਨੂੰ ਚੁਕਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਸਾਫ-ਸਫਾਈ ਨੂੰ ਲਾਜ਼ਮੀ ਬਣਾਇਆ ਜਾਵੇ।

        ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਪਲਾਸਟਿਕ ਦੀ ਵਰਤੋਂ ਨੂੰ ਸਖ਼ਤੀ ਨਾਲ ਜ਼ਿਲ੍ਹੇ ਅੰਦਰ ਰੋਕਿਆ ਜਾਵੇ ਤਾਂ ਜੋ ਇਸ ਨਾਲ ਹੋਣ ਵਾਲੀਆਂ ਅਨੇਕਾਂ ਪ੍ਰੇਸ਼ਾਨੀਆਂ ਤੋਂ ਬਚਿਆ ਜਾ ਸਕੇ।

            ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ ਅਹਿਮਦ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਕੋਲੋਂ ਵਾਤਾਵਰਣ ਸਬੰਧੀ ਹੁਣ ਤੱਕ ਦੇ ਕੀਤੇ ਗਏ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਪਲਾਸਟਿਕ, ਸੋਲਡ ਅਤੇ ਬਾਇਓ ਮੈਡੀਕਲ ਵੇਸਟ ਮੈਨੇਜ਼ਮੈਂਟ, ਆਵਾਜ਼ ਪ੍ਰਦੂਸ਼ਣ ਮੈਨਜ਼ਮੈਂਟ ਪਲਾਨ, ਡੋਰ ਟੂ ਡੋਰ ਕੁਲੈਕਸ਼ਨ, ਵਾਟਰ ਕੁਆਲਿਟੀ ਮੈਨੇਜ਼ਮੈਂਟ, ਸਵੀਪਿੰਗ, ਵਾਟਰ ਰੇਨ ਹਾਰਵੇਸਟਿੰਗ ਆਦਿ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ।

            ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ ਸਬੰਧੀ ਆਪਸੀ ਸਹਿਯੋਗ ਨਾਲ ਕਾਰਜ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜ਼ਿਲ੍ਹੇ ਨੂੰ ਸਾਫ਼-ਸੁਥਰਾ ਰੱਖਣ ਲਈ ਸਾਡੀ ਸਾਰਿਆਂ ਦੀ ਨਿੱਜੀ ਜਿੰਮੇਵਾਰੀ ਬਣਦੀ ਹੈ। ਇਸ ਦੌਰਾਨ ਸ਼੍ਰੀ ਲਤੀਫ਼ ਅਹਿਮਦ ਨੇ ਅਧਿਕਾਰੀਆਂ ਕੋਲੋਂ ਵਾਤਾਵਰਣ ਦੀ ਸੰਭਾਲ ਦੇ ਮੱਦੇਨਜ਼ਰ ਭਵਿੱਖ ਚ ਉਲਕੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਬਾਰੀਕੀ ਨਾਲ ਜਾਣਿਆ।

            ਇਸ ਦੌਰਾਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਰਮਨਦੀਪ ਸਿੰਘ ਸਿੱਧੂ, ਐਸਡੀਓ ਸ਼੍ਰੀ ਰਵੀਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸ. ਕਰਨਜੀਤ ਸਿੰਘ ਗਿੱਲ, ਪੁਲਿਸ ਵਿਭਾਗ ਦੇ ਅਧਿਕਾਰੀ ਸ. ਨਰਦੇਵ ਸਿੰਘ ਤੋਂ ਇਲਾਵਾ ਸਮੂਹ ਕਾਰਜ ਸਾਧਕ ਅਫ਼ਸਰ ਆਦਿ ਹਾਜ਼ਰ ਸਨ।  

[wpadcenter_ad id='4448' align='none']