ਜਲੰਧਰ ਜ਼ਿਮਨੀ ਚੋਣ ‘ਚ ‘ਆਪ’ ਮੰਤਰੀ ਬੈਂਸ ਨੇ ਕਾਂਗਰਸੀ ਉਮੀਦਵਾਰ ‘ਤੇ ਕੱਸਿਆ ਤੰਜ

Jalandhar By Election 

Jalandhar By Election 

ਸ਼੍ਰੋਮਣੀ ਅਕਾਲੀ ਦਲ ਦੇ ਦਰਜਨਾਂ ਸੀਨੀਅਰ ਆਗੂਆਂ ਨੇ ਜਲੰਧਰ ਵਿਚ ਮੀਟਿੰਗ ਕਰ ਕੇ ਲੋਕ ਸਭਾ ਚੋਣਾਂ ’ਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਦੇ ਹਵਾਲੇ ਨਾਲ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗ ਲਿਆ। ਪਾਰਟੀ ਦੇ ਇੱਕ ਵੱਡੇ ਧੜੇ ਨੇ ਬਗ਼ਾਵਤ ਕਰਦਿਆਂ ਕਿਹਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਿਆਗ ਦੀ ਭਾਵਨਾ ਦਿਖਾਉਂਦੇ ਹੋਏ ਆਪਣੇ ਅਹੁਦੇ ਤੋਂ ਲਾਂਭੇ ਹੋ ਜਾਣ।

ਪਿੰਡ ਵਡਾਲਾ ’ਚ ਕੱਲ੍ਹ ਅਕਾਲੀ ਆਗੂਆਂ ਦੀ ਹੋਈ ਮੀਟਿੰਗ ਵਿੱਚ ਪਾਰਟੀ ਨੂੰ ਬਚਾਉਣ ਲਈ 1 ਜੁਲਾਈ ਤੋਂ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ‘ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ’ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪਿਛਲੇ ਸਮੇਂ ਵਿੱਚ ਹੋਈਆਂ ਗ਼ਲਤੀਆਂ ਲਈ ਅਕਾਲ ਤਖ਼ਤ ਵਿਖੇ ਖਿਮਾ ਯਾਚਨਾ ਪੱਤਰ ਵੀ ਦਿੱਤਾ ਜਾਵੇਗਾ।

ਦੂਜੇ ਪਾਸੇ ਅਕਾਲੀ ਆਗੂ (ਬਾਗੀ ਧੜਾ) ਪਰਮਿੰਦਰ ਸਿੰਘ ਢੀਂਡਸਾ ਨੇ ਆਖਿਆ ਹੈ ਕਿ ਪਾਰਟੀ ਵਿਚ ਬਹੁਤ ਸਾਰੇ ਲੀਡਰ ਹਨ ਜੋ ਪਾਰਟੀ ਦੀ ਅਗਵਾਈ ਕਰ ਸਕਦੇ ਹਨ। ਇਸ ਦੌਰਾਨ ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਨਾਮ ਵੀ ਲਿਆ। ਉਨ੍ਹਾਂ ਆਖਿਆ ਕਿ ਇਸ ਤੋਂ ਇਲਾਵਾ ਮਨਪ੍ਰੀਤ ਸਿੰਘ ਇਯਾਲੀ, ਵਡਾਲਾ ਸਮੇਤ ਹੋਰ ਕਈ ਨਾਵਾਂ ਉਤੇ ਵਿਚਾਰ ਹੋਇਆ ਹੈ। ਕਿਸੇ ਵੀ ਅਜਿਹੇ ਆਗੂ ਦੀ ਸਰਬਸੰਮਤੀ ਨਾਲ ਚੋਣ ਕੀਤੀ ਜਾ ਸਕਦੀ ਹੈ, ਜੋ ਪਾਰਟੀ ਦੀ ਯੋਗ ਅਗਵਾਈ ਕਰ ਸਕੇ।

Read Also : ਝੋਨੇ ਦੀ ਪਨੀਰੀ ਦਾ ਸਰਵੇਖਣ ਜਾਰੀ

ਹਾਲਾਂਕਿ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ 99 ਫ਼ੀਸਦੀ ਆਗੂ ਸੁਖਬੀਰ ਸਿੰਘ ਬਾਦਲ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਜੋ ਦੋ-ਚਾਰ ਲੋਕ ਉੱਧਰ ਗਏ ਹਨ ਤਾਂ ਉਨ੍ਹਾਂ ਨੂੰ ਪਾਰਟੀ ਦੇ ਮੰਚ ’ਤੇ ਆਪਣੀ ਗੱਲ ਰੱਖਣੀ ਚਾਹੀਦੀ ਸੀ।

Jalandhar By Election 

[wpadcenter_ad id='4448' align='none']