Monday, January 27, 2025

ਕਿਸਾਨ ਆਗੂ ਡੱਲੇਵਾਲ ਦੀ ਵਿਗੜੀ ਸਿਹਤ, ਹਸਪਤਾਲ ‘ਚ ਭਰਤੀ

Date:

Jagjit Singh Dallewal

ਕਿਸਾਨ ਨੇਤਾ ਜਗਜੀਤ ਸਿੰਘ ਡੱੱਲੇਵਾਲ ਦੀ ਕੱਲ੍ਹ ਸ਼ਾਮ ਅਚਾਨਕ ਸਿਹਤ ਵਿਗੜ ਗਈ। ਉਨ੍ਹਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਡੱਲੇਵਾਲ ਨੂੰ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ। ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਸੁੱਟੇ ਜਾਣ ਕਾਰਨ ਮਚੀ ਅਫਰਾ ਤਫ਼ਰੀ ਮਗਰੋਂ ਉਨ੍ਹਾਂ ਨੇ ਘਬਰਾਹਟ ਮਹਿਸੂਸ ਕੀਤੀ। ਉਨ੍ਹਾਂ ਦੀਆਂ ਅੱਖਾਂ ਵਿਚ ਵੀ ਜਲਣ ਹੋ ਰਹੀ ਹੈ, ਜਿਸ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਦਾਖ਼ਲ ਕਰਕੇ ਇਲਾਜ ਸ਼ੁਰੂ ਕਰ ਦਿੱਤਾ ਹੈ।

ਉਧਰ, ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਦੇ ਇਸ਼ਾਰੇ ਉਤੇ ਹਰਿਆਣਾ ਪੁਲਿਸ ਨੇ ਖਨੌਰੀ ਬਾਰਡਰ ਉਤੇ ਅਣਮਨੁੱਖੀ ਵਿਵਹਾਰ ਕੀਤਾ ਅਤੇ ਬਜ਼ੁਰਗਾਂ ਨੂੰ ਕੁੱਟਿਆ। 25 ਟਰੈਕਟਰ ਭੰਨੇ ਅਤੇ ਟਾਇਰ ਪੈਂਚਰ ਕਰ ਦਿੱਤੇ।

READ ALSO:ਪੰਜਾਬ ਸਰਕਾਰ ਨੇ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ ਨਾਲ ਟਕਰਾਅ ਦੌਰਾਨ ਬਠਿੰਡਾ ਦੇ ਕਿਸਾਨ ਦੀ ਮੌਤ ਮਗਰੋਂ ਉਹ ਖਨੌਰੀ ਬਾਰਡਰ ’ਤੇ ਜਾਇਜ਼ਾ ਲੈਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਹੱਦ ਵਿਚ ਦਾਖਲ ਹੋ ਕੇ ਹਰਿਆਣਾ ਦੇ ਨੀਮ ਫੌਜੀ ਬਲਾਂ ਵੱਲੋਂ ਕੀਤੀ ਹੁੱਲੜਬਾਜ਼ੀ ਦੀ ਜਾਂਚ ਕਰੇ। ਉਨ੍ਹਾਂ ਕਿਹਾ ਕਿ ਅਗਲੇ ਦੋ ਦਿਨ ਦੌਰਾਨ ਅਗਲੇਰੀ ਰਣਨੀਤੀ ਘੜੀ ਜਾਵੇਗੀ।

Jagjit Singh Dallewal

Share post:

Subscribe

spot_imgspot_img

Popular

More like this
Related

76ਵੇਂ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਲਹਿਰਾਇਆ ਕੌਮੀ ਝੰਡਾ

ਚੰਡੀਗੜ੍ਹ/ਨਵਾਂਸ਼ਹਿਰ, 26 ਜਨਵਰੀ :ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ...

76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ/ ਹੁਸ਼ਿਆਰਪੁਰ, 26 ਜਨਵਰੀ:  ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ,...

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ: ਹਰਜੋਤ ਸਿੰਘ ਬੈਂਸ

ਹੁਸ਼ਿਆਰਪਰ, 26 ਜਨਵਰੀ: ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ...