ਖਨੌਰੀ ਬਾਡਰ ‘ਤੇ ਅੱਜ ਰਾਤ ਨੂੰ ਹੋ ਸਕਦਾ ਹੈ ਵੱਡਾ ਐਕਸ਼ਨ ! ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਲੈ ਕੇ ਕ’ਰਤਾ ਵੱਡਾ ਐਲਾਨ

Date:

Jagjit Singh Dallewal Health

ਸੁਪਰੀਮ ਕੋਰਟ ਨੇ ਅਣਮਿੱਥੇ ਸਮੇਂ ਉਤੇ ਮਰਨ ਵਰਤ ਉਪਰ ਬੈਠੇ 70 ਵਰ੍ਹਿਆਂ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬਾਰੇ ਹੁਕਮ ਦਿੱਤੇ ਹਨ। ਉਚ ਅਦਾਲਤ ਨੇ ਡੱਲੇਵਾਲ ਨੂੰ ਹਸਪਤਾਲ ਸ਼ਿਫਟ ਕਰਵਾਉਣ ਦੇ ਹੁਕਮ ਦੇ ਦਿੱਤੇ ਹਨ। ਅਦਾਲਤ ਨੇ ਕਿਹਾ ਹੈ ਕਿ ਜਿਹੜਾ ਅਸਥਾਈ ਹਸਪਤਾਲ ਬਣਾਇਆ ਹੈ, ਡੱਲੇਵਾਲ ਨੂੰ ਉਥੇ ਸ਼ਿਫਟ ਕੀਤਾ ਜਾਵੇ। ਸੂਤਰਾਂ ਮੁਤਾਬਕ ਪੁਲਿਸ ਹੁਣ ਐਕਸ਼ਨ ਲੈ ਸਕਦੀ ਹੈ। ਦੱਸ ਦਈਏ ਕਿ ਪੁਲਿਸ ਦੇ ਕਿਸੇ ਐਕਸ਼ਨ ਦੇ ਡਰੋਂ ਕਿਸਾਨਾਂ ਨੇ ਡੱਲੇਵਾਲ ਦੇ ਦੁਆਲੇ ਟਰਾਲੀਆਂ ਖੜ੍ਹੀਆਂ ਕਰਕੇ ‘ਸੁਰੱਖਿਆ ਘੇਰਾ’ ਬਣਾਇਆ ਹੋਇਆ ਹੈ, ਇਸ ਲਈ ਪੁਲਿਸ ਦਾ ਕਿਸਾਨਾਂ ਨਾਲ ਟਕਰਾਅ ਹੋਣ ਦਾ ਖਦਸ਼ਾ ਹੈ। ਕੱਲ੍ਹ ਪੰਜਾਬ ਸਰਕਾਰ ਵੱਲੋਂ ਇਸ ਬਾਰੇ ਅਦਾਲਤ ਨੂੰ ਦੱਸਿਆ ਵੀ ਗਿਆ ਸੀ।

ਦੱਸ ਦਈਏ ਕਿ ਕੱਲ੍ਹ ਅਦਾਲਤ ਨੇ ਆਖਿਆ ਸੀ ਕਿ ਉਹ ਅਣਮਿੱਥੇ ਸਮੇਂ ਉਤੇ ਮਰਨ ਵਰਤ ਉਪਰ ਬੈਠੇ ਡੱਲੇਵਾਲ ਨੂੰ ਸਿਹਤ ਜਾਂਚ ਲਈ ਮਨਾਉਣ। ਅਦਾਲਤ ਨੇ ਹਰਿਆਣਾ ਨਾਲ ਲਗਦੀ ਸਰਹੱਦ ਢਾਬੀ ਗੁੱਜਰਾਂ ’ਤੇ ਮਰਨ ਵਰਤ ਉਪਰ ਬੈਠੇ ਡੱਲੇਵਾਲ ਦੇ ਮੈਡੀਕਲ ਟੈਸਟ ਨਾ ਕਰਾਉਣ ਲਈ ਪੰਜਾਬ ਸਰਕਾਰ ਦੀ ਖਿਚਾਈ ਕੀਤੀ ਸੀ। ਸਿਖਰਲੀ ਅਦਾਲਤ ਨੇ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੂੰ ਕਿਹਾ ਕਿ ਉਹ ਡੱਲੇਵਾਲ ਨੂੰ ਘੱਟੋ ਘੱਟ ਇਕ ਹਫ਼ਤੇ ਲਈ ਇਲਾਜ ਕਰਾਉਣ ਲਈ ਰਾਜ਼ੀ ਕਰਨ ਜਦਕਿ ਹੋਰ ਵਿਅਕਤੀ ਪ੍ਰਦਰਸ਼ਨ ਜਾਰੀ ਰੱਖ ਸਕਦੇ ਹਨ।

Read Also : ਅਮਰੀਕਾ ਦੇ ਸਰਕਾਰੀ ਦਫ਼ਤਰ ਹੋਣਗੇ ਬੰਦ ! ਜਾਣੋ ਕਿਉ US ‘ਤੇ ਮੰਡਰਾ ਰਿਹਾ Shutdown ਦਾ ਖਤਰਾ

ਐਡਵੋਕੇਟ ਜਨਰਲ ਨੇ ਡੱਲੇਵਾਲ ਨੂੰ ਸਮਝਾਉਣ ਅਤੇ ਉਨ੍ਹਾਂ ਦੀ ਸਲਾਮਤੀ ਯਕੀਨੀ ਬਣਾਉਣ ਲਈ ਅਦਾਲਤ ਦੀਆਂ ਭਾਵਨਾਵਾਂ ਤੋਂ ਜਾਣੂ ਕਰਾਉਣ ਵਾਸਤੇ ਇਕ ਦਿਨ ਦਾ ਸਮਾਂ ਮੰਗਿਆ ਸੀ। ਬੈਂਚ ਨੇ ਮਾਮਲੇ ਨੂੰ 20 ਅੱਜ ਦਸੰਬਰ ਲਈ ਸੂਚੀਬੱਧ ਕਰ ਦਿੱਤਾ ਸੀ।

ਅਦਾਲਤ ਨੇ ਆਖਿਆ ਹੈ ਕਿ ਉਚ ਅਦਾਲਤ ਨੇ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਵਾਉਣ ਦੇ ਹੁਕਮ ਦੇ ਦਿੱਤੇ ਹਨ।

Jagjit Singh Dallewal Health

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ...

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ...

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...