It will rain on these dates
ਪੰਜਾਬ ‘ਚ ਭਿਆਨਕ ਗਰਮੀ ਦਾ ਕਹਿਰ ਹੌਲੀ-ਹੌਲੀ ਵੱਧਦਾ ਜਾ ਰਿਹਾ ਹੈ। ਇਸ ਦੌਰਾਨ ਸੂਬਾ ਵਾਸੀਆਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਮੁਤਾਬਕ 10 ਅਤੇ 11 ਮਈ ਨੂੰ ਮੌਸਮ ਬਦਲਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ 8 ਮਈ ਨੂੰ ਪੱਛਮੀ ਗੜਬੜੀ ਕਾਰਨ 10 ਅਤੇ 11 ਮਈ ਨੂੰ ਪੰਜਾਬ ਅਤੇ ਗੁਆਂਢੀ ਸੂਬਿਆਂ ‘ਚ ਮੌਸਮ ‘ਚ ਬਦਲਾਅ ਹੋਵੇਗਾ।
10 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈ ਸਕਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮੁਖੀ ਡਾ. ਪਵਨੀਤ ਕਿੰਗਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ 2 ਦਿਨ ਮੌਸਮ ਸਾਫ਼ ਰਹੇਗਾ ਅਤੇ ਫ਼ਸਲਾਂ ਦੀ ਵਾਢੀ ਜਲਦੀ ਕਰ ਲੈਣ ਕਿਉਂਕਿ ਅੱਗੇ ਮੀਂਹ ਪੈਣ ਦੀ ਸੰਭਾਵਨਾ ਹੈ।It will rain on these dates
also read ;- ਗਰਮੀਆਂ ‘ਚ ਲੂ ਤੋਂ ਬਚਣ ਲਈ ਖੁਰਾਕ ‘ਚ ‘ਗੂੰਦ ਕਤੀਰੇ’ ਸਣੇ ਸ਼ਾਮਲ ਕਰੋ
12 ਮਈ ਤੋਂ ਬਾਅਦ ਗਰਮੀ ਫਿਰ ਵੱਧਣੀ ਸ਼ੁਰੂ ਹੋ ਜਾਵੇਗੀ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ 10 ਮਈ ਨੂੰ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਤਰਨਤਾਰਨ, ਮੋਗਾ ਅਤੇ ਬਠਿੰਡਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਹਨ੍ਹੇਰੀ-ਤੂਫ਼ਾਨ ਦਾ ਵੀ ਅਲਰਟ ਹੈ।It will rain on these dates