ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਬਣਾਈ ਜਾਵੇ ਯਕੀਨੀ : ਜਸਪ੍ਰੀਤ ਸਿੰਘ

ਬਠਿੰਡਾ, 12 ਮਾਰਚ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵਲੋਂ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਕੇ ਉਨ੍ਹਾਂ ਨੂੰ ਅਗਾਊਂ ਤਿਆਰੀਆਂ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਇੰਨ-ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਲੋਕ ਸਭਾ ਚੋਣਾਂ ਨੂੰ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜਿਆ ਜਾ ਸਕੇ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੰਦਿਆਂ ਕਿਹਾ ਕਿ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਨਾਲ ਬੈਠਕ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਚੋਣ ਮਟੀਰੀਅਲ ਬਾਰੇ ਵੀ ਅਧਿਕਾਰੀਆਂ ਕੋਲੋਂ ਤਾਜ਼ੀ ਸਥਿਤੀ ਹਾਸਲ ਕੀਤੀ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਬੈਠਕ ਕੀਤੀ। ਉਨ੍ਹਾਂ ਮਾਲ ਵਿਭਾਗ  ਅਧਿਕਾਰੀਆਂ ਨੂੰ ਨਿਸ਼ਾਨਦੇਹੀਆਂ, ਤਕਸੀਮ ਕੇਸਾਂ, ਕੋਰਟ ਕੇਸਾਂ, ਪੜ੍ਹਤਾਲਾਂ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਕੰਮਾਂ ਨੂੰ ਸਮੇਂ-ਸਿਰ ਨੇਪਰੇ ਚਾੜਿਆ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਦੌਰਾਨ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਰਾਮਪੁਰਾ ਸ਼੍ਰੀ ਕੰਵਰਜੀਤ ਸਿੰਘ ਮਾਨ, ਐਸਡੀਐਮ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਸ਼੍ਰੀ ਨਰਿੰਦਰ ਸਿੰਘ ਤਹਿਸੀਲਦਾਰ ਚੋਣਾਂ ਸ਼੍ਰੀ ਭੂਸ਼ਣ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

[wpadcenter_ad id='4448' align='none']