Jagjit Singh Dallewal Protest
ਖਨੌਰੀ ਸਰਹੱਦ ‘ਤੇ 36 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੰਜਾਬ ਸਰਕਾਰ ਹਸਪਤਾਲ ‘ਚ ਦਾਖਲ ਨਹੀਂ ਕਰਵਾ ਸਕੀ। 70 ਸਾਲਾ ਡੱਲੇਵਾਲ ਕੈਂਸਰ ਦੇ ਵੀ ਮਰੀਜ਼ ਹਨ। 28 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ।
ਹੁਣ ਸੁਪਰੀਮ ਕੋਰਟ ਤੋਂ ਡੱਲੇਵਾਲ ਉਤੇ ਇਕ ਫੈਸਲਾ ਆਇਆ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 3 ਦਿਨਾਂ ਦਾ ਹੋਰ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਮੈਡੀਕਲ ਟਰੀਟਮੈਂਟ ਦੇਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ 3 ਦਿਨਾਂ ਦਾ ਹੋਰ ਸਮਾਂ ਦੇ ਦਿੱਤਾ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 2 ਜਨਵਰੀ ਨੂੰ ਹੋਵੇਗੀ।
Read Also: ਨਵੇਂ ਸਾਲ ਦੀ ਰਾਤ ਨਾ ਕਰ ਦੇਣਾ ਇਹ ਗ਼ਲਤੀ ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਟ੍ਰੈਫਿਕ ਐਡਵਾਈਜ਼ਰੀ; ਨਹੀਂ ਤਾਂ…
ਹਾਲ ਹੀ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਬਾਅਦ ਡੱਲੇਵਾਲ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਕੋਈ ਨਿਰਦੇਸ਼ ਨਹੀਂ ਦੇ ਰਹੀ ਅਤੇ ਇਸ ਮੁੱਦੇ ਨੂੰ ਜਾਣਬੁੱਝ ਕੇ ਰਾਜ ਸਰਕਾਰ ਤੱਕ ਸੀਮਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਜਦਕਿ ਸਾਡੀਆਂ ਮੰਗਾਂ ਕੇਂਦਰ ਸਰਕਾਰ ਤੋਂ ਹਨ ਸੂਬਾ ਸਰਕਾਰ ਉਹਨਾਂ ਕਾਨੂੰਨਾਂ ਨੂੰ ਬਣਾਉਣ ਵਿੱਚ ਕੋਈ ਵੱਡਾ ਯੋਗਦਾਨ ਨਹੀਂ ਦੇ ਸਕੀ। ਕਿਉਕਿ MSP ਦਾ ਕਾਨੂੰਨ ਕੇਂਦਰ ਹੀ ਬਣਾ ਸਕਦੀ ਹੈ।
Jagjit Singh Dallewal Protest