Jakhar wrote a letter to PM Modi
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਜਿੱਥੇ ਉਨ੍ਹਾਂ ਨੂੰ ਤੀਜੀ ਵਾਰ ਇਸ ਵਕਾਰੀ ਮੁਕਾਮ ਉਤੇ ਪੁੱਜਣ ਲਈ ਪੰਜਾਬ ਦੇ ਲੋਕਾਂ ਵੱਲੋਂ ਸੁਭਕਾਮਨਾਵਾਂ ਭੇਜੀਆਂ ਹਨ, ਉਥੇ ਹੀ ਉਨ੍ਹਾਂ ਨੇ ਪੰਜਾਬ ਦੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ ਉਤੇ ਰੱਖਣ ਅਤੇ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਦੇ ਨਵੀਨੀਕਰਨ ਅਤੇ ਉਸ ਦੇ ਆਲੇ ਦੁਆਲੇ ਦੇ ਸੁੰਦਰੀਕਰਨ ਦੀ ਅਪੀਲ ਵੀ ਕੀਤੀ ਹੈ।
ਆਪਣੀ ਚਿੱਠੀ ਵਿਚ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਦਾ ਧਿਆਨ ਉਨ੍ਹਾਂ ਦੋ ਮੁੱਦਿਆਂ ਵੱਲ ਖਿੱਚਿਆ ਹੈ ਜਿਨ੍ਹਾਂ ਦਾ ਲੋਕਾਂ ਦੇ ਮਨਾਂ ‘ਤੇ ਡੂੰਘਾ ਭਾਵਾਨਾਤਮਕ ਅਤੇ ਅਧਿਆਤਮਿਕ ਪ੍ਰਭਾਵ ਹੈ। ਇਹ ਮੁੱਦੇ ਸਮਾਜ ਪ੍ਰਤੀ ਪਾਰਟੀ ਦੀ ਵਚਨਬੱਧਤਾ ਨਾਲ ਵੀ ਜੁੜੇ ਹਨ।Jakhar wrote a letter to PM Modi
ਸੁਨੀਲ ਜਾਖੜ ਨੇ ਲਿਖਿਆ ਹੈ ਕਿ ਗੁਰੂ ਭਗਤ ਰਵਿਦਾਸ ਜੀ ਦੇ ਨਾਂਅ ਉਤੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਰੱਖਣ ਦੀ ਪੰਜਾਬ ਦੀ ਪੁਰਾਣੀ ਮੰਗ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਨੇ ਆਪਣੀ ਪੰਜਾਬ ਫੇਰੀ ਦੌਰਾਨ ਅਜਿਹੀ ਇੱਛਾ ਵੀ ਪ੍ਰਗਟਾਈ ਸੀ। ਸੂਬਾ ਪ੍ਰਧਾਨ ਨੇ ਆਖਿਆ ਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋ ਜਾਵੇਗੀ।
also read :- ਪੰਜਾਬ ‘ਚ 20 ਜੂਨ ਤੋਂ ਬਦਲੇਗਾ ਮੌਸਮ, ਇਨ੍ਹਾਂ ਇਲਾਕਿਆਂ ‘ਚ ਮੀਂਹ
ਸੂਬਾ ਭਾਜਪਾ ਪ੍ਰਧਾਨ ਨੇ ਪੱਤਰ ਵਿਚ ਅੱਗੇ ਲਿਖਿਆ ਹੈ ਕਿ ਹੁਣ ਜਦੋਂ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਨੂੰ ਇਸਦੀ ਅਸਲੀ ਸ਼ਾਨ ਬਹਾਲ ਕਰਨ ਲਈ ਦੁਬਾਰਾ ਬਣਾਇਆ ਜਾ ਰਿਹਾ ਹੈ, ਤਾਂ ਗੁਰੂ ਰਵਿਦਾਸ ਮੰਦਿਰ ਦੇ ਆਲੇ ਦੁਆਲੇ ਦੇ ਖੇਤਰਾਂ ਨੂੰ ਇੱਕ ਵਾਟਿਕਾ (ਬਾਗ) ਵਿੱਚ ਵਿਕਸਤ ਕਰਨ ਬਾਰੇ ਵਿਚਾਰ ਕਰਨਾ ਲਾਹੇਵੰਦ ਹੋਵੇਗਾ।Jakhar wrote a letter to PM Modi