ਪੰਜਾਬ ‘ਚ ਸਵੇਰ ਤੋਂ ਬੱਦਲਵਾਈ, 2 ਦਿਨ ਛੱਮ-ਛੱਮ ਵਰ੍ਹੇਗਾ ਮੀਂਹ

It will rain for 2 days

It will rain for 2 days

ਦੇਸ਼ ਦੇ ਕਈ ਹਿੱਸਿਆਂ ਵਿੱਚ ਖਾਸਕਰ ਉੱਤਰ ਭਾਰਤ ਵਿਚ ਗਰਮੀ ਕਹਿਰ ਵਰ੍ਹਾ ਰਹੀ ਹੈ। ਰਾਜਧਾਨੀ ਦਿੱਲੀ, ਪੰਜਾਬ, ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਸਾਰੇ ਉੱਤਰੀ ਰਾਜਾਂ ਵਿੱਚ ਬੇਹੱਦ ਗਰਮ ਦਿਨ ਚਲ ਰਹੇ ਹਨ। ਪਰ ਹੁਣ ਇਸ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਭਾਰਤ ਦੇ ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਪੰਜਾਬ ਵਿੱਚ 23- 25 ਜੂਨ ਤੱਕ ਮਾਨਸੂਨ ਐਂਟਰੀ ਲੈਣ ਵਾਲਾ ਹੈ। ਬੀਤੀ ਰਾਤ ਅਤੇ ਅੱਜ ਸਵੇਰ ਤੋਂ ਹੀ ਬੱਦਲਵਾਈ ਦੇਖਣ ਨੂੰ ਮਿਲ ਰਹੀ ਹੈ। ਅੱਜ ਤੋਂ ਜੰਮੂ, ਪੰਜਾਬ, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਉੜੀਸਾ ਵਿੱਚ ਕੜਾਕੇ ਦੀ ਗਰਮੀ ਘੱਟ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਅਨੁਸਾਰ, ਅਗਲੇ 5 ਦਿਨਾਂ ਦੌਰਾਨ ਪੰਜਾਬ, ਹਰਿਆਣਾ, ਦਿੱਲੀ, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਤੇਜ਼ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।It will rain for 2 days

ਪੰਜਾਬ ਵਿੱਚ ਬੁੱਧਵਾਰ ਰਾਤ ਤੋਂ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਵੀਰਵਾਰ ਸਵੇਰੇ ਪੰਜਾਬ-ਹਰਿਆਣਾ ਦੇ ਕਈ ਇਲਾਕਿਆਂ ਵਿੱਚ ਮੀਂਹ ਪਿਆ। ਅੱਜ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ ਅੱਜ ਪਹਿਲਾਂ ਹੀ ਥੋੜ੍ਹੇ-ਥੋੜ੍ਹੇ ਮੀਂਹ ਦੀ ਭਵਿੱਖਬਾਣੀ ਕੀਤੀ ਸੀ। ਅੱਜ ਕਈ ਇਲਾਕਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ। ਬਦਲਦੇ ਮੌਸਮ ਦਾ ਮੁੱਖ ਕਾਰਨ ਪੱਛਮੀ ਗੜਬੜੀ ਨੂੰ ਮੰਨਿਆ ਜਾਂਦਾ ਹੈ। ਹਾਲਾਂਕਿ ਕਹਿਰ ਦੀ ਗਰਮੀ ਤੋਂ ਇਹ ਰਾਹਤ ਸਿਰਫ ਦੋ ਦਿਨਾਂ ਲਈ ਹੈ।

also read :- ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਸਕਾਈਮੇਟ ਵੈਦਰ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਅਸਾਮ, ਮੇਘਾਲਿਆ, ਬਿਹਾਰ ਦੇ ਕੁਝ ਹਿੱਸਿਆਂ, ਮੱਧ ਪ੍ਰਦੇਸ਼, ਛੱਤੀਸਗੜ੍ਹ, ਵਿਦਰਭ, ਦੱਖਣੀ ਉੜੀਸਾ, ਕੋਂਕਣ, ਗੋਆ, ਤੱਟਵਰਤੀ ਕਰਨਾਟਕ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੱਧ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਦੱਖਣੀ ਗੁਜਰਾਤ, ਉੱਤਰੀ ਛੱਤੀਸਗੜ੍ਹ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਲੱਦਾਖ, ਪੂਰਬੀ ਅਤੇ ਉੱਤਰ-ਪੱਛਮੀ ਰਾਜਸਥਾਨ, ਲਕਸ਼ਦੀਪ ਅਤੇ ਉੱਤਰ-ਪੂਰਬ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਸੰਭਵ ਹੈ।It will rain for 2 days

ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰ-ਪੱਛਮੀ ਰਾਜਸਥਾਨ ਵਿੱਚ ਛਿੱਟੇ, ਗਰਜ, ਹਨੇਰੀ ਅਤੇ ਧੂੜ ਭਰੀ ਹਨੇਰੀ ਦੀ ਸੰਭਾਵਨਾ ਹੈ।

[wpadcenter_ad id='4448' align='none']