Thursday, January 9, 2025

ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ  ਤਹਿ ਸਮੇਂ ਅਨੁਸਾਰ  ਨਿਪਟਾਉਣਾ  ਬਣਾਇਆ ਜਾਵੇ ਯਕੀਨੀ- ਡਵੀਜ਼ਨਲ ਕਮਿਸ਼ਨਰ

Date:

ਬਠਿੰਡਾ, 11 ਜਨਵਰੀ : ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਮਨਜੀਤ ਸਿੰਘ ਬਰਾੜ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਤੇ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪਲੇਠੀ ਮੀਟਿੰਗ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ ਆਦਿ ਹਾਜ਼ਰ ਸਨ।

ਬੈਠਕ ਦੀ ਪ੍ਰਧਾਨਗੀ ਕਰਦਿਆਂ ਡਵੀਜ਼ਨਲ ਕਮਿਸ਼ਨਰ ਸ਼੍ਰੀ ਮਨਜੀਤ ਸਿੰਘ ਬਰਾੜ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਿਸ਼ਾਨਦੇਹੀਆਂ, ਤਕਸੀਮ ਕੇਸਾਂ, ਕੋਰਟ ਕੇਸਾਂ, ਪੜ੍ਹਤਾਲਾਂ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮਨਸ਼ਾ ਹੈ ਕਿ ਲੋਕਾਂ ਦੇ ਸਰਕਾਰੀ ਦਫ਼ਤਰਾਂ ਅੰਦਰ ਹੋਣ ਵਾਲੇ ਕੰਮਾਂ ਨੂੰ ਸਮੇਂ-ਸਿਰ ਨਜਿੱਠਿਆ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਦੌਰਾਨ ਸ਼੍ਰੀ ਬਰਾੜ ਨੇ ਕਿਹਾ ਕਿ ਮਾਲ ਵਿਭਾਗ ਦੇ ਕੰਮਾਂ ਅੰਦਰ ਬੇਲੋੜੀ ਦੇਰੀ ਤੇ ਢਿੱਲ-ਮੱਠ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਨਿਸ਼ਾਨਦੇਹੀ ਦੇ ਕੰਮਾਂ ਨੂੰ ਬਿਨਾਂ ਦੇਰੀ ਨਿਪਟਾਉਣ ਲਈ ਕਾਨੂੰਗੋਜ਼ ਨਾਲ ਸਮੀਖਿਆ ਮੀਟਿੰਗਾਂ ਕੀਤੀਆਂ ਜਾਣ। ਉਨ੍ਹਾਂ ਅਧਿਕਾਰੀਆਂ ਨੂੰ 47-ਏ ਦੇ ਰਿਕਵਰੀ ਕੇਸਾਂ ’ਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਸਬੰਧਤ ਐਸ.ਡੀ.ਐਮਜ਼ ਦੀ ਅਦਾਲਤਾਂ ’ਚ ਚਲ ਰਹੇ ਝਗੜੇ ਵਾਲੇ ਇੰਤਕਾਲਾਂ ਦਾ ਪਹਿਲਕਦਮੀ ਨਾਲ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।

ਇਸ ਤੋਂ ਪਹਿਲਾਂ ਡਵੀਜ਼ਨਲ ਕਮਿਸ਼ਨਰ ਨੇ ਕਾਰਪੋਰੇਸ਼ਨ, ਨਗਰ ਕੌਂਸਲਾਂ, ਨਗਰ ਪੰਚਾਇਤਾਂ, ਗ੍ਰਾਂਮ ਪੰਚਾਇਤਾਂ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਵੀ ਵਿਸਥਾਰਪੂਰਵਕ ਸਮੀਖਿਆ ਕੀਤੀ। ਉਨ੍ਹਾਂ ਕਾਰਜ ਸਾਧਕ ਅਫ਼ਸਰਾਂ ਤੋਂ ਸ਼ਹਿਰਾਂ ਅਤੇ ਕਸਬਿਆਂ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕੋਲੋਂ ਪਿੰਡ ਪੱਧਰ ਤੇ ਜ਼ਿਲ੍ਹੇ ਅੰਦਰ ਕੀਤੇ ਜਾ ਰਹੇ ਕਰਜਾਂ ਬਾਰੇ ਵੀ ਜਾਣਿਆ। ਇਸ ਤੋਂ ਇਲਾਵਾ ਉਨ੍ਹਾਂ ਵਿਸ਼ੇਸ਼ ਤੌਰ ਤੇ ਡੋਰ ਟੂ ਡੋਰ ਇਕੱਤਰ ਕੀਤੇ ਜਾ ਰਹੇ ਗਿੱਲੇ ਤੇ ਸੁੱਕੇ ਕੂੜੇ, ਸਾਫ-ਸਫਾਈ, ਛੱਪੜਾਂ ਆਦਿ ਦੇ ਨਵੀਨੀਕਰਨ ਸਬੰਧੀ ਚਲ ਰਹੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਵਾਤਾਵਰਣ ਦੀ ਸ਼ੁੱਧਤਾ ਲਈ ਲੋਕ ਹਿਤ ਦੇ ਇਸ ਕਾਰਜ ਵਿਚ ਡਿਊਟੀ ਤੋਂ ਉੱਪਰ ਉੱਠ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸ਼ੋਰ ਪ੍ਰਦੂਸ਼ਣ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿਆਦਾ ਪ੍ਰਦੂਸ਼ਣ ਪ੍ਰਭਾਵਿਤ ਖੇਤਰਾਂ ਦਾ ਨਿਰੀਖਣ ਕਰਕੇ ਸੂਚੀ ਤਿਆਰ ਕੀਤੀ ਜਾਵੇ ਤਾਂ ਜੋ ਇਸ ਸਬੰਧੀ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਲਿਫਾਫਿਆਂ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਗ਼ੈਰਮਿਆਰੀ ਸਮੱਗਰੀ ਦੇ ਵੱਧ ਤੋਂ ਵੱਧ ਚਲਾਣ ਕੀਤੇ ਜਾਣ ਤੇ ਪੂਰੀ ਸਖ਼ਤੀ ਵੀ ਵਰਤਣੀ ਯਕੀਨੀ ਬਣਾਈ ਜਾਵੇ।

ਇਸ ਤੋਂ ਪਹਿਲਾਂ ਉਨ੍ਹਾਂ ਸਪੈਸ਼ਲ ਸਮਰੀ ਰਿਵੀਜ਼ਨ 2024 ਬਾਰੇ ਜਾਣਕਾਰੀ ਲੈਂਦਿਆਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਇਸ ਸੁਧਾਈ ਦੌਰਾਨ ਆਮ ਜਨਤਾ ਤੋਂ ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾ ਮੁਤਾਬਿਕ ਕੀਤਾ ਜਾਣਾ ਲਾਜ਼ਮੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਸਮੇਂ-ਸਮੇਂ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।

ਇਸ ਤੋਂ ਪਹਿਲਾਂ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਮਨਜੀਤ ਸਿੰਘ ਬਰਾੜ ਨੂੰ ਇੱਥੇ ਪਹੁੰਚਣ ਤੇ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ।    

ਇਸ ਮੌਕੇ ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਵਰਿੰਦਰ ਸਿੰਘ, ਐਸਡੀਐਮ ਰਾਮਪੁਰਾ ਮੈਡਮ ਬਲਜੀਤ ਕੌਰ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਪੰਕਜ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਸੰਦੀਪ ਸਿੰਘ, ਡੀਡੀਪੀਓ ਮੈਡਮ ਨੀਰੂ ਗਰਗ, ਸੁਪਰਡੈਂਟ (ਮਾਲ ਤੇ ਨਿਆ) ਜਸਵੀਰ ਸਿੰਘ, ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ। 

Share post:

Subscribe

spot_imgspot_img

Popular

More like this
Related

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...